Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ

- Advertisement -

ਯੈੱਸ ਪੰਜਾਬ
ਬਠਿੰਡਾ, 1 ਮਈ, 2021:
ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ‘ਗੁਰੂ ਤੇਗ ਬਹਾਦਰ: ਧਰਮ ਦੇ ਰਖਵਾਲੇ’ ਵਿਸ਼ੇ ‘ਤੇ ਵੈਬਿਨਾਰ ਦਾ ਆਯੋਜਨ ਕੀਤਾ ਗਿਆ।

ਸੀਯੂਪੀਬੀ ਵਿਖੇ ਸਥਾਪਤ ਬਾਬਾ ਸਤਿਗੁਰੂ ਰਾਮ ਸਿੰਘ ਚੇਅਰ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਦੀ ਸਰਪ੍ਰਸਤੀ ਹੇਠ ਇਹ ਪ੍ਰੋਗਰਾਮ ਦਾ ਸੰਚਾਲਨ ਕੀਤਾ। ਇਸ ਵੈਬਿਨਾਰ ਦੇ ਮੁੱਖ ਬੁਲਾਰੇ ਪ੍ਰੋ: ਹਰਪਾਲ ਸਿੰਘ ਪੰਨੂ, ਚੇਅਰ ਪ੍ਰੋਫੈਸਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚੇਅਰ ਸਨ। ਇਸ ਵੈਬਿਨਾਰ ਵਿੱਚ ਵੱਖ ਵੱਖ ਸੰਸਥਾਵਾਂ ਦੇ ਫੈਕਲਟੀ ਅਤੇ ਵਿਦਿਆਰਥੀ ਸ਼ਾਮਲ ਹੋਏ।

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰੋ. ਕੁਲਦੀਪ ਸਿੰਘ, ਚੇਅਰ ਪ੍ਰੋਫੈਸਰ, ਬਾਬਾ ਸਤਿਗੁਰੂ ਰਾਮ ਸਿੰਘ ਜੀ ਚੇਅਰ, ਨੇ ਸਾਰਿਆਂ ਨੂੰ ਇਸ ਪਵਿੱਤਰ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਅਤੇ ਨਿਰਸਵਾਰਥ ਭਾਵ ਨਾਲ ਮਨੁੱਖਤਾ ਦੀ ਸੇਵਾ ਕਰਨ ਦੇ ਸੰਦੇਸ਼ ਨੂੰ ਫੈਲਾਉਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਮੀ ਦੂਰੀ ਤੱਕ ਯਾਤਰਾ ਕੀਤੀ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਵੇਂ ਸਿੱਖ ਗੁਰੂ ਸਾਹਿਬ ਦੁਆਰਾ ਦਿੱਤੀਆਂ ਸਿਖਿਆਵਾਂ ਹਰ ਸਮੇਂ ਲਈ ਢੁਕਵੀਆਂ ਹਨ ਅਤੇ ਇਹ ਸਾਡੇ ਸਮਾਜ ਨੂੰ ਧਾਰਮਿਕ ਪਾੜੇ ਤੋਂ ਉਪਰ ਉੱਠ ਕੇ ਸ਼ਾਂਤੀ ਨਾਲ ਰਹਿਣ ਲਈ ਸੇਧ ਦਿੰਦੀਆਂ ਰਹਿਣਗੀਆਂ।

ਮੁੱਖ ਬੁਲਾਰੇ ਪ੍ਰੋ. ਹਰਪਾਲ ਸਿੰਘ ਪੰਨੂੰ ਨੇ ਤਿਆਗ ਮੱਲ (ਜਿਸ ਨਾਮ ਨਾਲ ਤੇਗ ਬਹਾਦਰ ਨੂੰ ਬਚਪਨ ਵਜੋਂ ਜਾਣਿਆ ਜਾਂਦਾ ਸੀ) ਦੇ ਮੁੱਡਲੇ ਜੀਵਨ ਦਾ ਵਰਣਨ ਕਰਦਿਆਂ ਦੱਸਿਆ ਕਿ ਕਰਤਾਰਪੁਰ ਵਿੱਚ ਮੁਗਲਾਂ ਵਿਰੁੱਧ ਲੜਾਈ ਵਿੱਚ ਉਹਨਾਂ ਦੀ ਬਹਾਦਰੀ ਅਤੇ ਲੜਾਈ ਦੀਆਂ ਮੁਹਾਰਤਾਂ ਤੋਂ ਪ੍ਰਭਾਵਤ ਹੋਕੇ ਸ੍ਰੀ ਗੁਰੂ ਗੋਵਿੰਦ ਸਿੰਘ ਜੀ ਨੇ ਉਨ੍ਹਾਂ ਨੂੰ ‘ਤੇਗ ਬਹਾਦਰ’ ਦਾ ਨਾਮ ਦਿੱਤਾ ਸੀ।

