Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਕਾਂਗਰਸ ਵਿੱਚ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਨਵਜੋਤ ਸਿੱਧੂ ਨੇ ਮਾਫ਼ੀਆ ਤੱਤਾਂ ਦੀ ਪੁਸ਼ਤਪਨਾਹੀ ਦੀ ਜ਼ਿੰਮੇਵਾਰੀ ਚੁੱਕੀ: ਮਜੀਠੀਆ

- Advertisement -

ਯੈੱਸ ਪੰਜਾਬ
ਨਾਭਾ, 1 ਅਗਸਤ, 2021:
ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਆ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਵਿਚ ਸਾਧੂ ਸਿੰਘ ਧਰਮਸੋਤ ਵਰਗੇ ਭ੍ਰਿਸ਼ਟ ਮੰਤਰੀਆਂ ਸਮੇਤ ਮਾਫੀਆ ਨੁੰ ਹੁਣ ਨਵੇਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰੂਪ ਵਿਚ ਨਵਾਂ ਲਾਭ ਮਿਲੇਗਾ ਜਿਸਨੇ ਉਹਨਾਂ ਦੀ ਪੁਸ਼ਤ ਪਨਾਹੀ ਦੀ ਜ਼ਿੰਮੇਵਾਰੀ ਚੁੱਕੀ ਹੈ।

ਇਥੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਆਗੂ ਗੁਰਸੇਵਕ ਸਿੰਘ ਗੋਲੂ ਵੱਲੋਂ ਆਯੋਜਿਤ ਮੈਡੀਕਲ ਕੈਂਪ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਬਜਾਏ ਰੇਤ ਤੇ ਸ਼ਰਾਬ ਮਾਫੀਆ ਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕਾਰਵਾਈ ਦੀ ਮੰਗ ਕਰਨ ਦੀ ਥਾਂ ਨਵਾਂ ਪ੍ਰਦੇਸ਼ ਕਾਂਗਰਸ ਪ੍ਰਧਾਨ ਪੰਜਾਬ ਕਾਂਗਰਸ ਵਿਚ ਆਪਣੀ ਪਕੜ ਮਜ਼ਬੂਤ ਬਣਾਉਣ ਲਈ ਇਹਨਾਂ ਤੱਤਾਂ ਦੀ ਹਮਾਇਤ ਦ ਦੀ ਝਾਕ ਰੱਖ ਰਿਹਾ ਹੈ।

ਉਹਨਾਂ ਕਿਹਾ ਕਿ ਇਸ ਨਾਲ ਸਿਰਫ ਸਿਧੂ ਹੀ ਨਹੀਂ ਬਲਕਿ ਕਾਂਗਰਸ ਦਾ ਭ੍ਰਿਸ਼ਟਾਚਾਰ ਵੀ ਬੇਨਕਾਰਬ ਹੋ ਗਿਆ ਹੈ ਜੋ ਭ੍ਰਿਸ਼ਟਾਚਾਰ, ਘੁਟਾਲਿਆਂ ਅਤੇ ਦਲਿਤ ਤੇ ਗਰੀਬ ਵਿਰੋਧੀ ਨੀਤੀਆਂ ਲਈ ਜਾਣਿਆ ਜਾਂਦਾ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਹਾਜ਼ਰ ਸਨ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਐਸ ਸੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਧਰਮਸੋਤ ਦੀ ਤੁਰੰਤ ਮੰਤਰੀ ਮੰਡਲ ਵਿਚੋਂ ਬਰਖ਼ਾਸਤੀ ਚਾਹੁੰਦੇ ਹਨ ਅਤੇ ਉਸਦੇ ਖਿਲਾਫ ਕੇਸ ਦਰਜ ਕਰਕੇ ਉਸਨੁੰ ਗ੍ਰਿਫਤਾਰ ਹੋਇਆ ਵੇਖਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਲਈਕਲੀਨ ਚਿੱਟਹਾਸਲ ਕਰ ਲਈ ਤੇ ਹੁਣ ਸਿੱਧੂ ਵੀ ਹਮਾਇਤ ਕਰ ਰਿਹਾ ਹੈ ਜਦÇ ਸੱਚਾਈ ਇਹ ਹੈ ਕਿ ਮੰਤਰੀ ਨੇ ਉਹਨਾਂ ਅੱਠ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ ਜਿਹਨਾਂ ਨੁੰ ਵਿਦਿਅਕ ਅਦਾਰਿਆਂ ਵਿਚੋਂ ਕੱਢ ਦਿੱਤਾ ਗਿਆ ਤੇ ਹੁਣ ਉਹਨਾਂ ਦੀਆਂ ਡਿਗਰੀਆਂ ਵੀ ਨਹੀਂ ਮਿਲ ਰਹੀਆਂ। ਇਸ ਤੋਂ ਵੱਡਾ ਗੁਨਾਹ ਹੋਰ ਕੋਈ ਨਹੀਂ ਹੋ ਸਕਦਾ।

