Friday, April 19, 2024

ਵਾਹਿਗੁਰੂ

spot_img
spot_img

ਪੰਜਾਬੀ ਕਵੀ ਰਾਜਿੰਦਰ ਪਰਦੇਸੀ ਦਾ ਦੇਹਾਂਤ

- Advertisement -

ਰਾਜਕੁਮਾਰ ਸ਼ਰਮਾ
ਲੁਧਿਆਣਾ, 1 ਮਾਰਚ, 2021-
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਪੰਜਾਬੀ ਕਵੀ ਰਾਜਿੰਦਰ ਪਰਦੇਸੀ ਦਾ ਅੱਜ ਸਵੇਰੇ ਜਲੰਧਰ ਚ ਦੇਹਾਂਤ ਹੋ ਗਿਆ ਹੈ। ਰਾਜਿੰਦਰ ਪਰਦੇਸੀ ਲੋਕ ਨਿਰਮਾਣ ਵਿਭਾਗ ਚੋਂ ਰੀਟਾਇਰ ਹੋ ਕੇ ਕਾਕੀ ਪਿੰਡ ਜਲੰਧਰ ਚ ਹੀ ਰਹਿੰਦੇ ਸਨ।

ਪੰਜਾਬੀ ਗ਼ਜ਼ਲ ਸਾਹਿੱਤ ਵਿੱਚ ਉਹ ਪ੍ਰਿੰਸੀਪਲ ਤਖ਼ਤ ਸਿੰਘ ਦੇ ਸ਼ਾਗਿਰਦ ਸਨ। ਆਪਣੀ ਪਹਿਲੀ ਰਚਨਾ ਅੱਖਰ ਅੱਖਰ ਤਨਹਾਈ ਨਾਲ ਪਛਾਨਣਯੋਗ ਚਿਹਰਾ ਬਣ ਗਏ ਸਨ।

ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਿਕਟਵਰਤੀ ਮਿੱਤਰ ਮੱਖਣ ਮਾਨ , ਹਰਜਿੰਦਰ ਬੱਲ ਤੇ ਰਾਜਿੰਦਰ ਬਿਮਲ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ ਨੇ ਅਫਸੋਸ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।

ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।
ਉਨ੍ਹਾਂ ਦੀ ਇੱਕ ਸੱਜਰੀ ਰਚਨਾ ਪੇਸ਼ ਹੈ।

ਕਿੱਥੇ ਗਿਆ ਪੰਜਾਬ

ਰਾਜਿੰਦਰ ਪਰਦੇਸੀ

ਨਾ ਉਹ ਕਿਧਰੋਂ ਆਉਣ ਸੁਗੰਧੀਆਂ ਨਾ ਉਹ ਦਿਸਣ ਗੁਲਾਬ
ਕਿੱਥੇ ਗਿਆ ਪੰਜਾਬ ਉਹ ਮੇਰਾ ਕਿੱਥੇ ਗਿਆ ਪੰਜਾਬ।

ਦੁੱਧ-ਦਹੀਂ ਦੀਆਂ ਨਹਿਰਾਂ ਦਾ ਸੀ ਜਿੱਥੇ ਸ਼ੋਰ ਬੜਾ
ਉਸ ਧਰਤੀ ’ਤੇ ਵਗਦੇ ਅੱਜ-ਕੱਲ੍ਹ ਨਸ਼ਿਆਂ ਦੇ ਦਰਿਆ
ਪੌਣਾਂ ਦੇ ਗਲ ਲੱਗ-ਲੱਗ ਰੋਇਆ ਧਾਹਾਂ ਮਾਰ ਚਨਾਬ।

ਉਹ ਮੇਰਾ, ਕਿੱਥੇ ਗਿਆ ਪੰਜਾਬ

ਨਾ ਉਹ ਰੰਗਲੇ ਪੀਹੜੇ ਰਹਿ ਗਏ ਪੀਂਘਾਂ ਝੂਟਣ ਵਾਲੇ
ਨਾ ਉਹ ਕਿਧਰੇ ਖੇਡਾਂ ਰਹੀਆਂ ਨਾ ਉਹ ਖੇਡਣ ਵਾਲੇ
ਮੱਲਾਂ ਦੇ ਅਖਾੜੇ ਹੁਣ ਤਾਂ ਬਣਦੇ ਜਾਂਦੇ ਖਾਬ ਉਹ ਮੇਰਾ, ਕਿੱਥੇ ਗਿਆ ਪੰਜਾਬ

ਨਾ ਉਹ ਸਾਂਝੇ ਚੁੱਲ੍ਹੇ ਰਹਿ ਗਏ ਨਾ ਹੀ ਮੋਹ ਤੇ ਪਿਆਰ
ਮਾਪਿਆਂ, ਪੁੱਤਾਂ, ਭੈਣਾਂ, ਭਾਈਆਂ ਬਦਲ ਲਏ ਕਿਰਦਾਰ
ਖ਼ੁਦਗਰਜ਼ੀ ਦੀ ਪਾਈ ਫਿਰਦੇ ਚਾਤੁਰ ਲੋਕ ਨਕਾਬ
ਉਹ ਮੇਰਾ, ਕਿੱਥੇ ਗਿਆ ਪੰਜਾਬ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...