ਉੰਨ੍ਹਾਂ ਨੇ ਮੱਖਣ ਸ਼ਾਹ ਲੁਬਾਣਾ ਦੁਆਰਾ ਬਾਬਾ ਬਕਾਲਾ ਵਿਖੇ ਨੌਵੇਂ ਗੁਰੂ ਜੀ ਨੂੰ ਲੱਭਣ ਦੀ ਘਟਨਾ ਨੂੰ ਪੰਜਾਬ, ਭਾਰਤ ਅਤੇ ਮਨੁੱਖਤਾ ਦੇ ਇਤਿਹਾਸ ਦੀ ਇੱਕ ਮਹੱਤਵਪੂਰਣ ਘਟਨਾ ਦੱਸਿਆ। ਪ੍ਰੋ. ਪੰਨੂ ਨੇ ਦੱਸਿਆ ਕਿ ਮਨੁੱਖਤਾ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੇ ਕਾਰਨ, ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪੁੱਤਰ ਦੇ ਜਨਮ ‘ਤੇ ਇਕ ਪੱਤਰ ਰਾਹੀਂ ਖੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਦਾ ਨਾਮ ਗੋਬਿੰਦ ਰਾਏ ਰੱਖਿਆ।

ਉਨ੍ਹਾਂ ਨੇ ਚਾਨਣਾ ਪਾਇਆ ਕਿ ਹਿੰਦੂਆਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਅਤੇ ਸਮਾਜ ਨੂੰ ਬੇਇਨਸਾਫ਼ੀ ਤੇ ਜ਼ੁਲਮ ਤੋਂ ਬਚਾਉਣ ਲਈ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਦਿੱਤੀ ਸ਼ਹਾਦਤ ਲਈ ਉਹ ‘ਹਿੰਦ ਦੀ ਚਾਦਰ’ ਵਜੋਂ ਜਾਣੇ ਜਾਂਦੇ ਹਨ। ਪ੍ਰੋ. ਪੰਨੂੰ ਨੇ ਗੁਰੂ ਤੇਗ ਬਹਾਦਰ ਜੀ ਨੂੰ ਧਾਰਮਿਕਤਾ, ਸੱਚਾਈ ਅਤੇ ਮਨੁੱਖਤਾ ਦੀ ਸੱਚੀ ਸੇਵਾ ਲਈ ਸਮੁੱਚੇ ਬ੍ਰਹਿਮੰਡ ਦਾ ‘ਧਰਮ ਦਾ ਰਖਵਾਲਾ’ ਕਿਹਾ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸੀਯੂਪੀਬੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰੋ. ਤਿਵਾੜੀ ਨੇ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਗੁਰੂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਸਾਰਥਕ ਜੀਵਨ ਜੀਉਣ ਅਤੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ, ਜੋ ਸਮੇਂ ਦੀ ਲੋੜ ਹੈ।

ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਡਾ. ਅਸ਼ਵਨੀ ਕੁਮਾਰ ਨੇ ਪ੍ਰੋਗ੍ਰਾਮਮੇ ਦਾ ਸੰਚਾਲਨ ਕਰਦਿਆਂ ਮੁੱਖ ਬੁਲਾਰੇ ਦੀ ਜਾਂ ਪਛਾਣ ਕਾਰਵਾਈ। ਅੰਤ ਵਿੱਚ, ਡਾ. ਵਿਕਾਸ ਰਾਠੀ ਨੇ ਸਭ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...