Saturday, April 20, 2024

ਵਾਹਿਗੁਰੂ

spot_img
spot_img

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਦੋ ਵਿਭਾਗਾਂ ਨੂੰ ਡੀਐਸਟੀ-ਫਿਸਟ 2020 ਗ੍ਰਾਂਟ ਲਈ ਚੁਣਿਆ ਗਿਆ

- Advertisement -

ਯੈੱਸ ਪੰਜਾਬ
ਬਠਿੰਡਾ, 7 ਮਾਰਚ, 2021:
ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਰਸਾਇਣ ਵਿਗਿਆਨ ਵਿਭਾਗ ਅਤੇ ਬਨਸਪਤੀ ਵਿਗਿਆਨ ਵਿਭਾਗ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ (ਡੀਐਸਟੀ) ਵਲੋਂ ਯੂਨੀਵਰਸਿਟੀ ਅਤੇ ਉੱਚ ਵਿਦਿਅਕ ਸੰਸਥਾਵਾਂ ਵਿੱਚ ਪੋਸਟ ਗ੍ਰੈਜੂਏਟ ਅਤੇ ਨਵੀਨਤਾਕਾਰੀ ਖੋਜਾਂ ਲਈ ਖੋਜ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿੱਤੀ ਸਹਾਇਤਾ ਪ੍ਰੋਗਰਾਮ – 2020 ‘ਫਿਸਟ’ ਪ੍ਰੋਗਰਾਮ -2020′ ਤਹਿਤ ਡੀਐਸਟੀ-ਫਿਸਟ ਗ੍ਰਾਂਟ ਲਈ ਚੁਣਿਆ ਗਿਆ ਹੈ।

ਅਧਿਆਪਨ ਅਤੇ ਖੋਜ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਰਾਜ ਅਤੇ ਕੇਂਦਰੀ ਯੂਨੀਵਰਸਿਟੀਆਂ ਦੇ ਪੋਸਟ ਗ੍ਰੈਜੂਏਟ ਵਿਗਿਆਨ ਅਤੇ ਟੈਕਨਾਲੋਜੀ ਵਿਭਾਗਾਂ ਤੇ ਡਿਗਰੀ ਪ੍ਰਦਾਤਾ ਵਿਦਿਅਕ ਸੰਸਥਾਵਾਂ ਵੱਲੋਂ ਡੀਐਸਟੀ ਦੁਆਰਾ ਸਾਲ 2020 ਵਿੱਚ ਪ੍ਰਸਤਾਵ ਮੰਗੇ ਗਏ ਸਨ।

ਜੀਵਨ ਵਿਗਿਆਨ ਵਿਸ਼ਿਆਂ ਵਿੱਚ ਦੇਸ਼ ਭਰ ਵਿਚੋਂ ਪ੍ਰਾਪਤ ਹੋਏ 212 ਪ੍ਰਸਤਾਵਾਂ ਵਿਚੋਂ, ਡੀਐਸਟੀ ਦੁਆਰਾ ‘ਪੱਧਰ -1 ਕਿਸਮ ਦੀ ਗ੍ਰਾਂਟ’ ਲਈ ਸਿਰਫ 16 ਪ੍ਰਸਤਾਵਾਂ ਦੀ ਸਿਫਾਰਸ਼ ਕੀਤੀ ਗਈ ਹੈ। ਇਨ੍ਹਾਂ 16 ਪ੍ਰਸਤਾਵਾਂ ਦੀ ਸੂਚੀ ਵਿੱਚ ਸੀਯੂਪੀਬੀ ਦੇ ਰਸਾਇਣ ਵਿਗਿਆਨ ਵਿਭਾਗ ਅਤੇ ਬਨਸਪਤੀ ਵਿਗਿਆਨ ਵਿਭਾਗ ਦੇ ਪ੍ਰਸਤਾਵ ਸ਼ਾਮਲ ਹਨ।

ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਨੇ ਰਸਾਇਣ ਵਿਗਿਆਨ ਵਿਭਾਗ ਦੇ ਮੁੱਖੀ ਡਾ. ਵਿਨੋਦ ਪਠਾਨੀਆ, ਬਨਸਪਤੀ ਵਿਗਿਆਨ ਵਿਭਾਗ ਦੇ ਮੁੱਖੀ ਡਾ. ਫੈਲਿਕਸ ਬਾਸਟ ਅਤੇ ਦੋਵਾਂ ਵਿਭਾਗਾਂ ਦੇ ਪ੍ਰੋਜੈਕਟ ਲਾਗੂ ਕਰਨ ਵਾਲੇ ਸਮੂਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉੰਨ੍ਹਾਂਨੇ ਕਿਹਾ ਕਿ ਇਹ ਦੋਵੇਂ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ।

ਇਸ ਪ੍ਰਾਪਤੀ ਦੇ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ ਨੇ ਦੱਸਿਆ ਕਿ ਇਸ ਗ੍ਰਾਂਟ-ਏਡ ਦੀ ਸਿਫਾਰਸ਼ ਡੀਐਸਟੀ, ਨਵੀਂ ਦਿੱਲੀ ਨੇ ਇਨ੍ਹਾਂ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੀ ਸ਼ਾਨਦਾਰ ਖੋਜ ਅਤੇ ਅਕਾਦਮਿਕ ਕਾਰਗੁਜ਼ਾਰੀ ਦੇ ਅਧਾਰ ਤੇ ਕੀਤੀ ਹੈ।

ਉੰਨ੍ਹਾਂ ਨੇ ਕਿਹਾ ਕਿ ਇਸ ਗ੍ਰਾਂਟ ਦੀ ਵਰਤੋਂ ਕਰਦਿਆਂ ਵਿਕਸਿਤ ਕੀਤੀ ਜਾਣ ਵਾਲੀ ਖੋਜ ਸਹੂਲਤਾਂ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਚ ਮਿਆਰ ਤੈਅ ਕਰਨ ਵਿੱਚ ਮਦਦਗਾਰ ਸਾਬਿਤ ਹੋਣਗੀਆਂ।

ਉਹਨਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਪੰਜ ਵਿਭਾਗਾਂ ਨੂੰ 3.68 ਕਰੋੜ ਰੁਪਏ ਦੀ ਡੀਐਸਟੀ-ਫਿਸਟ ਗਰਾਂਟ ਮਿਲ ਚੁੱਕੀ ਹੈ ਜਿਸ ਵਿੱਚ ਵਾਤਾਵਰਣ ਵਿਗਿਆਨ ਅਤੇ ਟੈਕਨੋਲੋਜੀ ਵਿਭਾਗ, ਮਨੁੱਖੀ ਅਨੁਵੰਸ਼ਕੀ ਅਤੇ ਅਣੂ ਚਿਕਿਤਸਾ ਵਿਭਾਗ, ਔਸ਼ਧੀ ਨਿਰਮਾਣ ਵਿਗਿਆਨ ਅਤੇ ਕੁਦਰਤੀ ਉਤਪਾਦਾਂ ਦਾ ਵਿਭਾਗ, ਜੀਵ-ਰਸਾਇਣਕੀ ਤੇ ਸੂਖਮ ਜੀਵ ਵਿਗਿਆਨ ਵਿਭਾਗ (ਜਿੰਨਾਂਨੂੰ ਬਾਅਦ ਵਿਚ ਦੋ ਵਿਭਾਗਾਂ ਵਿਚ ਵੰਡਿਆ ਗਿਆ) ਅਤੇ ਜੀਵ ਵਿਗਿਆਨ ਵਿਭਾਗ ਸ਼ਾਮਲ ਹਨ।

ਹੁਣ ਇਸ ਗ੍ਰਾਂਟ ਲਈ ਸਾਡੀ ਯੂਨੀਵਰਸਿਟੀ ਦੇ ਦੋ ਹੋਰ ਵਿਭਾਗਾਂ ਦੇ ਪ੍ਰਸਤਾਵਾਂ ਨੂੰ ਡੀਐਸਟੀ ਦਾ ਸਹਿਯੋਗ ਮਿਲਣ ਦੇ ਨਾਲ, ਡੀਐਸਟੀ-ਫਿਸਟ ਗ੍ਰਾਂਟ ਪ੍ਰਾਪਤ ਕਰਨ ਵਾਲੇ ਵਿਭਾਗਾਂ ਦੀ ਗਿਣਤੀ ਵਧ ਕੇ 7 ਹੋ ਗਈ ਹੈ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...