Thursday, April 25, 2024

ਵਾਹਿਗੁਰੂ

spot_img
spot_img

ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਭਾਸ਼ਾ ਵਿਭਾਗ ਗਤੀਵਿਧੀਆਂ ਚਲਾਏਗਾ: ਮੀਤ ਹੇਅਰ

- Advertisement -

ਯੈੱਸ ਪੰਜਾਬ
ਪਟਿਆਲਾ, 20 ਮਈ, 2022 –
ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।

ਸ੍ਰੀ ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ‘ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ ‘ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ‘ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ।

ਸ੍ਰੀ ਮੀਤ ਹੇਅਰ ਨੇ ਭਾਸ਼ਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ‘ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜ਼ੀਟਲ ਰੂਪ ‘ਚ ਸੰਭਾਲਣ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਸ੍ਰੀ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲਾ ਭਾਸ਼ਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...