Tuesday, April 16, 2024

ਵਾਹਿਗੁਰੂ

spot_img
spot_img

ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਨਾਲ ਅਦਾਕਾਰਾ ਪੂਨਮ ਸੂਦ ਮੁੜ ਚਰਚਾ ਵਿੱਚ

- Advertisement -

ਦਿਲਕਸ਼ ਅਦਾਵਾਂ ਨਾਲ ਮਨ ਮੋਹ ਲੈਣ ਵਾਲੀ ਹੁਸਨ ਤੇ ਕਲਾ ਦੀ ਮੂਰਤ ਪੂਨਮ ਸੂਦ ਸੰਗੀਤ ਅਤੇ ਫ਼ਿਲਮੀ ਖੇਤਰ ਦੀ ਇੱਕ ਨਾਮਵਰ ਸ਼ਖਸੀਅਤ ਹੈ। ਪੂਨਮ ਨੇ ਜਿੱਥੇ ਅਨੇਕਾਂ ਨਾਮੀਂ ਗਾਇਕਾਂ ਦੇ ਗੀਤਾਂ ਚ ਮਾਡਲੰਿਗ ਕੀਤੀ ਉੱਥੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਮੇਨ ਲੀਡ ‘ਤੇ ਕੰਮ ਕੀਤਾ ਅਤੇ ਉਹ ਬਤੌਰ ਗਾਇਕਾ ਵੀ ਆਪਣੇ ਕਈ ਗੀਤ ਦਰਸ਼ਕਾਂ ਦੀ ਝੋਲੀ ਪਾ ਚੁੱਕੀ ਹੈ।ਪੂਨਮ ਗੁਰੂ ਕੀ ਨਗਰੀ ਅੰਮ੍ਰਿਤਸਰ ਨੇੜਲੇ ਕਸਬਾ ਸੁਲਤਾਨਵਿੰਡ ਦੀ ਜੰਮਪਲ ਹੈ।

ਲਧਿਆਣਾ ਦੇ ਸਿੱਧਵਾ ਵੇਟ ਤੋਂ ਗਰੇਜੂਏਸ਼ਨ ਕਰਕੇ ਉਸਨੇ ਆਪਣੇ ਫ਼ਿਲਮੀ ਕੈਰੀਅਰ ਦਾ ਆਗਾਜ਼ ਚੰਡੀਗੜ੍ਹ ਤੋਂ ਕੀਤਾ ਤੇ ਫ਼ਿਰ ਮੁੰਬਈ ਨਗਰੀ ਵਿੱਚ ਜਾ ਕੇ ਕਲਾ ਦੀ ਜ਼ਿੰਦਗੀ ਨੂੰ ਨੇੜਿਓ ਵੇਖਦਿਆਂ ਸੰਘਰਸ ਕੀਤਾ। ਮੁੰਬਈ ਵਿਖੇ ਪੂਨਮ ਨੇ ਕਈ ਹਿੰਦੀ ਸੀਰੀਅਲਾਂ ਅਤੇ ਫ਼ਿਲਮਾਂ ਵਿੱਚ ਕੰਮ ਕੀਤਾ। ਉਸਦੇ ਹਮ ਤੁਮ ਕੋ ਭੁਲਾ ਨਾ ਪਾਏਗੇ ਸੀਰੀਅਲ ਨੂੰ ਅੰਤਰਰਾਸ਼ਟਰੀ ਐਵਾਰਡ ਵੀ ਮਿਿਲਆ।ਉਸਨੂੰ ਇਸ ਗੱਲ ਦਾ ਮਾਣ ਹੈ ਕਿ ਚੰਗੀ ਸੋਚ ਨਾਲ ਕੀਤੀ ਮੇਹਨਤ ਨੂੰ ਫ਼ਲ ਜਰੂਰ ਲੱਗਦਾ ਹੈ।

ਪੰਜਾਬੀ ਗਾਇਕਾ ਮਿਸ ਪੂਜਾ ਦੇ ਗੀਤਾਂ ਤੇ ਅਦਾਕਾਰੀ ਕਰਦਿਆਂ ਆਪਣੀ ਕਲਾ ਦੀ ਸ਼ੁੁਰੁਆਤ ਕਰਨ ਵਾਲੀ ਪੂਨਮ ਨੇ ਕਰਮਜੀਤ ਅਨਮੋਲ ਦੇ ਗੀਤ ਯਾਰਾ ਵੇ, ਰੋਸ਼ਨ ਪ੍ਰਿੰਸ ਦੇ ਸਪੀਕਰ ਫ਼ਿਰੋਜ ਖਾਂ ਦੇ ਹਵਾਵਾਂ ਸਮੇਤ 100 ਤੋਂ ਵੱਧ ਗੀਤਾਂ ਵਿੱਚ ਆਪਣੀ ਲਾਜਵਾਬ ਅਦਾਕਾਰੀ ਪੇਸ਼ ਕੀਤੀ।

