Wednesday, April 24, 2024

ਵਾਹਿਗੁਰੂ

spot_img
spot_img

ਪੰਜਾਬੀ ਸਮੇਤ ਖ਼ੇਤਰੀ ਭਾਸ਼ਾਵਾਂ ਦੀ ਹੋਂਦ ਬਚਾਉਣ ਲਈ ਕੌਮੀ ਭਾਸ਼ਾ ਨੀਤੀ ਬਣਾਈ ਜਾਵੇ: ਗਰੇਵਾਲ – ਪੰਜਾਬੀ ਕਲਚਰਲ ਕੌਂਸਲ ਨੇ ਕੇਂਦਰੀ ਮੰਤਰੀ ਦਾ ਦਖ਼ਲ ਮੰਗਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2021:
ਪੰਜਾਬੀ ਕਲਚਰਲ ਕੌਂਸਲ ਨੇ ਐਨਸੀਆਰਟੀ ਵੱਲੋਂ ਪੰਜਾਬੀ ਸਮੇਤ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਈਨਰ (ਗੌਣ) ਭਾਸ਼ਾਵਾਂ ਵਿੱਚ ਸ਼ਾਮਲ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਆਖਿਆ ਹੈ ਕਿ ਇਸ ਕੇਂਦਰੀ ਬੋਰਡ ਨੇ ਸੱਤਾ ਦੀ ਸੋਚ ਮੁਤਾਬਿਕ ਹਿੰਦੀ ਭਾਸ਼ਾ ਨੂੰ ਮੋਹਰੀ ਰੱਖਦਿਆਂ ਹਿੰਦੀ ਭਾਸ਼ਾ ਨੂੰ ਮੁੱਖ ਵਿਸ਼ੇ ਅਤੇ ਹਿੰਦੀ (ਚੋਣਵੇਂ ਵਿਸ਼ੇ) ਵਜੋਂ ਇਮਤਿਹਾਨ ਦੇ ਪ੍ਰਮੁੱਖ ਵਿਸ਼ਿਆਂ ਵਿੱਚ ਸ਼ਾਮਲ ਕਰਦਿਆਂ ਖੇਤਰੀ ਭਾਸ਼ਾਵਾਂ ਨੂੰ ਨੀਵਾਂ ਦਿਖਾ ਕੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਵੱਡਾ ਖਿਲਵਾੜ ਕੀਤਾ ਹੈ।

ਇਸ ਸਬੰਧੀ ਦੇਸ਼ ਦੇ ਰਾਸ਼ਟਰਪਤੀ ਅਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੋਸ਼ ਲਾਇਆ ਹੈ ਕਿ ਕੇਂਦਰੀ ਪ੍ਰੀਖਿਆ ਬੋਰਡ ਦਾ ਇਹ ਕਦਮ ਇੱਕਪਾਸੜ ਅਤੇ ਨਾਦਰਸ਼ਾਹੀ ਫ਼ੈਸਲਾ ਹੈ ਜੋ ਕੇਂਦਰੀ ਆਕਾਵਾਂ ਦੀ ਖੇਤਰੀ ਭਾਸ਼ਾਵਾਂ ਪ੍ਰਤੀ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ ਕਰਦਾ ਹੈ।

