Saturday, April 20, 2024

ਵਾਹਿਗੁਰੂ

spot_img
spot_img

ਪ੍ਰੋਜ਼ੈਕਟ ਕਿਤਾਬ ਤਹਿਤ ਅਬੋਹਰ ਉਪਮੰਡਲ ਨੂੰ ਮਿਲੀ ਦੋ ਲਾਇਬ੍ਰੇਰੀਆਂ ਦੀ ਸੌਗਾਤ

- Advertisement -

ਯੈੱਸ ਪੰਜਾਬ  
ਅਬੋਹਰ/ਫਾਜ਼ਿਲਕਾ, 23 ਜੂਨ, 2022 –
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਵੱਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਵੱਲੌਂ ਨੌਜਵਾਨਾਂ ਨੂੰ ਸਾਰਥਕ ਸੇਧ ਦੇਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਉਲੀਕੇ ਪ੍ਰੋਜ਼ੈਕਟ ਕਿਤਾਬ ਤਹਿਤ ਅਬੋਹਰ ਉਪਮੰਡਲ ਨੂੰ ਅੱਜ਼ ਦੋ ਅਤਿ ਆਧੂਨਿਕ ਲਾਇਬ੍ਰੇਰੀਆਂ ਦੀ ਸੌਗਾਤ ਮਿਲੀ। ਪਿੰਡ ਝੋਰੜ ਖੇੜਾ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜਿ਼ਲ੍ਹੇ ਦੀ ਪਹਿਲੀ ਪੇਂਡੂ ਹਾਈਟੈਕ ਲਾਇਬ੍ਰੇਰੀ ਬਣਾਈ ਗਈ ਹੈ ਜਦ ਕਿ ਨਗਰ ਨਿਗਮ ਅਬੋਹਰ ਵੱਲੌਂ ਅਜੀਮਗੜ੍ਹ ਵਿਚ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ।

ਇੰਨ੍ਹਾਂ ਲਾਇਬ੍ਰੇਰੀਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ, ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ, ਏਡੀਸੀ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਕੀਤਾ ਜਦ ਕਿ ਅਬੋਹਰ ਵਿਖੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਵੀ ਹਾਜਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੇ ਨੌਜਵਾਨਾਂ ਦੇ ਬੌਧਿਕ ਵਿਕਾਸ ਲਈ ਇਹ ਲਾਇਬ੍ਰੇਰੀਆਂ ਮੀਲ ਦਾ ਪੱਥਰ ਸਾਬਿਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਲਾਇਬ੍ਰੇਰੀਆਂ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਲੋੜੀਂਦੀਆਂ ਕਿਤਾਬਾਂ ਦੇ ਨਾਲ ਨਾਲ ਇੱਥੇ ਸਾਹਿਤ ਨਾਲ ਸਬੰਧਤ ਕਿਤਾਬਾਂ ਵੀ ਰੱਖੀਆਂ ਗਈਆਂ ਹਨ ਜਦ ਕਿ ਇੰਨ੍ਹਾਂ ਵਿਚ ਆਈਟੀ ਰਾਹੀਂ ਈ ਲਾਇਬ੍ਰੇਰੀ ਦੀ ਸਹੁਲਤ ਵੀ ਮਿਲੇਗੀ ਜਿਸ ਨਾਲ ਇੱਥੇ ਆਉਣ ਵਾਲੇ ਨੌਜ਼ਵਾਨ ਨੈਸ਼ਨਲ ਡਿਜੀਟਲ ਲਾਇਬ੍ਰੇਰੀ ਰਾਹੀਂ ਦੁਨੀਆਂ ਭਰ ਦੀਆਂ ਕਿਤਾਬਾਂ ਪੜ੍ਹ ਸਕਣਗੇ।

ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਲਾਇਬ੍ਰੇਰੀ ਦਾ ਜਿੰਨ੍ਹਾਂ ਵੱਧ ਇਸਤੇਮਾਲ ਕਰੋਗੇ ਉਨ੍ਹਾਂ ਵੱਧ ਗਿਆਨ ਇੱਥੋਂ ਮਿਲੇਗਾ। ਪਰ ਨਾਲ ਹੀ ਉਨ੍ਹਾਂ ਨੇ ਇਲਾਕਾਵਾਸੀਆਂ ਨੂੰ ਇੰਨ੍ਹਾਂ ਲਾਇਬ੍ਰੇਰੀਆਂ ਦੀ ਸਾਂਭ ਸੰਭਾਲ ਕਰਨ ਦੀ ਵੀ ਅਪੀਲ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਝੋਰੜ ਖੇੜਾ ਦੀ ਲਾਇਬ੍ਰੇਰੀ ਵਿਚ ਬਿਜਲੀ ਦੀ ਸੁਵਿਧਾ ਲਈ ਸੋਲਰ ਪਾਵਰ ਦਾ ਇਸਤੇਮਾਲ ਕੀਤਾ ਗਿਆ ਹੈ। ਇੰਨ੍ਹਾਂ ਲਾਇਬ੍ਰੇਰੀਆਂ ਵਿਚ ਹਿੰਦੀ, ਪੰਜਾਬੀ ਅਤੇ ਅੰਗਰੇਜੀ ਤਿੰਨਾਂ ਭਾਸ਼ਾਵਾਂ ਦੀਆਂ ਕਿਤਾਬਾਂ ਮੁਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਹੋਰ ਪਿੰਡਾਂ ਵਿਚ ਵੀ ਇਸ ਤਰਾਂ ਦੀਆਂ ਲਾਇਬ੍ਰੇਰੀਆਂ ਸਥਾਂਪਿਤ ਕੀਤੀਆਂ ਜਾਣਗੀਆਂ।

ਇਸ ਮੌਕੇ ਪਿੰਡ ਝੋਰੜ ਖੇੜਾ ਵਿਚ ਪਿੰਡ ਦੇ ਸਰਪੰਚ ਸੁਭਾਸ ਬਿਸ਼ਨੋਈ, ਡੀਐਸਪੀ ਸੰਦੀਪ ਸਿੰਘ, ਡੀਡੀਪੀਓ ਪਿਆਰ ਸਿੰਘ, ਬੀਡੀਪੀਓ ਅੰਤਨਪ੍ਰੀਤ ਸਿੰਘ ਕਾਲੜਾ, ਜ਼ਸਵੰਤ ਸਿੰਘ, ਡੀਡੀਐਫ ਸਿੱਧਾਰਥ ਤਲਵਾਰ, ਮਿਸ ਅਨੁਸ਼ਕਾ ਸਮੇਤ ਪੰਚਾਇਤ ਵਿਭਾਗ ਦਾ ਅਮਲਾ, ਆਸਪਾਸ ਦੇ ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ ਜਦ ਕਿ ਅਬੋਹਰ ਵਿਖ ਐਸਸੀ ਸੰਦੀਪ ਗੁਪਤਾ ਤੋਂ ਇਲਾਵਾ ਸ਼ਹਿਰ ਦੇ ਕੌਂਸਲਰ ਅਤੇ ਹੋਰ ਪਤਵੰਤੇ ਵੀ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...