Friday, April 19, 2024

ਵਾਹਿਗੁਰੂ

spot_img
spot_img

ਪੰਜਾਬ ਖੇਡ ਮੇਲਾ ਸੂਬੇ ‘ਚ ਖੇਡਾਂ ਨੂੰ ਨਵੀਂ ਦਿਸ਼ਾ ਦੇਵੇਗਾ: ਮੀਤ ਹੇਅਰ

- Advertisement -

ਯੈੱਸ ਪੰਜਾਬ
ਪਟਿਆਲਾ, 17 ਅਗਸਤ, 2022:
ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਖੇਡਾਂ ਨੂੰ ਨਵੀਂ ਦਿਸ਼ਾ ਦੇਣ ਲਈ 29 ਅਗਸਤ ਤੋਂ ਕਰਵਾਇਆ ਜਾਣ ਵਾਲਾ ਇਤਿਹਾਸਕ ‘ਪੰਜਾਬ ਖੇਡ ਮੇਲਾ’ ਰਾਜ ਅੰਦਰ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰੇਗਾ।

ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾਣ ਵਾਲੇ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਬੈਠਕ ਕਰਨ ਪੁੱਜੇ ਹੋਏ ਸਨ। ਇਸ ਮੌਕੇ ਖੇਡ ਮੰਤਰੀ ਨੇ ਪਟਿਆਲਵੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਦੇ ਨਵੀਨੀਕਰਨ ਲਈ 30 ਲੱਖ ਰੁਪਏ ਦਾ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ‘ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਗੁਰਲਾਲ ਘਨੌਰ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਵੱਡੀ ਗਿਣਤੀ ਮੌਜੂਦਾ ਤੇ ਵੈਟਰਨ ਖਿਡਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਸਮੂਹ ਵਿਧਾਇਕਾਂ ਨੇ ਇਸ ਖੇਡ ਮੇਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਫ਼ੈਸਲਾ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਚੰਗੇ ਨਾਗਰਿਕ ਬਣਾਉਣ ‘ਚ ਸਹਾਈ ਹੋਵੇਗਾ।

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਖੇਡ ਨੀਤੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੰਘੇ ਕਈ ਸਾਲਾਂ ਬਾਅਦ ਪਹਿਲੀ ਵਾਰ ਖਿਡਾਰੀਆਂ ਦੇ ਸਾਜੋ-ਸਾਮਾਨ ਲਈ ਫੰਡ ਜਾਰੀ ਕੀਤੇ ਹਨ ਜਦਕਿ ਖੇਡ ਬਜਟ ‘ਚ 56 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।

ਖੇਡ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਸਮੇਤ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਚਾਹਵਾਨ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ‘ਚ ਭਾਗ ਲੈਣ ਲਈ ਉਤਸ਼ਾਹਤ ਕਰਨ ਸਮੇਤ ਪੰਜਾਬ ਖੇਡ ਮੇਲੇ ਦੇ ਸਾਰੇ ਪ੍ਰਬੰਧ ਅਗੇਤੇ ਮੁਕੰਮਲ ਕਰਨ। ਉਨ੍ਹਾਂ ਨੇ ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ ਨੂੰ ਆਦੇਸ਼ ਦਿੱਤੇ ਕਿ ਉਹ ਬਾਕੀ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਕਰਕੇ ਇਸ ਖੇਡ ਮੇਲੇ ਦੀ ਸਫ਼ਲਤਾ ਲਈ ਪੂਰੀ ਤਨਦੇਹੀ ਨਾਲ ਜੁਟ ਜਾਣ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸੁਪਨਮਈ ਖੇਡ ਮੇਲੇ ਦੀ ਰੂਪ ਰੇਖਾ ਦਸਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਹੋਣ ਵਾਲਾ ਬਲਾਕ ਤੋਂ ਸੂਬਾ ਪੱਧਰ ਤੱਕ ਦੇ ਇਸ ਮੇਲੇ ‘ਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ www.punjabkhedmela2022.in ਪੋਰਟਲ ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਨ.ਆਈ.ਐਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਆਰ.ਐਸ. ਬਿਸ਼ਨੋਈ, ਐਸ.ਪੀ. ਵਜ਼ੀਰ ਸਿੰਘ ਖਹਿਰਾ, ਸਮੂਹ ਐਸ.ਡੀ.ਐਮਜ਼, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਐਨ.ਐਸ. ਸੰਧੂ, ਪੰਜਾਬੀ ਯੂਨਵਰਸਿਟੀ ਦੇ ਖੇਡ ਡਾਇਰੈਕਟਰ ਗੁਰਦੀਪ ਕੌਰ ਰੰਧਾਵਾ ਸਮੇਤ ਦੇਸ਼ ਦਾ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...