Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਕਲਾ ਪਰਿਸ਼ਦ ਨੇ ਕਰਵਾਇਆ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਮਾਗਮ, ਚੰਨੀ ਨੇ ਕੀਤਾ 11 ਕਵੀਆਂ ਦਾ ਸਨਮਾਨ

- Advertisement -

ਚੰਡੀਗੜ੍ਹ, 15 ਫਰਵਰੀ, 2020:

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਹਫ਼ਤਾਵਾਰੀ ਸਮਾਗਮਾਂ ਦੀ ਲੜੀ ਦੇ ਤਹਿਤ ਪੰਜਾਬ ਕਲਾ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿਚ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਹੁਰੀਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਪਹੁੰਚੇ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜਿਵੇਂ ਜਿਊਂਦੇ ਰਹਿਣ ਲਈ ਸਾਹ ਲੈਣਾ ਜ਼ਰਰੀ ਹੈ ਉਸੇ ਤਰ੍ਹਾਂ ਜਿਊਣ ਖਾਤਰ ਮਾਂ ਬੋਲੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਜਿਊਣਾ ਹੀ ਕਾਹਦਾ ਜੇ ਤੁਸੀਂ ਮਾਂ ਬੋਲੀ ਵਿਸਾਰ ਦਿੱਤੀ। ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਪੰਜਾਬੀ ਦੀ ਪ੍ਰਫੁੱਲਤਾ ਲਈ, ਇਸ ਦਾ ਮਾਣ ਸਨਮਾਨ ਹੋਰ ਵਧਾਉਣ ਲਈ ਕਾਨੂੰਨੀ ਤੌਰ ‘ਤੇ ਵੀ ਪਹਿਲਕਦਮੀ ਕਰਨ ਜਾ ਰਹੀ ਹੈ।

ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਇਹ ਹਫ਼ਤਾਵਾਰੀ ਸਮਾਗਮ ਸ਼ੁਰੂ ਕੀਤੇ ਹਨ ਜਿਸ ਦਾ ਦੂਜਾ ਦਿਨ ਅੱਜ ਪੰਜਾਬ ਕਲਾ ਭਵਨ ਵਿਖੇ ਕਵੀਆਂ ਦੇ ਨਾਮ ਕਰਦਿਆਂ 11 ਕਵੀਆਂ ਨੂੰ ਸਨਮਾਨਿਤ ਕੀਤਾ ਹੈ। ਚੰਨੀ ਨੇ ਆਖਿਆ ਕਿ ਪੰਜਾਬ ਕਲਾ ਪਰਿਸ਼ਦ ਡਾ. ਸੁਰਜੀਤ ਪਾਤਰ ਅਤੇ ਲਖਵਿੰਦਰ ਜੌਹਲ ਵਰਗੇ ਸੁਰੱਖਿਅਤ ਤੇ ਸਿਆਣੇ ਹੱਥਾਂ ਵਿਚ ਹੈ।

ਇਸ ਮੌਕੇ ਕੈਬਨਿਟ ਮੰਤਰੀ ਦਾ, ਕਵੀਆਂ ਦਾ ਤੇ ਵੱਡੀ ਗਿਣਤੀ ਵਿਚ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਪਹੁੰਚੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ ਆਖਿਆ ਕਿ ਜਿਵੇਂ ਜਿਊਂਦੇ ਰਹਿਣ ਲਈ ਪਾਣੀ, ਹਵਾ, ਰੁੱਖਾਂ ਦੀ ਜ਼ਰੂਰਤ ਹੈ, ਉਸੇ ਤਰ੍ਹਾਂ ਮਾਂ ਬੋਲੀ ਦੀ ਜ਼ਰੂਰਤ ਹੈ। ਕੌਮਾਂਤਰੀ ਮਾਂ ਬੋਲੀ ਦਿਵਸ ਦੇ ਇਤਿਹਾਸ ਦੇ ਹਵਾਲੇ ਨਾਲ ਡਾ. ਸੁਰਜੀਤ ਪਾਤਰ ਹੁਰਾਂ ਨੇ ਡੂੰਘੀਆਂ ਵਿਚਾਰਾਂ ਸਾਂਝੀਆਂ ਕਰਦਿਆਂ ਸਨਮਾਨਤ ਹੋਣ ਵਾਲੇ 11 ਕਵੀਆਂ ਨੂੰ ਮੁਬਾਰਕਬਾਦ ਦਿੱਤੀ।

