Friday, April 19, 2024

ਵਾਹਿਗੁਰੂ

spot_img
spot_img

ਪੰਜਾਬੀ ਗਾਇਕ ਗੁਰਨਾਮ ਭੁੱਲਰ ਤੇ 43 ਹੋਰਨਾਂ ਵਿਰੁੱਧ ਰਾਜਪੁਰਾ ਪੁਲਿਸ ਵੱਲੋਂ ਕੇਸ ਦਰਜ – ਪੜ੍ਹੋ ਕੀ ਹੈ ਮਾਮਲਾ

- Advertisement -

ਯੈੱਸ ਪੰਜਾਬ

ਰਾਜਪੁਰਾ, 11 ਜੁਲਾਈ, 2020:

ਪਟਿਆਲਾ ਪੁਲਿਸ ਨੇ ਅੱਜ ਸ਼ਾਮ ਗਾਇਕ ਗੁਰਨਾਮ ਭੁੱਲਰ ਅਤੇ ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ ਸਮੇਤ ਰਾਜਪੁਰਾ ਦੇ ਪ੍ਰਾਈਮ ਮਾਲ ਦੇ ਮਾਲਕ ਅਸ਼ਵਿਨ ਸੂਰੀ ਅਤੇ 41 ਹੋਰਨਾਂ ਵਿਰੁੱਧ ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾ ਕਰਨ ਸਬੰਧੀਂ ਪੁਲਿਸ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦਿੱਤੀ।

ਐਸ.ਐਸ.ਪੀ. ਸ. ਸਿੱਧੂ ਨੇ ਦੱਸਿਆ ਕਿ ਰਾਜਪੁਰਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜਪੁਰਾ ਦੇ ਪ੍ਰਾਈਮ ਮਾਲ ਵਿਖੇ ਗੁਰਨਾਮ ਭੁੱਲਰ, ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ ਅਤੇ 40 ਦੇ ਕਰੀਬ ਹੋਰਨਾਂ ਵਿਅਕਤੀਆਂ ਵੱਲੋਂ ਕੋਵਿਡ-19 ਦੇ ਨੇਮਾਂ ਦੀ ਉਲੰਘਣਾ ਕਰਦਿਆਂ ਬਿਨ੍ਹਾਂ ਪ੍ਰਵਾਨਗੀ ਕਿਸੇ ਗਾਣੇ ਦੀ ਸ਼ੂਟਿੰਗ ਕੀਤੀ ਜਾ ਰਹੀ ਹੈ।

ਸ. ਸਿੱਧੂ ਨੇ ਦੱਸਿਆ ਕਿ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਐਸ.ਐਚ.ਓ. ਥਾਣਾ ਰਾਜਪੁਰਾ ਕਰਨਬੀਰ ਸਿੰਘ ਨੇ ਐਸ.ਪੀ. ਅਕਾਸ਼ਦੀਪ ਸਿੰਘ ਔਲਖ ਦੀ ਅਗਵਾਈ ਹੇਠ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਜਾ ਕੇ ਜਦੋਂ ਪ੍ਰਾਈਮ ਸਿਨੇਮਾ ਦਾ ਮੁਆਇਨਾ ਕੀਤਾ ਤਾਂ ਸ਼ੂਟਿੰਗ ਚੱਲ ਰਹੀ ਸੀ।


ਇਸ ਨੂੰ ਵੀ ਪੜ੍ਹੋ:
ਰਣਜੀਤ ਬਾਵਾ ਦੇ ਖਿਲਾਫ਼ ਪੁਲਿਸ ਸ਼ਿਕਾਇਤ – ਕੀ ਹੋਇਆ ਐਸਾ ਕਿ ਸਾਰੀ ਸੁਸਾਇਟੀ ਪੁੱਜੀ ਥਾਣੇ?


ਐਸ.ਐਸ.ਪੀ. ਨੇ ਦੱਸਿਆ ਕਿ ਗਾਇਕ ਤੇ ਡਾਇਰੈਕਟਰ ਕੋਲ ਇਸ ਸ਼ੂਟਿੰਗ ਦੀ ਕੋਈ ਪ੍ਰਵਾਨਗੀ ਨਾ ਹੋਣ ਕਰਕੇ ਅਤੇ ਨਾ ਹੀ ਕਿਸੇ ਵੱਲੋਂ ਸਮਾਜਿਕ ਦੂਰੀ ਅਤੇ ਹੋਰ ਕੋਵਿਡ-19 ਸਬੰਧੀਂ ਸਰਕਾਰ ਵੱਲੋਂ ਜਾਰੀ ਨੇਮਾਂ ਦੀ ਪਾਲਣਾ ਕੀਤੀ ਜਾ ਰਹੀ ਸੀ, ਜਿਸ ਕਰਕੇ ਕੋਰੋਨਾਵਾਇਰਸ ਮਹਾਂਮਾਰੀ ਫੈਲਣ ਦਾ ਖ਼ਤਰਾ ਦੇਖਦਿਆਂ ਸ਼ੂਟਿੰਗ ਬੰਦ ਕਰਵਾ ਕੇ ਸ਼ੂਟਿੰਗ ਦਾ ਸਾਰਾ ਸਾਜੋ ਸਮਾਨ ਵੀ ਪੁਲਿਸ ਨੇ ਕਬਜੇ ’ਚ ਲੈ ਲਿਆ।

ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਸਦਰ ਰਾਜਪੁਰਾ ਵਿਖੇ ਪੁਲਿਸ ਨੇ ਐਫ.ਆਈ.ਆਰ. ਨੰਬਰ 88 ਮਿਤੀ 11/07/2020 ਆਈ.ਪੀ.ਸੀ. ਦੀ ਧਾਰਾ 188, ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51, ਐਪੀਡੈਮਿਕ ਐਕਟ 1897 ਦੀ ਧਾਰਾ 3 ਤਹਿਤ ਗੁਰਨਾਮ ਭੁੱਲਰ, ਖੁਸ਼ਪਾਲ ਸਿੰਘ, ਸਤੀਸ਼ ਅਹੂਜਾ ਸਮੇਤ ਮਾਲਕ ਅਸ਼ਵਿਨ ਸੂਰੀ ਅਤੇ 40 ਹੋਰਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਨੇਮਾਂ ਦੀ ਪਾਲਣਾ ਕਰਨ ਅਤੇ ਕਰਵਾਉਣ ਲਈ ਤਤਪਰ ਹੈ ਤਾਂ ਕਿ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...