Friday, March 29, 2024

ਵਾਹਿਗੁਰੂ

spot_img
spot_img

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਚੋਣ 30 ਜਨਵਰੀ 2022 ਨੂੰ

- Advertisement -

ਲੁਧਿਆਣਾ, 15 ਜਨਵਰੀ, 2022 (ਰਾਜਕੁਮਾਰ ਸ਼ਰਮਾ)
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਬੰਧਕੀ ਬੋਰਡ ਨੇ ਅਹੁਦੇਦਾਰਾਂ ਦੀਆਂ ਦੋ-ਸਾਲਾ (2022-2024) ਚੋਣ 30 ਜਨਵਰੀ, 2022 ਦਿਨ ਐਤਵਾਰ ਨੂੰ, ਪੰਜਾਬੀ ਭਵਨ ਲੁਧਿਆਣਾ ਵਿਚ ਹੋਵੇਗੀ।

ਅਕਾਡਮੀ ਦੇ ਸੰਵਿਧਾਨ ਅਨੁਸਾਰ ਜਨਰਲ ਕਾਉਂਸਲ ਵੱਲੋਂ ਪ੍ਰਧਾਨ – 1, ਸੀਨੀਅਰ ਮੀਤ ਪ੍ਰਧਾਨ – 1, ਮੀਤ ਪ੍ਰਧਾਨ – 5 (ਜਿਨ੍ਹਾਂ ਵਿੱਚੋਂ ਇੱਕ ਪੰਜਾਬ ਤੇ ਚੰਡੀਗੜ੍ਹ ਤੋਂ ਬਾਹਰਲ, ਮੈਂਬਰਾਂ ਵਿੱਚੋਂ ਹੋਵੇਗਾ), ਜਨਰਲ ਸਕੱਤਰ – 1, ਪ੍ਰਬੰਧਕੀ ਬੋਰਡ ਦੇ ਮੈਂਬਰ 15 (ਜਿਨ੍ਹਾਂ ਵਿੱਚੋਂ ਘੱਟੋ ਘੱਟ ਇੱਕ ਮੈਂਬਰ ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ ਅਤੇ ਇੱਕ ਮੈਂਬਰ ਬਾਕੀ ਭਾਰਤ ਵਿਚੋਂ ਅਤੇ ਦੋ ਇਸਤ੍ਰੀਆਂ ਵਿੱਚੋਂ ਹੋਣਗੇ)

ਡਾ. ਕੁਲਦੀਪ ਸਿੰਘ ਅਤੇ ਸ. ਹਕੀਕਤ ਸਿੰਘ ਮਾਂਗਟ ਹੋਰਾਂ ਦਸਿਆ ਕਿ ਉਪਰੋਕਤ ਅਹੁਦਿਆਂ ਲਈ ਉਮੀਦਵਾਰ ਆਪੋ ਆਪਣੇ ਨਾਮਜ਼ਦਗੀ ਪੱਤਰ ਮੁਕੰਮਲ ਕਰਕੇ ਮੈਨੂੰ ਰਜਿਸਟਰਡ ਡਾਕ ਰਾਹੀਂ ਜਾਂ ਹੱਥੀਂ ਹੇਠ ਲਿਖੇ ਪਤੇ ’ਤੇ ਮਿਤੀ 16 ਜਨਵਰੀ, 2022 ਤੋਂ 20 ਜਨਵਰੀ,2022 ਸ਼ਾਮ 4 ਵਜੇ ਤਕ ਨਿਰੰਤਰਤਾ ਫ਼ੀਸ ਰਸੀਦ ਸਮੇਤ ਪਹੁੰਚਾ ਦੇਣ। ਇਸ ਤੋਂ ਪਿੱਛੋਂ ਪੁੱਜਣ ਵਾਲੇ ਨਾਮਜ਼ਦਗੀ ਪੱਤਰ ਪ੍ਰਵਾਨ ਨਹੀਂ ਕੀਤੇ ਜਾਣਗੇ। ਬੇਨਤੀ ਹੈ ਕਿ ਨਾਮਜ਼ਦਗੀਪੱਤਰ ਵਿਚ ਉਮੀਦਵਾਰ, ਤਜ਼ਵੀਜ ਕਰਤਾ ਅਤੇ ਤਾਈਦ ਕਰਤਾ ਆਪਣੇ ਫ਼ੋਨ/ਮੋਬਾਈਲ ਨੰਬਰ ਲਿਖਣ ਦੀ ਖੇਚਲ ਕਰਨ।

