Thursday, April 18, 2024

ਵਾਹਿਗੁਰੂ

spot_img
spot_img

ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ – ਬਿਜਲੀ, ਪਾਣੀ, ਨੌਕਰੀਆਂ ਬਾਰੇ ਮੁੱਖ ਮੰਤਰੀ ਚੰਨੀ ਦੇ ਅਹਿਮ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਅੱਜ ਸਾਰੀਆਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 440 ਕਰੋੜ ਦਾ ਬੋਝ ਪਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ।

ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਿੱਲਾਂ ਦੇ 1168 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਬਜਟਰੀ ਸਹਾਇਤਾ/ਗਰਾਂਟ ਰਾਹੀਂ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ।

ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ।

ਦੱਸਣਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰਜੇ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਰਿਆਇਤਾਂ ਨਾਲ ਸ਼ਹਿਰੀ ਇਲਾਕਿਆਂ ਵਿਚ 25 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।

ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸ਼ਹਿਰਾਂ ਵਿਚ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦਰਾਂ ਦੇ ਬਕਾਏ ਵੀ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਦੇ ਖਜ਼ਾਨੇ ਉਤੇ ਲਗਪਗ 700 ਕਰੋੜ ਰੁਪਏ ਦਾ ਬੋਝ ਪਵੇਗਾ।

ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ
ਇਹ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜੀਆਂ
ਮੰਤਰੀ ਮੰਡਲ ਨੇ ਸ੍ਰੀ ਜਗਬੰਸ ਸਿੰਘ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...