Friday, March 29, 2024

ਵਾਹਿਗੁਰੂ

spot_img
spot_img

ਪੰਜਾਬੀ ਨੂੰ ਜੰਮੂ ਤੇ ਕਸ਼ਮੀਰ ਦੀ ਅਧਿਕਾਰਤ ਭਾਸ਼ਾ ਸੂਚੀ ਵਿੱਚ ਦਰਜ ਕੀਤਾ ਜਾਵੇ: ਕੈਪਟਨ ਨੇ ਮੋਦੀ ਨੂੰ ਲਿਖ਼ਿਆ ਪੱਤਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਜਨਵਰੀ, 2021:
ਪੰਜਾਬੀ ਭਾਸ਼ਾ ਦਾ ਜੰਮੂ ਤੇ ਕਸ਼ਮੀਰ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਇਤਿਹਾਸਕ ਸਬੰਧਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬੀ ਨੂੰ ਕੇਂਦਰ ਸਾਸ਼ਿਤ ਪ੍ਰਦੇਸ਼ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਖਲ ਮੰਗਿਆ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਲਾਹ ਦੇਣ ਕਿ ਯੂ.ਟੀ. ਜੰਮੂ ਤੇ ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਦੀ ਸੂਚੀ ‘ਤੇ ਪੁਨਰ ਵਿਚਾਰ ਕਰਦੇ ਹੋਏ ਇਸ ਦੀ ਸਮੀਖਿਆ ਕੀਤੀ ਜਾਵੇ ਅਤੇ ਪੰਜਾਬੀ ਭਾਸ਼ਾ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ।

ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਭਾਸ਼ਾ ਨੂੰ ਬਾਹਰ ਕਰਨ ਦੇ ਮਾਮਲੇ ਉਤੇ ਪੰਜਾਬੀ ਭਾਈਚਾਰੇ ਵਿੱਚ ਪਾਈ ਜਾ ਰਹੀ ਨਾਰਾਜ਼ਗੀ ਦੀ ਤਰਜ਼ਮਾਨੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਜੰਮੂ ਤੇ ਕਸ਼ਮੀਰ, ਪੰਜਾਬ ਦਾ ਹਿੱਸਾ ਰਿਹਾ ਹੈ ਅਤੇ ਇਸ ਖਿੱਤੇ ਦੀ ਪੰਜਾਬੀ ਇਕ ਖੇਤਰੀ ਭਾਸ਼ਾ ਰਹੀ ਹੈ।

ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਜਦੋਂ ਜੰਮੂ ਤੇ ਕਸ਼ਮੀਰ ਆਜ਼ਾਦ ਸੂਬੇ ਵਜੋਂ ਹੋਂਦ ਵਿੱਚ ਆਇਆ ਤਾਂ ਇਸ ਸੂਬੇ ਵਿੱਚ ਪੰਜਾਬੀ ਜ਼ੁਬਾਨ ਵੱਡੇ ਪੱਧਰ ‘ਤੇ ਬੋਲੀ ਜਾਂਦੀ ਸੀ ਅਤੇ ਹੁਣ ਕਸ਼ਮੀਰ ਘਾਟੀ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਬੋਲੀ ਜਾਂਦੀ ਇਸ ਭਾਸ਼ਾ ਦੇ ਨਾਲ ਜੰਮੂ ਖਿੱਤੇ ਵਿੱਚ ਪੰਜਾਬੀ ਸਾਰੇ ਪੰਜਾਬੀਆਂ ਦੀ ਮਾਂ ਬੋਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਤੰਬਰ, 2020 ਵਿੱਚ ਜ਼ੁਬਾਨੀ ਵੋਟਾਂ ਨਾਲ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕੀਤੇ ਜੰਮੂ ਤੇ ਕਸ਼ਮੀਰ ਭਾਸ਼ਾਵਾਂ ਬਿੱਲ, 2020 ਤਹਿਤ ਯੂ.ਟੀ. ਜੰਮੂ ਤੇ ਕਸ਼ਮੀਰ ਵਿੱਚ ਮੌਜੂਦਾ ਸਮੇਂ ਦਰਜ ਉਰਦੂ ਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ ਕਸ਼ਮੀਰੀ, ਡੋਗਰੀ ਤੇ ਹਿੰਦੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ।

ਦੁੱਖ ਦੀ ਗੱਲ ਹੈ ਕਿ ਪੰਜਾਬੀ ਨੂੰ ਅਧਿਕਾਰਤ ਭਾਸ਼ਾਵਾਂ ਦੀ ਸੂਚੀ ਵਿੱਚ ਦਰਜ ਨਹੀਂ ਕੀਤਾ ਗਿਆ ਜੋ ਕਿ ਹੁਣ ਯੂ.ਟੀ. ਦੀਆਂ ਅਧਿਕਾਰਤ ਭਾਸ਼ਾਵਾਂ ਹੀ ਨਹੀਂ ਬਣ ਗਈਆਂ ਸਗੋਂ ਸਕੂਲਾਂ ਵਿੱਚ ਵੀ ਇਨ੍ਹਾਂ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...