ਉਨ੍ਹਾਂ ਦਸਿਆ ਨਾਮਜ਼ਦਗੀ ਕਾਗ਼ਜ਼ਾਂ ਦੀ ਪੜਤਾਲ 21 ਜਨਵਰੀ, 2022 ਨੂੰ ਸਵੇਰ, 11 ਵਜੇ ਤੋਂ ਦੁਪਹਿਰ 03 ਵਜੇ ਤੱਕ ਪੰਜਾਬੀ ਭਵਨ ਦੇ ਦਫ਼ਤਰ ਵਿੱਚ ਹੋਵੇਗੀ ਅਤੇ ਚੋਣ ਲਈ ਪ੍ਰਵਾਨ ਹੋਏ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਮੀਦਵਾਰਾਂ ਨੂੰ ਖੁੱਲ੍ਹ ਹੋਵੇਗੀ ਕਿ ਜੇ ਉਹ ਚੋਣ ਵਿੱਚ ਭਾਗ ਨਾ ਲੈਣਾ ਚਾਹੁੰਦੇ ਹੋਣ ਤਾਂ 23 ਜਨਵਰੀ, 2022, ਸ਼ਾਮ 4.00 ਵਜੇ ਤੱਕ ਆਪਣਾ ਨਾਮ ਵਾਪਿਸ ਲੈ ਸਕਦੇ ਹਨ।

ਉਮੀਦਵਾਰੀਆਂ ਬਾਰੇ ਜੇ ਕੋਈ ਇਤਰਾਜ਼ ਹੋਵੇ ਤਾਂ ਉਹ ਵੀ 24 ਜਨਵਰੀ, 2022, ਸ਼ਾਮ 4.00 ਵਜੇ ਤੱਕ ਕੀਤੇ ਜਾ ਸਕਦੇ ਹਨ। ਉਪਰੰਤ ਚੋਣ ਮੈਦਾਨ ਵਿਚ ਰਹਿ ਗਏ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਇਸ ਸਮਾਂ ਸੀਮਾਂ ਤੋਂ ਬਾਅਦ ਕੋਈ ਉਮੀਦਵਾਰ ਆਪਣਾ ਨਾਮ ਵਾਪਿਸ ਨਹੀਂ ਲੈ ਸਕੇਗਾ ਅਤੇ ਸਭ ਉਮੀਦਵਾਰਾਂ ਨੂੰ ਚੋਣ ਪ੍ਰਕਿਰਿਆ ਵਿਚੋਂ ਗੁਜ਼ਰਨਾ ਪਵੇਗਾ ਅਤੇ ਇਸ ਤੋਂ ਬਾਅਦ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕੇਗਾ।

ਚੋਣ ਗੁਪਤ ਵੋਟਾਂ ਰਾਹੀਂ ਐਤਵਾਰ 30 ਜਨਵਰੀ, 2022 ਨੂੰ ਸਵੇਰੇ 08 ਵਜੇ ਤੋਂ ਬਾਅਦ ਦੁਪਹਿਰ 04 ਵਜੇ ਤੱਕ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋਵੇਗੀ ਅਤੇ ਉਸੇ ਦਿਨ ਸੰਭਵਤਾ ਵੋਟਾਂ ਦੀ ਗਿਣਤੀ ਕਰਕੇ ਸਾਰੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਮੁੱਖ ਚੋਣ ਅਧਿਕਾਰੀ ਡਾ. ਕੁਲਦੀਪ ਸਿੰਘ ਅਤੇ ਸਹਾਇਕ ਚੋਣ ਅਧਿਕਾਰੀ ਸ. ਹਕੀਕਤ ਸਿੰਘ ਮਾਂਗਟ ਨੇ ਦਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੀ ਚੋਣ ਕਰਵਾਈ ਜਾਵੇਗੀ। ਉਨ੍ਹਾਂ ਅਕਾਡਮੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਵਾਲੇ ਦਿਨ ਵੈਕਸੀਨੇਸ਼ਨ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਇਸ ਸਮੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਸੈਨੇਟਾਈਜ਼ਰ ਵਰਤਣਾ ਲਾਜ਼ਮੀ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...