Thursday, April 25, 2024

ਵਾਹਿਗੁਰੂ

spot_img
spot_img

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਨਵੰਬਰ, 2022:
ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, ‘ਤੇਰੀ ਮੇਰੀ ਗਲ ਬਣ ਗਈ’ ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰੁਬੀਨਾ ਬਾਜਵਾ, ਅਖਿਲ, ਗੁੱਗੂ ਗਿੱਲ ਅਤੇ ਪ੍ਰੀਤੀ ਸਪਰੂ ਦੁਆਰਾ ਵਿਸ਼ੇਸ਼ ਭੂਮਿਕਾ ਨਿਭਾਈ ਗਈ ਹੈ। ਫਿਲਮ ਦੀ ਕਹਾਣੀ ਆਪਣੇ ਆਪ ਵਿੱਚ ਓਨੀ ਹੀ ਖਾਸ ਹੈ ਜਿੰਨਾ ਇਸਦਾ ਸਿਰਲੇਖ ਹੈ। ਇਸ ਵਿੱਚ ਸਾਨੂੰ ਇਹਨਾਂ ਪਾਤਰਾਂ ਵਿਚਕਾਰ ਵੱਖਰੀ ਹੀ ਕੈਮਿਸਟਰੀ ਦੇਖਣ ਨੂੰ ਮਿਲੇਗੀ।

ਅਦਾਕਾਰਾ ਪ੍ਰੀਤੀ ਸਪਰੂ ਦੇ ਆਪਣੇ ‘ਸਾਈ ਸਪਰੂ ਕ੍ਰਿਏਸ਼ਨਜ਼’ ਦੇ ਬੈਨਰ ਹੇਠ ਬਣੀ ਇਹ ਫ਼ਿਲਮ ਇੱਕ ਰੋਮਾਂਟਿਕ-ਕਾਮੇਡੀ ਹੈ ਅਤੇ ਫਿਲਮ ਵਿਚਲੇ ਕਿਰਦਾਰ ਗੁਰੀ(ਰੁਬੀਨਾ) ਅਤੇ ਨਵੀ(ਆਖਿਲ) ਵਿਚਕਾਰ ਉਭਰਦੇ ਰੋਮਾਂਸ ਅਤੇ ਗੂੜ੍ਹੇ-ਪਿਆਰ ਨੂੰ ਦਰਸਾਉਂਦੀ ਹੈ। ਇਹ ਦੋਨੋਂ ਲਵ-ਬਰਡਜ਼ ਜਦੋਂ ਇੱਕ ਦੂਜੇ ਨਾਲ ਵਿਆਹ ਕਰਵਾਉਣ ਦੀ ਸੋਚਦੇ ਹਨ ਤਾਂ ਗੁਰੀ ਆਪਣੇ ਪਿਤਾ ਲਈ ਚਿੰਤਤ ਹੈ ਕਿ ਉਹਨਾਂ ਨੂੰ ਇਕੱਲਾ ਰਹਿਣਾ ਪਵੇਗਾ| ਫਿਲਮ ਵਿੱਚ ਅਜਿਹਾ ਮੋੜ ਜੋ ਸਭ ਨੂੰ ਹੈਰਾਨ ਕਰ ਦੇਵੇਗਾ ਜਿੱਥੇ ਗੁਰੀ ਆਪਣੇ ਪਿਤਾ ਲਈ ਇੱਕ ਵਧੀਆ ਹਮਸਫ਼ਰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਮ ‘ਤੇਰੀ ਮੇਰੀ ਗੱਲ ਬਣ ਗਈ” ਹੁਣ ਐਮਾਜ਼ਾਨ ਪ੍ਰਾਈਮ ਵੀਡੀਓ ਉੱਤੇ ਆ ਗਈ ਹੈ।

ਫਿਲਮ ਦੀ ਲੇਖਕ-ਨਿਰਦੇਸ਼ਕ-ਨਿਰਮਾਤਾ ਪ੍ਰੀਤੀ ਸਪਰੂ ਨੇ ਆਪਣੀ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ, ” ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਸਾਡੀ ਫ਼ਿਲਮ ਦੀ ਦੂਜੀ ਪਾਰੀ ਦੇ ਗਵਾਹ ਬਣੋ। ਇਹ ਫਿਲਮ ਬਹੁਤ ਦਿਲ, ਹਾਸੇ, ਚੰਗੇ ਇਰਾਦੇ ਅਤੇ ਮਨੋਰੰਜਨ ਦੇ ਉਦੇਸ਼ ਨਾਲ ਬਣਾਈ ਗਈ ਸੀ। ਇਸ ਲਈ, ਅਸੀਂ ਉਮੀਦ ਕਰਦੇ ਹਾਂ ਕਿ ਸਾਡੇ ਯਤਨ ਇਸ ਦੇ ਡਿਜੀਟਲ ਪ੍ਰੀਮੀਅਰ ਰਾਹੀਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣਗੇ ਅਤੇ ਸੁਪਰ ਹਿੱਟ ਸਾਬਤ ਹੋਣਗੇ।