ਪੰਜਾਬ ਕਲਾ ਪਰਿਸ਼ਦ ਦੇ ਇਸ ਸਨਮਾਨ ਸਮਾਰੋਹ ਮੌਕੇ ਕੈਬਨਿਟ ਮੰਤਰੀ ਚਰਨਜੀਤ ਚੰਨੀ, ਡਾ. ਸੁਰਜੀਤ ਪਾਤਰ, ਡਾ. ਲਖਵਿੰਦਰ ਜੌਹਲ, ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ, ਐਡੀਸ਼ਨਲ ਡਾਇਰੈਕਟਰ ਲਖਮੀਰ ਸਿੰਘ ਅਤੇ ਸਰਬਜੀਤ ਕੌਰ ਸੋਹਲ ਵੱਲੋਂ ਸਾਂਝੇ ਤੌਰ ‘ਤੇ 11 ਕਵੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿਚ ਡਾ. ਵਨੀਤਾ, ਡਾ. ਮੋਹਨਜੀਤ, ਵਿਜੇ ਵਿਵੇਕ, ਰਵਿੰਦਰ ਭੱਠਲ, ਪਾਲ ਕੌਰ, ਰੁਬੀਨਾ ਸ਼ਬਨਮ, ਸੁਰਜੀਤ ਜੱਜ, ਮਨਜੀਤ ਇੰਦਰਾ, ਸਰਦਾਰ ਪੰਛੀ, ਸਿਰੀਰਾਮ ਅਰਸ, ਸੁਰਿੰਦਰ ਗਿੱਲ ਤੇ ਸੁਖਵਿੰਦਰ ਅੰਮ੍ਰਿਤ ਦਾ ਨਾਮ ਸ਼ਾਮਲ ਹੈ।

ਇਨ੍ਹਾਂ ਸਨਮਾਨਿਤ ਕਵੀਆਂ ਨੂੰ ਇਕ-ਇਕ ਫੁਲਕਾਰੀ ਅਤੇ ਸਨਮਾਨ ਪੱਤਰ ਭੇਂਟ ਕੀਤੇ ਗਏ। ਇਸ ਮੌਕੇ ਉਘੇ ਗਾਇਕ ਯਾਕੂਬ ਨੇ ਆਪਣੀ ਗਾਇਕੀ ਨਾਲ ਮਾਹੌਲ ਨੂੰ ਪੰਜਾਬੀ ਸੱਭਿਆਚਾਰ ਦਾ ਰੰਗ ਚਾੜ੍ਹ ਦਿੱਤਾ।

ਇਸ ਮੌਕੇ ਮੰਤਰੀ ਚਰਨਜੀਤ ਚੰਨੀ ਹੁਰਾਂ ਨੇ ਇਕ ਲਲਿਤ ਕਲਾ ਅਕਾਦਮੀ ਵੱਲੋਂ ਦੀਵਾਨ ਮਾਨਾ ਦੀ ਅਗਵਾਈ ਹੇਠ ਕਲਾ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਦੀ ਸਮੁੱਚੀ ਕਾਰਵਾਈ ਚਲਾਉਂਦਿਆਂ ਡਾ. ਲਖਵਿੰਦਰ ਜੌਹਲ ਹੁਰਾਂ ਨੇ ਮੰਚ ਸੰਚਾਲਨ ਦਾ ਕਾਰਜ ਬਾਖੂਬੀ ਨਿਭਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਲੇਖਕ, ਸ਼ਾਇਰ, ਪੰਜਾਬ ਦੇ ਸੱਭਿਆਚਾਰਕ ਤੇ ਟੂਰਿਜ਼ਮ ਵਿਭਾਗ ਦੇ ਅਧਿਕਾਰੀ ਤੇ ਕਲਾ ਨੂੰ ਪਿਆਰ ਕਰਨ ਵਾਲੇ ਸਾਹਿਤ ਪ੍ਰੇਮੀ ਵੱਡੀ ਗਿਣਤੀ ਵਿਚ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...