Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਅੰਦਰ ਕੋਰੋਨਾ ਵੈਕਸੀਨ ਦੀ ਘਾਟ ਦਾ ਮੁੱਦਾ: ਮਨੀਸ਼ ਤਿਵਾੜੀ ਨੇ ਸਿਹਤ ਮੰਤਰੀ ਨੂੰ ਲਿਖ਼ੀ ਚਿੱਠੀ

- Advertisement -

ਯੈੱਸ ਪੰਜਾਬ
ਰੋਪੜ/ਨਵਾਂਸ਼ਹਿਰ, 5 ਮਈ, 2021 –
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸਿਹਤ ਮੰਤਰੀ ਡਾ ਹਰਸ਼ਵਰਧਨ ਨੂੰ ਚਿੱਠੀ ਲਿਖ ਕੇ ਪੰਜਾਬ ਅੰਦਰ ਕੋਰੋਨਾ ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਇਹ ਚਿੱਠੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੀ ਰਾਤ ਕੀਤੇ ਗਏ ਟਵੀਟ ਚ ਸਬੰਧਤ ਲਿਖੀ ਹੈ, ਜਿਸ ਚ ਸੀ.ਐਮ ਨੇ ਸੂਬੇ ਅੰਦਰ ਕੋਰੋਨਾ ਵੈਕਸੀਨ ਦੀ ਭਾਰੀ ਘਾਟ ਦੀ ਗੱਲ ਆਖੀ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਆਪਣੇ ਟਵੀਟ ਚ ਜ਼ਿਕਰ ਕੀਤਾ ਗਿਆ ਸੀ ਕਿ ਸੂਬੇ ਕੋਲ ਕਰੀਬ 50 ਹਜਾਰ ਵੈਕਸੀਨ ਦਾ ਸਟਾਕ ਪਿਆ ਹੈ। ਸੂਬੇ ਨੂੰ ਇੱਕ ਮਈ ਤੋਂ ਲੈ ਕੇ 15 ਮਈ ਤੱਕ ਕੇਂਦਰ ਸਰਕਾਰ ਪਾਸੋਂ ਸਿਰਫ਼ 6 ਲੱਖ ਡੋਜ਼ ਮਿਲੀ ਹੈ, ਜਿਸਦਾ ਮਤਲਬ 40 ਹਜ਼ਾਰ ਪ੍ਰਤੀ ਦਿਨ ਹੈ। ਸੀਐਮ ਨੇ ਸੂਬੇ ਅੰਦਰ ਵੱਡੀ ਗਿਣਤੀ ਸਾਹਮਣੇ ਆ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦਾ ਕੋਟਾ ਵਧਾਉਣ ਦੀ ਅਪੀਲ ਕੀਤੀ ਹੈ।

ਐਮ.ਪੀ ਤਿਵਾੜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਪੰਜਾਬ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚੋਂ ਇੱਕ ਹੈ ਅਤੇ ਅਜਿਹੇ ਹਾਲਾਤਾਂ ਚ ਤੇਜ਼ੀ ਨਾਲ ਵੈਕਸੀਨੇਸ਼ਨ ਦੀ ਲੋਡ਼ ਹੈ। ਐਮ.ਪੀ ਨੇ ਪਬਲਿਕ ਇਨਫਰਮੇਸ਼ਨ ਬਿਊਰੋ ਵੱਲੋਂ 4 ਮਈ ਨੂੰ ਜਾਰੀ ਇਕ ਪ੍ਰੈੱਸ ਨੋਟ ਦਾ ਜ਼ਿਕਰ ਕੀਤਾ ਹੈ, ਜਿਹੜਾ ਕੋਰੋਨਾ ਦੇ ਟੀਕਿਆਂ ਦੀ ਵੰਡ ਚ ਪੱਖਪਾਤ ਦਾ ਖੁਲਾਸਾ ਕਰਦਾ ਹੈ।

ਜਿਸਨੂੰ ਲੈ ਕੇ 18 ਤੋਂ 43 ਸਾਲ ਦੀ ਉਮਰ ਵਰਗ ਦਾ ਉਦਾਹਰਨ ਲਈਏ, ਤਾਂ ਗੁਜਰਾਤ ਚ 1.61 ਲੱਖ ਲੋਕਾਂ ਨੂੰ ਵੈਕਸੀਨੇਸ਼ਨ ਲੱਗੀ ਹੈ। ਜਦਕਿ ਇਸਦੇ ਉਲਟ ਪੰਜਾਬ ਚ ਸਿਰਫ 908 ਲੋਕਾਂ ਨੂੰ ਇੱਕ ਕੋਰੋਨਾ ਦਾ ਟੀਕਾ ਲੱਗ ਸਕਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਸਮੱਸਿਆ ਲੋਕਾਂ ਚ ਲਾਪ੍ਰਵਾਹੀ ਦਾ ਨਤੀਜਾ ਨਹੀਂ ਹੈ, ਸਗੋਂ ਟੀਕਿਆਂ ਦੀ ਘਾਟ ਦਾ ਸਿੱਟਾ ਹੈ। ਜਿਸ ਤੇ ਉਨ੍ਹਾਂ ਕੇਂਦਰੀ ਮੰਤਰੀ ਨੂੰ ਪੱਖਪਾਤ ਛੱਡ ਕੇ ਪੰਜਾਬ ਨੂੰ ਵੈਕਸੀਨ ਚ ਉਸਦਾ ਉਚਿਤ ਹਿੱਸਾ ਜਲਦੀ ਤੋਂ ਜਲਦੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...