ਅਦਾਕਾਰਾ ਰੁਬੀਨਾ ਬਾਜਵਾ ਨੇ ਕਿਹਾ, “ਮੈਨੂੰ ਇਸ ਫ਼ਿਲਮ ਦੀ ਸ਼ੂਟਿੰਗ ਵਿੱਚ ਬਹੁਤ ਮਜ਼ਾ ਆਇਆ ਕਿਉਂਕਿ ਇਹ ਫਿਲਮ ਰੋਮਾਂਸ ਨਾਲ ਸ਼ੁਰੂ ਹੁੰਦੀ ਹੈ ਪਰ ਬਾਅਦ ਵਿੱਚ ਮੁੱਖ ਹਿੱਸਾ ਸਭ ਤੋਂ ਮਜ਼ੇਦਾਰ ਹਿੱਸਾ ਹੈ। ਦਰਸ਼ਕਾਂ ਨੂੰ ਇਸ ਵਿੱਚ ਮੇਰੇ ਅਤੇ ਅਖਿਲ ਦੀ ਇੱਕ ਵੱਖਰੀ ਤਰ੍ਹਾਂ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ। ਅਸੀਂ ਯਕੀਨੀ ਤੌਰ ‘ਤੇ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਫਿਲਮ ਪ੍ਰਤੀ ਵਧੇਰੇ ਖਿੱਚ ਵੇਖਦੇ ਹਾਂ ਕਿਉਂਕਿ ਇਹ ਇੱਕ ਸੰਪੂਰਣ ਪਰਿਵਾਰਕ ਮਨੋਰੰਜਨ ਹੈ ਜੋ ਸਾਰੇ ਦਰਸ਼ਕਾਂ ਦੇ ਲਈ ਦੇਖਣ ਦਾ ਇੱਕ ਵਿਸ਼ੇਸ਼ ਮੌਕਾ ਸਿੱਧ ਹੋਵੇਗੀ”।

ਗਾਇਕ ਅਤੇ ਅਦਾਕਾਰ ਅਖਿਲ ਨੇ ਕਿਹਾ, “ਇਸ ਫਿਲਮ ਦੀ ਸ਼ੂਟਿੰਗ ਬਹੁਤ ਮਜ਼ੇਦਾਰ ਰਹੀ ਕਿਉਂਕਿ ਕਹਾਣੀ ਬਹੁਤ ਵਿਲੱਖਣ ਅਤੇ ਰੋਮਾਂਚਕ ਹੈ। ਪਿਆਰ ਦੀਆਂ ਕਹਾਣੀਆਂ ਇੱਕ ਖੁਸ਼ਹਾਲ ਅੰਤ ਨਾਲ ਖਤਮ ਹੁੰਦੀਆਂ ਹਨ ਅਤੇ ਸਾਨੂੰ ਇੱਕ ਬੇਹੱਦ ਰੋਮਾਂਚਕ ਸਫਰ ਪ੍ਰਦਾਨ ਕਰਦੀਆਂ ਹਨ। ਹੁਣ ਜਦੋਂ ਫਿਲਮ ਦਰਸ਼ਕਾਂ ਦੀ ਹੈ, ਮੈਂ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਮੇਰੀ ਫਿਲਮ ‘ਤੇਰੀ ਮੇਰੀ ਗੱਲ ਬਣ ਗਈ’ ਪੇਸ਼ ਕਰਨ ਲਈ ਉਤਸ਼ਾਹਿਤ ਹਾਂ। ਮੈਨੂੰ ਉਮੀਦ ਹੈ ਕਿ ਦਰਸ਼ਕਾਂ ਵਿੱਚ ਇਸ ਫਿਲਮ ਦਾ ਡਿਜਿਟਲ ਪ੍ਰੀਮਿਅਰ ਸਫਲ ਰਹੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...