Tuesday, April 16, 2024

ਵਾਹਿਗੁਰੂ

spot_img
spot_img

ਪੰਜਾਬ ਐਂਡ ਸਿੰਧ ਬੈਂਕ ਨੇ ਮਨਾਇਆ ਆਪਣਾ 115 ਵਾਂ ਸਥਾਪਨਾ ਦਿਵਸ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 24 ਜੂਨ, 2022 –
ਪੰਜਾਬ ਐਂਡ ਸਿੰਧ ਬੈਂਕ ਨੇ ਆਪਣਾ115 ਵਾਂ ਸਥਾਪਨਾ ਦਿਵਸ ਮਨਾਇਆ । ਬੈਂਕ ਦੇ ਜ਼ੋਨਲ ਮੈਨੇਜਰ ਕੁਲਦੀਪ ਸਿੰਘ ਗਿੱਲ ਦੀ ਰਹਿਨੁਮਾਈ ਵਿੱਚ ਮਨਾਏ ਗਏ ਇਸ ਸਥਾਪਨਾ ਦਿਵਸ ਮੌਕੇ ਬੈਂਕ ਦੀ ਈ- ਲਾਜ਼, ਨਜ਼ਦੀਕ ਜੈਨ ਸਕੂਲ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਸਮਾਰੋਹ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ ਰਾਜ ਬਹਾਦਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ।

ਇਸ ਉਪਰੰਤ ਬੈਂਕ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਬਾਹਰ ਵਾਲੀ ਸੜਕ ਤੇ 115 ਪੌਦੇ ਲਗਾਏ ਅਤੇ ਜੋ ਪਹਿਲਾਂ ਤੋਂ ਹੀ ਸ਼ਹਿਰ ਵਿਚ ਪੌਦੇ ਲੱਗੇ ਹੋਏ ਹਨ, ਉਨ੍ਹਾਂ ਨੂੰ ਸਹੀ ਤਰੀਕੇ ਨਾਲ ਵੱਡਾ ਕਰਨ ਵਾਸਤੇ 15 ਟ੍ਰੀਗਾਰਡ ਵੰਡੇ ।

ਉਪ ਕੁਲਪਤੀ ਡਾ ਰਾਜ ਬਹਾਦੁਰ ਨੇ ਇਸ ਮੌਕੇ ਕਿਹਾ ਕਿ ਬੈਂਕ ਨੇ ਦੇਸ਼ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਪਾ ਰਿਹਾ ਹੈ ਜਿਸ ਤੋਂ ਸਮਾਜ ਦੇ ਸਾਰੇ ਵਰਗ ਹੀ ਲਾਭ ਉਠਾ ਰਹੇ ਹਨ । ਜ਼ੋਨਲ ਮੈਨੇਜਰ ਕੁਲਦੀਪ ਸਿੰਘ ਗਿੱਲ ਨੇ ਇਸ ਮੌਕੇ ਦੱਸਿਆ ਕਿ 115 ਸਾਲ ਪਹਿਲਾਂ ਅਣਵੰਡੇ ਪੰਜਾਬ ਵਿੱਚ ਭਾਈ ਵੀਰ ਸਿੰਘ, ਸੁੰਦਰ ਸਿੰਘ ਮਜੀਠੀਆ ਅਤੇ ਤਰਲੋਚਨ ਸਿੰਘ ਨੇ ਪੰਜਾਬ ਐਂਡ ਸਿੰਧ ਬੈਂਕ ਸਥਾਪਤ ਕੀਤਾ ਅਤੇ ਦੇਸ਼ ਦੀ ਤਰੱਕੀ ਵਿੱਚ ਸਰਕਾਰ ਦੇ ਮੋਢੇ ਨਾਲ ਮੋਢਾ ਜੋਡ਼ ਕੇ ਯੋਗਦਾਨ ਦਿੱਤਾ ।

ਦੇਸ਼ ਦੀ ਵੰਡ ਪਿੱਛੋਂ ਬੈਂਕ ਨੇ ਆਪਣਾ ਹੈੱਡ ਆਫਿਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਪਤ ਕੀਤਾ ਅਤੇ ਜਿਨ੍ਹਾਂ ਲੋਕਾਂ ਦੇ ਪੈਸੇ ਉਨ੍ਹਾਂ ਦੇ ਬੈਂਕ ਵਿੱਚ ਜਮ੍ਹਾਂ ਸਨ ਉਨ੍ਹਾਂ ਨੂੰ ਰਿਕਾਰਡ ਮੁਤਾਬਕ ਪੈਸਿਆਂ ਦੀ ਵੀ ਅਦਾਇਗੀ ਕੀਤੀ ਉਨ੍ਹਾਂ ਦੱਸਿਆ ਕਿ ਅੱਜ ਬੈਂਕ ਦੀਆਂ ਪੂਰੇ ਭਾਰਤ ਵਿੱਚ 1532 ਬਰਾਂਚਾਂ ਹਨ ਜਿਨ੍ਹਾਂ ਵਿੱਚ 10 ਹਜਾਰ ਤੋਂ ਉੱਪਰ ਕਰਮਚਾਰੀ ਅਤੇ ਅਧਿਕਾਰੀ ਆਪਣੀਆਂ ਸੇਵਾਵਾਂ ਦੇ ਰਹੇ ਹਨ ।

ਇਸ ਮੌਕੇ ਬੈਂਕ ਦੇ ਲੀਡ ਬੈਂਕ ਮੈਨੇਜਰ ਗੁਰਵਿੰਦਰ ਸਿੰਘ ਸਿੱਧੂ ,ਪੀ ਆਰ ਓ ਹਰਪ੍ਰੀਤ ਸਿੰਘ, ਚੀਫ਼ ਮੈਨੇਜਰ ਨਰਪਤ ਮਾਏਿਲ, ਵਿਨੋਦ ਕੁਮਾਰ ਖੁਰਾਣਾ ਸੀਨੀਅਰ ਮੈਨੇਜਰ ਅਨੂਪ ਸਿੰਘ ਅਤੇ ਹੋਰ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...