ਪੰਜਾਬੀ ਫ਼ਿਲਮਾਂ ਦੀ ਗੱਲ ਤਾਂ ਕਰੀਏ ਤਾਂ ਮੇਰੇ ਯਾਰ ਕਮੀਨੇ, ਯਾਰ ਅਣਮੁੱਲੇ 2, ਮੁੰਡਾ ਫ਼ਰੀਦਕੋਟੀਆ, ਲਕੀਰਾ,ਹਮ ਹੇ ਤੀਨ ਖਜ਼ਾਦੀਨ, ਲਘੂ ਫ਼ਿਲਮ ਵੰਡ ਅਤੇ ਧਾਰਮਿਕ ਫ਼ਿਲਮ ਹਿੰਦ ਦੀ ਚਾਦਰ ਵਿੱਚ ਪੂਨਮ ਸੂਦ ਨੇ ਅਹਿਮ ਕਿਰਦਾਰ ਨਿਭਾਏ ਹਨ।ਅੱਜ ਦੀ ਅਹਿਮ ਖ਼ਬਰ ਇਹ ਹੈ ਕਿ ਪੂਨਮ ਸੂਦ ਇਨੀਂ ਦਿਨੀਂ ਆਪਣੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਉੱਚਾ ਪਿੰਡ’ ਨਾਲ ਚਰਚਾਵਾਂ ‘ਚ ਹੈ।

3 ਸਤੰਬਰ ਨੂੰ ਰਿਲੀਜ ਹੋਣ ਜਾ ਰਹੀ ਇਸ ਫ਼ਿਲਮ ਵਿੱਚ ਪੂਨਮ ਸੂਦ ਅਦਾਕਾਰ ਨਵਦੀਪ ਕਲੇਰ ਨਾਲ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਉਸਦਾ ਕਿਰਦਾਰ ਇਕ ਦਲੇਰ ਕੁੜੀ ਨਿੰਮੋ ਦਾ ਹੈ ਫ਼ਿਲਮ ਦੇ ਨਾਇਕ ਨਾਲ ਔਖੇ ਵਕਤ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੀ ਹੈ । ਇਸ ਨਵੀਂ ਫ਼ਿਲਮ ਵਿੱਚ ਬਤੋਰ ਨਾਇਕਾ ਕੰਮ ਕਰਕੇ ਉਹ ਬਹੁਤ ਖੁਸ਼ ਹੈ।ਇਸ ਫ਼ਿਲਮ ਤੋਂ ਉਸ ਨੂੰ ਬਹੁਤ ਆਸਾਂ ਹਨ।

ਨਿਊ ਦੀਪ ਇੰਟਰਟੈਂਨਮੈਂਟ ਅਤੇ 2 ਆਰ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਨਿਰਮਾਤਾ ਸੰਨੀ ਢਿਲੋਂ ਤੇ ਹਰਦੀਪ ਸਿੰਘ ਡਿੰਪੀ ਢਿਲੋਂ ਦੀ ਇਹ ਫ਼ਿਲਮ ਅਜੋਕੇ ਪੰਜਾਬੀ ਸਿਨਮੇ ਤੋਂ ਹਟਕੇ ਰੁਮਾਂਟਿਕ, ਐਕਸ਼ਨ ਭਰਪੂਰ ਅਤੇ ਖਾਨਦਾਨੀ ਪ੍ਰੰਪਰਾਵਾਂ ਅਧਾਰਤ ਇੱਕ ਨਿਵੇਕਲੇ ਵਿਸ਼ੇ ਦੀ ਫ਼ਿਲਮ ਹੈ।ਨਿਰਦੇਸ਼ਕ ਹਰਜੀਤ ਰਿੱਕੀ ਵਲੋਂ ਨਿਰਦੇਸ਼ਿਤ ਇਸ ਫ਼ਿਲਮ ਅਦਾਕਾਰ ਸਰਦਾਰ ਸੋਹੀ, ਹੌਬੀ ਧਾਲੀਵਾਲ, ਲੱਖਾ ਲਹਿਰੀ, ਆਸੀਸ ਦੁੱਗਲ , ਮੁਕਲ ਦੇਵ, ਸੰਜੂ ਸੋਲੰਕੀ, ਸਵਿੰਦਰ ਵਿੱਕੀ ਵਰਗੇ ਦਿੱਗਜ਼ ਕਲਾਕਾਰ ਆਪਣੇ ਜਬਰਦਸ਼ਤ ਕਿਰਦਾਰਾਂ ‘ਚ ਨਜ਼ਰ ਆਉਣਗੇ।

ਹਰਜਿੰਦਰ ਸਿੰਘ ਜਵੰਦਾ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...