ਧਰਮਸੋਤ ਨੁੰ ਤੁਰੰਤ ਵਜ਼ਾਰਤ ਵਿਚੋਂ ਕੱਢੇ ਜਾਣ ਦੀ ਮੰਗ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜਿੰਨਾ ਚਿਰ ਧਰਮਸੋਤ ਮੰਤਰੀ ਮੰਡਲ ਦਾ ਹਿੱਸਾ ਬਣਿਆ ਰਹੇਗਾ, ਉਹਨਾਂ ਚਿਰ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸੀ ਬੀ ਆਈ ਨੁੰ ਐਸ ਸੀ ਸਕਾਲਰਸ਼ਿਪ ਘੁਟਾਲੇ ਦੀ ਨਿਰਪੱਖ ਜਾਂਚ ਕਰਨ ਦੇਣ ਦੇ ਸਰਕਾਰ ਇਸ ਕੇਸ ਦੀਆਂ ਫਾਈਲਾਂ ਏਜੰਸੀ ਨੁੰ ਨਹੀਂ ਸੌਂਪ ਰਹੀ।

ਸੂਬੇ ਸਿਰ ਚੜ੍ਹੇ ਕਰਜ਼ੇ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਨੁੰ ਬਿਜਲੀ ਸਰਪਲੱਸ ਬਣਾਇਆ ਸੀ, ਕਈ ਵਿਲੱਖਣ ਸਮਾਜ ਭਲਾਈ ਸਕੀਮਾਂ ਸਫਲਤਾਪੂਰਵਕ ਚਲਾਈਆਂ ਸਨ ਤੇ ਸੂਬੇ ਵਿਚ ਵਿਸ਼ਵ ਪੱਧਰੀ ਸੜਕਾਂ ਤੇ ਕੌਮਾਂਤਰੀ ਹਵਾਈ ਅੱਡੇ ਬਣੇ ਸਨ। ਉਹਨਾ ਕਿਹਾ ਕਿ ਇਸਦੇ ਉਲਟ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿਚ ਇਕ ਵੀ ਵਿਕਾਸ ਨਹੀਂ ਹੋਇਆ ਤੇ ਨਾ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ। ਉਹਨਾਂ ਕਿਹਾ ਕਿ ਇਸੇ ਤਰੀਕੇ 60 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਕਾਂਗਰਸ ਸਰਕਾਰ ਨੇ ਇਕ ਵੀ ਨੌਕਰੀ ਨਹੀਂ ਦਿੱਤੀ।

ਜਦੋਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਦਿੱਲੀ ਵਿਚ ਲੋਕਾਂ ਨੁੰ ਇਸ ਸ਼ਰਤ ’ਤੇ 200 ਯੁਨਿਟ ਬਿਜਲੀ ਇਕ ਬਿÇਲੰਗ ਸਾਈਕਲ ਵਿਚ ਮੁਫਤ ਮਿਲ ਰਹੀ ਹੈ ਕਿ ਜੇਕਰ ਇਕ ਯੁਨਿਟ ਵੀ ਵੱਧ ਹੋਇਆ ਤਾਂ ਪੂਰਾ ਬਿੱਲ ਲੈ ਲਿਆ ਜਾਂਦਾ ਹੈ । ਉਹਨਾਂ ਕਿਹਾ ਕਿ ਦਿੱਲੀ ਦੀ ਆਪ ਸਰਕਾਰ ਸਿਰਫ 1000 ਕਰੋੜ ਰੁਪਏ ਦੀ ਸਬਸਿਡੀ ਦੇ ਰਹੀ ਹੈ ਜਦਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਨੇ 10600 ਕਰੋੜ ਰੁਪਏ ਦੀ ਸਬਸਿਡੀ ਲੋਕਾਂ ਨੂੰ ਦਿੱਤੀ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਲੋਕਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੇਖ ਲਿਆ ਹੈ ਜੋ ਸਤਲੁਜ ਯਮੁਨਾ Çਲੰਕ ਨਹਿਰ ਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਦੋਗਲੇ ਮਾਪਦੰਡ ਅਪਣਾਉਂਦੇ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੁੰ ਪੰਜਾਬ ਨੂੰ ਰਿਮੋਰਟ ਨਾਲ ਚਲਾਉਣ ਦੀ ਆਗਿਆ ਨਹੀਂ ਦੇਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...