Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਓਲੰਪਿਕ ਭਵਨ ਦੇ ਹਾਲ ਆਫ ਫੇਮ ਵਿੱਚ ਮਿਲਖ਼ਾ ਸਿੰਘ, ਬਲਬੀਰ ਸਿੰਘ ਸੀਨੀਅਰ ਤੇ ਅਭਿਨਵ ਬਿੰਦਰਾ ਦੇ ਬੁੱਤਾਂ ਦਾ ਜਲਦ ਕੀਤਾ ਜਾਵੇਗਾ ਉਦਘਾਟਨ

- Advertisement -

ਯੈੱਸ ਪੰਜਾਬ
ਚੰਡੀਗੜ, 22 ਜੂਨ, 2021:
ਪੰਜਾਬ ਓਲੰਪਿਕ ਐਸੋਸੀਏਸ਼ਨ ਨੇ ਇੱਕ ਵਿਸ਼ੇਸ਼ ਮਤੇ ਰਾਹੀਂ ਭਾਰਤ ਦੇ ਮਹਾਨ ਅਥਲੀਟ ਸ੍ਰੀ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ। ਮਿਲਖਾ ਸਿੰਘ ਦਾ ਬੀਤੀ 18 ਜੂਨ ਨੂੰ 91 ਦੇਹਾਂਤ ਹੋ ਗਿਆ ਸੀ।

ਪੰਜਾਬ ਓਲੰਪਿਕ ਐਸੋਸੀਏਸ਼ਨ ਵਲੋਂ ਜਲਦ ਹੀ ਪੰਜਾਬ ਓਲੰਪਿਕ ਭਵਨ, ਮੁਹਾਲੀ ਵਿਖੇ ਇੱਕ ‘ਹਾਲ ਆਫ ਫੇਮ’ ਦਾ ਉਦਘਾਟਨ ਕੀਤਾ ਜਾਵੇਗਾ, ਜਿੱਥੇ ਹਾਕੀ ਵਿੱਚ ਤਿੰਨ ਓਲੰਪਿਕ ਸੋਨ ਤਮਗੇ ਜਿੱਤਣ ਵਾਲੇ ਸਵ. ਬਲਬੀਰ ਸਿੰਘ ਸੀਨੀਅਰ, ਸ੍ਰੀ ਮਿਲਖਾ ਸਿੰਘ ਅਤੇ ਓਲੰਪਿਕ ਚੈਂਪੀਅਨ ਸ੍ਰੀ ਅਭਿਨਵ ਬਿੰਦਰਾ ਦੇ ਬੁੱਤ ਸਥਾਪਤ ਕਰ ਕੇ ਸਨਮਾਨਤ ਕੀਤਾ ਜਾਵੇਗਾ।

ਪੰਜਾਬ ਓਲੰਪਿਕ ਐਸੋਸ਼ੀਏਸ਼ਨ ਦੇ ਪ੍ਰਧਾਨ ਸ੍ਰੀ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਸ੍ਰੀ ਰਾਜਦੀਪ ਸਿੰਘ ਗਿੱਲ ਅਤੇ ਜਨਰਲ ਸਕੱਤਰ ਰਾਜਾ ਕੇ.ਐਸ.ਸਿੱਧੂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਦੇ ਵਧੀਕ ਡਾਇਰੈਕਟਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਖੇਡਾਂ) ਵਜੋਂ ਸੇਵਾ ਨਿਭਾ ਚੁੱਕੇ ਮਿਲਖਾ ਸਿੰਘ ਓਲੰਪਿਕ ਖੇਡਾਂ ਦੇ ਅਥਲੈਟਿਕਸ ਫਾਈਨਲ ਵਿੱਚ ਚੌਥੇ ਸਥਾਨ ‘ਤੇ ਆਉਣ ਵਾਲੇ ਪਹਿਲੇ ਭਾਰਤੀ ਅਥਲੀਟ ਸਨ।

1960 ਦੀਆਂ ਰੋਮ ਓਲੰਪਿਕਸ ਵਿੱਚ 400 ਮੀਟਰ ਦੌੜ ਵਿੱਚ ਦੌੜਦਿਆਂ ਉਨ੍ਹਾਂ ਫਾਈਨਲ ਵਿੱਚ ਮੌਜੂਦਾ ਓਲੰਪਿਕ ਰਿਕਾਰਡ ਤੋੜਦਿਆਂ ਚੌਥਾ ਸਥਾਨ ਹਾਸਲ ਕੀਤਾ ਸੀ। ਉਨ੍ਹਾਂ ਦਾ ਇਹ ਰਿਕਾਰਡ 40 ਸਾਲਾਂ ਤੋਂ ਵੱਧ ਸਮਾਂ ਕਾਇਮ ਰਿਹਾ।

ਉਹ ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੋਵਾਂ ਵਿੱਚ ਅਥਲੈਟਿਕਸ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਪਹਿਲੇ ਭਾਰਤੀ ਸਨ। ਮਿਲਖਾ ਸਿੰਘ ਨੇ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਅਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ। ਉਨ੍ਹਾਂ 1958 ਵਿੱਚ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਵੀ ਸੋਨੇ ਦਾ ਤਮਗਾ ਜਿੱਤਿਆ। ਉਨ੍ਹਾਂ ਨੂੰ 1959 ਵਿਚ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਨਾਲ ਨਿਵਾਜਿਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਸ. ਮਿਲਖਾ ਸਿੰਘ ਨੇ ਦੇਸ਼ ਦੇ ਹਜ਼ਾਰਾਂ ਖਿਡਾਰੀਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਕਦੇ ਹਾਰ ਨਾ ਮੰਨਣ ਲਈ ਪ੍ਰੇਰਿਆ। ਉਹ ਇੱਕ ਉੱਘਾ ਚੈਂਪੀਅਨ ਸੀ ਜੋ ਹਲੀਮੀ ਭਰੀ ਸ਼ੁਰੂਆਤ ਤੋਂ ਉਭਰਿਆ, ਦੁੱਖਾਂ ਚੋਂ ਲੰਘਿਆ ਅਤੇ ਆਪਣੀ ਜ਼ਿੰਦਗੀ ਵਿੱਚ ਦ੍ਰਿੜਤਾ, ਮਿਹਨਤ ਅਤੇ ਕਦੇ ਵੀ ਹਾਰ ਨਾ ਮੰਨਣ ਵਾਲੇ ਕਿਰਦਾਰ ਕਰਕੇ ਮਹਾਨ ਬਣਿਆ।

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਸ. ਮਿਲਖਾ ਸਿੰਘ ਅਤੇ ਸ੍ਰੀਮਤੀ ਨਿਰਮਲ ਮਿਲਖਾ ਸਿੰਘ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਪੁੱਤਰ ਜੀਵ ਮਿਲਖਾ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...