Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ ਵੱਲੋਂ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫਤਾਰੀ ਦੀ ਸਖ਼ਤ ਨਿੰਦਾ

- Advertisement -

ਯੈੱਸ ਪੰਜਾਬ
ਜਲੰਧਰ, 30 ਜੂਨ, 2022 –
ਪੰਜਾਬ ਐਂਡ ਚੰਡੀਗੜ੍ਹ ਜਰਨਾਲਿਸਟ ਯੂਨੀਅਨ( ਪੀਸੀਜੇਯੂ) ਨੇ ਆਲਟ ਨਿਊਜ਼ ਸਹਿ-ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਜ਼ੁਬੈਰ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

ਇੱਥੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਜੱਥੇਬੰਦੀ ਦੇ ਸੂਬਾਈ ਪ੍ਰਧਾਨ ਬਲਬੀਰ ਸਿੰਘ ਜੰਡੂ ਤੇ ਸਕੱਤਰ ਜਨਰਲ ਪਾਲ ਸਿਮਘ ਨੌਲੀ ਨੇ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਇਹ ਦੇਸ਼ ਦੇ ਲੋਕਤੰਤਰ ਪ੍ਰਣਾਲੀ ਨਾਲ ਇਹ ਕਿਨ੍ਹਾ ਕੋਝਾ ਮਜ਼ਾਕ ਹੈ ਕਿ ਜ਼ੁਬੈਰ ਨੂੰ ਉਸ ਦਿਨ ਕੀਤਾ ਗਿਆ ਜਿਸ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧਤਾ `ਤੇ ਦਸਤਖਤ ਕੀਤੇ ਸਨ।

ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦੇ ਇੱਕ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ ਸੰਸਥਾਪਕ ਮੁਹੰਮਦ ਜੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੱਤਰਕਾਰ ਜੋ ਕੁਝ ਵੀ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ, ਉਸ ਲਈ ਉਨ੍ਹਾਂ (ਪੱਤਰਕਾਰਾਂ) ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਬੁਲਾਰੇ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਨਿਡਰ ਹੋ ਕੇ ਆਪਣੀ ਗੱਲ ਕਹਿਣ ਦੀ ਇਜਾਜ਼ਤ ਦਿੱਤੀ ਜਾਵੇ।

ਜੱਥੇਬੰਦੀ ਦੇ ਦੋਵੇਂ ਅਹੁਦੇਦਾਰਾਂ ਨੇ ਕਿਹਾ ਕਿ ਦੇਸ਼ ਵਿੱਚ ਪ੍ਰੈਸ ਕੋਲੋ ਵਿਚਾਰਾਂ ਦੇ ਪ੍ਰਗਟਾਵੇ ਦੇ ਅਧਿਕਾਰੇ ਖੋਹੇ ਜਾ ਰਹੇ ਹਨ।ਇਹ ਇੱਕ ਤਰ੍ਹਾਂ ਦੀ ਅਣਐਲਾਨੀ ਐਮਰਜੰਸੀ ਹੈ।ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ ਪਰ ਪਿਛਲੇ 8 ਸਾਲਾਂ ਤੋਂ ਮੁਲਕ ਵਿੱਚ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿੱਥੇ ਸਭ ਤੋਂ ਵੱਧ ਹਮਲੇ ਪੱਤਰਕਾਰਾਂ `ਤੇ ਹੋ ਰਹੇ ਹਨ।ਮਨੁੱਖੀ ਹੱਕਾਂ ਦੀ ਰਾਖੀ ਦੀ ਲੜਾਈ ਲੜਨ ਵਾਲੇ ਲੋਕਾਂ ਨੂੰ ਚੁਣ-ਚੁਣ ਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਵੀ ਧੱਜੀਆਂ ਉਡਾਈਆ ਜਾ ਰਹੀਆ ਹਨ।ਬਲਬੀਰ ਸਿੰਘ ਜੰਡੂ ਤੇ ਪਾਲ ਸਿੰਘ ਨੌਲੀ ਨੇ ਕਿਹਾ ਕਿ ਜ਼ੁਬੈਰ ਦੀ ਗ੍ਰਿਫਤਾਰੀ ਸੱਤਾਧਾਰੀ ਧਿਰ ਦੀ ਸ਼ਹਿ `ਤੇ ਹੋਈ ਹੈ।ਉਨ੍ਹਾਂ ਪੰਜਾਬ ਸਮੇਤ ਦੇਸ਼ ਦੇ ਸਮੁੱਚੇ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਇੱਕਜੁਟ ਹੋ ਕੇ ਪ੍ਰੈਸ ਦੀ ਅਜ਼ਾਦੀ ਦੀ ਲੜਾਈ ਲੜਨ।ਉਨ੍ਹਾਂ ਕਿਹਾ ਕਿ ਸਾਲ 2014 ਤੋਂ ਬਾਅਦ ਫੀਲਡ `ਚ ਕੰਮ ਕਰਦੇ ਪੱੱਤਰਕਾਰਾਂ `ਤੇ ਹਮਲੇ ਵਧੇ ਹਨ ਤੇ ਉਨ੍ਹਾਂ ਦੀਆਂ ਜਾਨਾਂ ਵੀ ਗਈਆਂ ਹਨ।

ਉਨ੍ਹਾਂ ਕਿਹਾ ਕਿ ਜੁਬੈਰ ਇੱਕ ਵਚਨਬੱਧ ਪੱਤਰਕਾਰ ਹੈ। ਉਸ ਨੇ ਦੇਸ਼ ਵਿੱਚ ਜਾਅਲੀ ਖ਼ਬਰਾਂ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ।ਇਸ ਕਰਕੇ ਸੱਤਾਧਾਰੀ ਸ਼ਕਤੀਆਂ ਨੇ ਉਸ ਨੂੰ ਦੇਸ਼ ਦਾ ਦੁਸ਼ਮਣ ਬਣਾ ਕੇ ਪੇਸ਼ ਕੀਤਾ ਹੈ। ਜੁਬੈਰ ਦੀ ਗ੍ਰਿਫਤਾਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੱਤਾਧਾਰੀ ਧਿਰ ਪੱਤਰਕਾਰਾਂ ਕੋਲੋ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਖੋਹਣ ਤੱਕ ਕਿਸੇ ਵੀ ਹੱਦ ਤੱਕ ਜਾ ਰਹੀ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...