Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਕੈਬਨਿਟ ਵੱਲੋਂ ਲੋਕਾਯੁਕਤ ਬਿੱਲ ਨੂੰ ਮਨਜ਼ੂਰੀ, ਪ੍ਰਸ਼ਾਸਨ ਵਿੱਚ ਸੁਧਾਰ ਲਈ ਮੁੱਖ ਮੰਤਰੀ ਤੱਕ ਸਾਰੇ ‘ਕਵਰ’ ਹੋਣਗੇ

- Advertisement -

ਚੰਡੀਗੜ੍ਹ, 2 ਮਾਰਚ, 2020:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਲਾਗੂ ਕਰਨ ਲਈ ਸੋਮਵਾਰ ਨੂੰ ਉਸ ਵੇਲੇ ਵੱਡਾ ਕਦਮ ਪੁੱਟ ਲਿਆ ਜਦੋਂ ਮੰਤਰੀ ਮੰਡਲ ਨੇ ਪੰਜਾਬ ਲੋਕਾਯੁਕਤ ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਜਿਹੜਾ ਮੁੱਖ ਮੰਤਰੀ ਤੱਕ ਜਨਤਕ ਅਹੁਦਿਆਂ ‘ਤੇ ਕੰਮ ਕਰ ਰਹੇ ਸਾਰਿਆਂ ਨੂੰ ਕਵਰ ਕਰੇਗਾ।

ਪੰਜਾਬ ਕੈਬਨਿਟ ਦਾ ਇਹ ਫੈਸਲਾ ਮੌਜੂਦਾ ਪੰਜਾਬ ਲੋਕਪਾਲ ਐਕਟ, 1996 ਨੂੰ ਰੱਦ ਕਰ ਦੇਵੇਗਾ ਅਤੇ ਨਵਾਂ ਕਾਨੂੰਨ ਮੁੱਖ ਮੰਤਰੀ, ਮੰਤਰੀਆਂ, ਸਾਰੇ ਸਰਕਾਰੀ ਦਫਤਰਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਅਧਿਕਾਰੀਆਂ ਉਤੇ ਲਾਗੂ ਹੋਵੇਗਾ ਜਿਸ ਨਾਲ ਸੂਬਾ ਸਰਕਾਰ ਦਾ ਭ੍ਰਿਸ਼ਟਾਚਾਰ ਮੁਕਤ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਉਦੇਸ਼ ਪੂਰਾ ਹੋਵੇਗਾ।

ਵੱਡੇ ਪੱਧਰ ‘ਤੇ ਸੁਧਾਰਾਂ ਦੇ ਉਪਾਅ ਨਾਲ ਸੂਬੇ ਵਿੱਚ ਜਨਤਕ ਅਹੁਦਿਆਂ ‘ਤੇ ਕੰਮ ਕਰਨ ਵਾਲਿਆਂ ਖਿਲਾਫ ਸ਼ਿਕਾਇਤਾਂ ਅਤੇ ਦੋਸ਼ਾਂ ਦੀ ਪੜਤਾਲ ਅਤੇ ਲੋਕਾਯੁਕਤ ਦੀ ਨਿਯੁਕਤੀ ਅਤੇ ਇਸ ਨਾਲ ਜੁੜੇ ਮਾਮਲਿਆਂ ਦੀ ਵਿਵਸਥਾ ਕਰਨ ਲਈ ਇਕ ਖੁਦਮੁਖਤਿਆਰੀ ਸੰਸਥਾ ਦੀ ਕਲਪਨਾ ਕੀਤੀ ਗਈ ਹੈ।

ਲੋਕਾਯੁਕਤ ਕੋਲ ਸਿਵਲ ਪ੍ਰੋਸੀਜਰ ਕੋਡ 1908 ਅਧੀਨ ਸਿਵਲ ਕੋਰਟ ਦੇ ਸਾਰੇ ਅਧਿਕਾਰ ਹੋਣਗੇ। ਇਹ ਝੂਠੀ ਸ਼ਿਕਾਇਤ ਦੇ ਮਾਮਲੇ ਵਿੱਚ ਮੁਕੱਦਮਾ ਚਲਾਉਣ ਦਾ ਵੀ ਪ੍ਰਬੰਧ ਕਰੇਗਾ।

ਨਵੇਂ ਕਾਨੂੰਨ ਤਹਿਤ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਤਾਂ ਹੀ ਦਿੱਤੀ ਜਾ ਸਕਦੀ ਹੈ ਜੇ ਸਦਨ ਦੋ-ਤਿਹਾਈ ਬਹੁਮਤ ਨਾਲ ਪਾਸ ਕਰੇਗਾ। ਇਸ ਤੋਂ ਇਲਾਵਾ ਵਿਧਾਨ ਸਭਾ ਵੱਲੋਂ ਮੁਕੱਦਮਾ ਚਲਾਉਣ ਦੀ ਆਗਿਆ ਦਿੱਤੀ ਜਾਂਦੀ ਹੈ ਜਾਂ ਨਹੀਂ, ਉਸ ਲਈ ਲੋਕਪਾਲ ਪਾਬੰਦ ਹੋਵੇਗਾ।

