Friday, March 29, 2024

ਵਾਹਿਗੁਰੂ

spot_img
spot_img

ਪੰਜਾਬੀ ਕਵਿਤਾ ਵਿੱਚ ਸੰਵੇਦਨਸ਼ੀਲ ਸਰੋਦੀ ਤੱਤ ਮੁੜ ਸੁਰਜੀਤ ਕਰਨ ਦੀ ਲੋੜ: ਡਾਃ ਦੀਪਕ ਮਨਮੋਹਨ ਸਿੰਘ

- Advertisement -

ਯੈੱਸ ਪੰਜਾਬ
ਲੁਧਿਆਣਾ, 21 ਮਈ, 2022 –
ਪੰਜਾਬੀ ਭਵਨ ਲੁਧਿਆਣਾ ਵਿੱਚ ਪਿਛਲੇ ਦਿਨੀਂ ਪੰਜਾਬੀ ਕਵੀ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਦੇ ਨਵੇਂ ਛਪੇ ਗੀਤ ਸੰਗ੍ਰਹਿ ਪਿੱਪਲ ਪੱਤੀਆਂ ਨੂੰ ਪ੍ਰਾਪਤ ਕਰਨ ਉਪਰੰਤ ਬੋਲਦਿਆਂ ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਡਾਃ ਦੀਪਕ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਸਾਹਿੱਤਕ ਗੀਤਾਂ ਦੀ ਸਿਰਜਣਾ ਤੇ ਪ੍ਰਕਾਸ਼ਨ ਅੱਜ ਦੇ ਵਕਤ ਦੀ ਪ੍ਰਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਵਿਤਾ ਵਿੱਚ ਅੱਜ ਸਰੋਦੀ ਤੱਤ ਸੁੰਗੜ ਰਿਹਾ ਹੈ, ਜਿਸ ਨੂੰ ਗੰਭੀਰਤਾ ਨਾਲ ਮੁੜ ਸੁਰਜੀਤ ਕਰਨ ਦੀ ਲੋੜ ਹੈ।

ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਤੇ ਪੰਜਾਬ ਆਰਟਸ ਕੌਂਸਲ ਦੇ ਸਕੱਤਰ ਜਨਰਲ ਡਾਃ ਲਖਵਿੰਦਰ ਸਿੰਘ ਜੌਹਲ ਨੇ ਗੁਰਭਜਨ ਗਿੱਲ ਨੂੰ ਪਿੱਪਲ ਪੱਤੀਆਂ ਗੀਤ ਸੰਗ੍ਰਿਹਿ ਤੇ ਮੁਬਾਰਕ ਦੇਂਦਿਆਂ ਕਿਹਾ ਕਿ ਅੱਜ ਪੰਜਾਬੀਆਂ ਦੀ ਮਾਨਸਿਕਤਾ ਨੂੰ ਖੁੰਢੇ ਕਰਨ ਵਾਲੇ ਨਸ਼ਿਆਂ , ਹਥਿਆਰਾਂ ਤੇ ਬਾਹੂਬਲੀਆਂ ਦੀ ਮਹਿਮਾ ਵਾਲੇ ਗੀਤਾਂ ਨੇ ਸੋਸ਼ਲ ਮੀਡੀਆ ਅਤੇ ਹੋਰ ਪਲੈਟਫਾਰਮਜ਼ ਤੇ ਅਜਿਹੇ ਕੁਝ ਦੀ ਬਹੁਤਾਤ ਹੈ। ਭਾਵੇਂ ਕਿ ਹੁਣ ਭਗਵੰਤ ਸਿੰਘ ਮਾਨ ਸਰਕਾਰ ਨੇ ਕਰੜਾਈ ਨਾਲ ਇਸ ਕੂੜ ਹਨ੍ਹੇਰੀ ਨੂੰ ਰੋਕਣ ਲਈ ਅਪੀਲ ਕੀਤੀ ਹੈ ਪਰ ਬਦਲਵੇਂ ਸੱਭਿਆਚਾਰ ਦੀ ਵੀ ਬਹੁਤ ਲੋੜ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਪਿੱਪਸ ਪੱਤੀਆਂ ਤੋਂ ਪਹਿਲਾਂ ਜਦ 2005 ਵਿੱਚ ਗਿੱਲ ਸਾਹਿਬ ਨੇ ਫੁੱਲਾਂ ਦੀ ਝਾਂਜਰ ਗੀਤ ਸੰਗ੍ਰਹਿ ਪ੍ਰਕਾਸ਼ਿਤ ਕੀਤਾ ਸੀ ਤਾਂ ਉਸ ਦੇ ਬਹੁਤ ਸਾਰੇ ਗੀਤ ਸਾਡੇ ਪ੍ਰਮੁੱਖ ਗਾਇਕਾਂ ਸੁਰਿੰਦਰ ਸ਼ਿੰਦਾ, ਹੰਸ ਰਾਜ ਹੰਸ ,ਜਸਬੀਰ ਜੱਸੀ,ਤੇ ਹਰਭਜਨ ਮਾਨ ਵਰਗਿਆਂ ਨੇ ਗਾਏ। ਇਹ ਸ਼ਬਦ ਦੀ ਸ਼ਕਤੀ ਦਾ ਸਤਿਕਾਰ ਅਤੇ ਪ੍ਰਕਾਸ਼ ਹੈ।

ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਸਕੱਤਰ ਸਰਗਰਮੀਆਂ ਡਾਃ ਗੁਰਚਰਨ ਕੌਰ ਕੋਚਰ, ਲੋਕ ਮੰਚ ਪੰਜਾਬ ਦੇ ਪ੍ਰਧਾਨ ਅਤੇ ਆਪਣੀ ਆਵਾਜ਼ ਮੈਗਜ਼ੀਨ ਦੇ ਸੰਪਾਦਕ ਕਵੀ ਸੁਰਿੰਦਰ ਸਿੰਘ ਸੁੰਨੜ ਕੈਲੇਫੋਰਨੀਆ, ਸ਼੍ਰੀ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾਃ ਸ਼ਿੰਦਰਪਾਲ ਸਿੰਘ,ਡਾਃ ਜਸਬੀਰ ਸਿੰਘ ਬੜੋਦਾ,ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਪ੍ਰੀਤ ਪ੍ਰਕਾਸ਼ਨ ਨਾਭਾ ਦੇ ਮਾਲਕ ਕਵੀ ਸੁਰਿੰਦਰਜੀਤ ਚੌਹਾਨ ਤੇ ਕੁਝ ਹੋਰ ਲੇਖਕ ਮਿੱਤਰ ਹਾਜ਼ਰ ਸਨ।

ਧੰਨਵਾਦ ਕਰਦਿਆਂ ਗੁਰਭਜਨ ਗਿੱਲ ਨੇ ਕਿਹਾ ਕਿ ਇਹ ਗੀਤ ਸੰਗ੍ਰਹਿ ਮੇਰੇ ਜਨਮ ਦਿਨ ਤੇ 2 ਮਈ ਨੂੰ ਡਾਃ ਸ ਸ ਜੌਹਲ ਤੇ ਡਾ. ਸੁਰਜੀਤ ਪਾਤਰ ਜੀ ਨੇ ਲੋਕ ਅਰਪਨ ਕੀਤੀ ਸੀ ਪਰ ਅੱਜ ਆਪਣੇ ਵੱਡੇ ਵੀਰਾਂ,ਲੇਖਕਾਂ ਚਿੰਤਕਾਂ ਤੇ ਪੰਜਾਬੀ ਪਿਆਰਿਆਂ ਵੱਲੋਂ ਏਨਾ ਚੰਗਾ ਹੁੰਗਾਰਾ ਤੇ ਪਿਆਰ ਮੈਨੂੰ ਹੋਰ ਚੰਗਾ ਲਿਖਣ ਤੇ ਅੱਗੇ ਤੁਰਨ ਦੀ ਪ੍ਰੇਰਨਾ ਦੇਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...