ਉਨ੍ਹਾਂ ਕਿਹਾ ਖੇਤਰੀ ਭਾਸ਼ਾਵਾਂ ਦੀ ਕੀਮਤ ਉਤੇ ਹਿੰਦੀ ਨੂੰ ਤਰਜ਼ੀਹ ਦੇਣਾ ਅਤੇ ਖੇਤਰੀ ਭਾਸ਼ਾਵਾਂ ਨੂੰ ਦੋਇਮ ਦਰਜੇ ਉਤੇ ਰੱਖਣਾ ਸੰਵਿਧਾਨਕ ਅਤੇ ਸੰਘੀ ਢਾਂਚੇ ਦੀ ਭਾਵਨਾ ਦੇ ਖ਼ਿਲਾਫ਼ ਹੈ। ਉਨ੍ਹਾਂ ਪੱਤਰ ਵਿੱਚ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੀਬੀਐਸਈ ਅਤੇ ਆਈਸੀਐਸਈ ਵਾਲੇ ਹਰ ਤਰਾਂ ਦੇ ਨਿੱਜੀ ਸਕੂਲਾਂ ਵਿੱਚ ਪਹਿਲਾਂ ਹੀ ਪੰਜਾਬੀ ਬੋਲਣ ਉਤੇ ਬੱਚਿਆਂ ਨੂੰ ਜੁਰਮਾਨੇ ਕਰਕੇ ਉਨ੍ਹਾਂ ਨੂੰ ਮਾਤ ਭਾਸ਼ਾ ਬੋਲਣ ਤੋਂ ਰੋਕਿਆ ਜਾਂਦਾ ਹੈ ਪਰ ਤਾਜ਼ਾ ਲਾਗੂ ਕੀਤੀ ਨੀਤੀ ਸਦਕਾ ਭਵਿੱਖ ਵਿੱਚ ਸਕੂਲਾਂ ਅੰਦਰ ਬੱਚਿਆਂ ਵਿੱਚ ਪੰਜਾਬੀ ਭਾਸ਼ਾ ਪੜ੍ਹਨ ਪ੍ਰਤੀ ਰੁਚੀ ਬੇਹੱਦ ਘਟ ਜਾਵੇਗੀ।

ਉਨ੍ਹਾਂ ਕੇਂਦਰੀ ਮੰਤਰੀ ਨੂੰ ਇਸ ਮੁੱਦੇ ਉਤੇ ਨਿੱਜੀ ਦਖਲ ਦੇ ਕੇ ਫੈਸਲਾ ਪਲਟਣ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਿਆ ਪੱਖੋਂ ਦੇਸ਼ ਨੂੰ ਮੋਹਰੀ ਰਾਸ਼ਟਰ ਬਣਾਉਣ ਲਈ ਹਰ ਰਾਜ ਦੀ ਮਾਤ ਭਾਸ਼ਾ ਨੂੰ ਮਾਧਿਅਮ ਅਤੇ ਦੱਸਵੀਂ ਤੱਕ ਮੁੱਖ ਵਿਸ਼ੇ ਵਜੋਂ ਪੜ੍ਹਾਇਆ ਜਾਵੇ ਅਤੇ ਖੇਤਰੀ ਭਾਸ਼ਾਵਾਂ ਦੀ ਹੋਂਦ ਬਚਾਉਣ ਲਈ ਖੇਤਰੀ ਭਾਸ਼ਾ ਵਿਗਿਆਨੀਆਂ ਦੀ ਮੱਦਦ ਨਾਲ ਕੌਮੀ ਭਾਸ਼ਾ ਨੀਤੀ ਤਿਆਰ ਕੀਤੀ ਜਾਵੇ।

ਉਨ੍ਹਾਂ ਚਿੱਠੀ ਵਿੱਚ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਸੀਬੀਐੱਸਈ ਆਈਸੀਐੱਸਈ ਆਧਾਰਤ ਸਕੂਲਾਂ ਵਿੱਚ ਸਕੂਲਾਂ ਵਿੱਚ ਖੇਤਰੀ ਭਾਸ਼ਾਵਾਂ ਦੇ ਵਿਸ਼ਿਆਂ ਨੂੰ ਪ੍ਰਮੁੱਖਤਾ ਦੇਣ ਅਤੇ ਐਨਸੀਆਰਟੀ ਦੇ ਸਿਲੇਬਸ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਤੁਰੰਤ ਰਾਜਾਂ ਦੇ ਸਿੱਖਿਆ ਮੰਤਰੀਆਂ ਦੀ ਮੀਟਿੰਗ ਹੰਗਾਮੀ ਬੁਲਾ ਕੇ ਇਸ ਭਾਸ਼ਾਈ ਮਸਲੇ ਦਾ ਸਦੀਵੀ ਹੱਲ ਲੱਭਿਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...