ਸਰਕਾਰੀ ਬੁਲਾਰੇ ਨੇ ਬਿੱਲ ਦੀਆਂ ਪ੍ਰਮੁੱਖ ਵਿਵਸਥਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਸ਼ਿਕਾਇਤਾਂ ਦੀ ਪੜਤਾਲ ਲੋਕਪਾਲ ਦੀ ਸਕੀਰਨਿੰਗ ਕਮੇਟੀ ਵੱਲੋਂ ਕੀਤੀਆਂ ਜਾਣਗੀਆਂ। ਸਕਰੀਨਿੰਗ ਕਮੇਟੀ ਇਸ ਬਾਰੇ ਵਿੱਚ ਸਰਕਾਰ ਦੀ ਰਾਏ ਵੀ ਲਵੇਗੀ।

ਇਹ ਕਾਨੂੰਨ ਕਿਸੇ ਵੀ ਅਧਿਕਾਰੀ/ਜਨਤਕ ਅਹੁਦੇ ‘ਤੇ ਕੰਮ ਕਰਨ ਵਾਲਿਆਂ ਖਿਲਾਫ ਸ਼ਿਕਾਇਤ ਦੀ ਸਮਾਨਅੰਤਰ ਪੜਤਾਲ ਨੂੰ ਰੋਕਦਾ ਹੈ ਜੋ ਲੋਕਪਾਲ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਲੋਕਪਾਲ ਕੋਲ ਵੀ ਉਸ ਮਾਮਲੇ ਦੀ ਸਮਾਨਅੰਤਰ ਜਾਂਚ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਜਿਸ ਦੀ ਜਾਂਚ ਪਹਿਲਾ ਹੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।

ਲੋਕਾਯੁਕਤ ਦਾ ਇਕ ਚੇਅਰਪਰਸਨ ਹੋਵੇਗਾ ਜੋ ਹਾਈ ਕੋਰਟ ਜਾਂ ਸੁਪਰੀਮ ਕੋਰਟ ਦਾ ਜੱਜ ਹੋਵੇ ਜਾਂ ਰਹਿ ਚੁੱਕਾ ਹੋਵੇ। ਮੈਂਬਰਾਂ ਦੀ ਗਿਣਤੀ ਚਾਰ ਤੋਂ ਵੱਧ ਨਹੀਂ ਹੋਣੀ ਚਾਹੀਦੀ ਜੋ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਣਗੇ। ਲੋਕਾਯੁਕਤ ਦੇ ਮੈਂਬਰਾਂ ਵਿੱਚੋਂ ਘੱਟੋ-ਘੱਟ ਇਕ ਮੈਂਬਰ ਅਨੁਸੂਚਿਤ ਜਾਂਤੀਆਂ ਜਾਂ ਪਛੜੀਆਂ ਸ਼੍ਰੇਣੀਆਂ ਜਾਂ ਘੱਟ ਗਿਣਤੀ ਜਾਂ ਔਰਤ ਜ਼ਰੂਰ ਹੋਵੇ। ਲੋਕਾਯੁਕਤ ਦੇ ਮੈਂਬਰ ਪ੍ਰਸਿੱਧ ਵਾਲੇ ਹੋਣੇ ਚਾਹੀਦੇ ਜਿਨ੍ਹਾਂ ਉਪਰ ਕੋਈ ਵੀ ਦੋਸ਼ ਨਾ ਹੋਵੇ।

ਚੇਅਰਪਰਸਨ ਤੇ ਮੈਂਬਰਾਂ ਦੀ ਨਿਯੁਕਤੀ ਰਾਜਪਾਲ ਵੱਲੋਂ ਚੋਣ ਕਮੇਟੀ ਦੀਆਂ ਬਹੁਮਤ ਉਤੇ ਕੀਤੀਆਂ ਸਿਫਾਰਸ਼ਾਂ ਉਤੇ ਕੀਤੀ ਜਾਵੇਗੀ। ਚੋਣ ਕਮੇਟੀ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਵੇਗੀ ਜਿਸ ਵਿੱਚ ਵਿਧਾਨ ਸਭਾ ਦੇ ਸਪੀਕਰ, ਵਿਰੋਧੀ ਧਿਰ ਦੇ ਨੇਤਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਅਤੇ ਪੰਜਾਬ ਸਰਕਾਰ ਵੱਲੋਂ ਨਾਮਜ਼ਦ ਕੀਤਾ ਇਕ ਉਘਾ ਕਾਨੂੰਨੀ ਮਾਹਿਰ ਮੈਂਬਰ ਹੋਵੇਗਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...