Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ: ਮੀਤ ਹੇਅਰ

- Advertisement -

ਯੈੱਸ ਪੰਜਾਬ
ਐਸਏਐਸ ਨਗਰ, 17 ਅਗਸਤ, 2022 –
ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾ l

ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸਏਐਸ ਨਗਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉੱਚ ਪੱਧਰੀ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ l

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।

ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ।

ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।

ਖੇਡ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ।

ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਖੇਡ ਮੰਤਰੀ ਨੇ ਦੱਸਿਆ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ,ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਐੱਸ ਡੀ ਐੱਮ ਖਰੜ ਸ੍ਰੀ ਰਵਿੰਦਰ ਸਿੰਘ ਐੱਸਡੀਐੱਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ, ਡੀ ਐਸ ਓ ਮੋਹਾਲੀ ਸ੍ਰੀਮਤੀ ਗੁਰਦੀਪ ਕੌਰ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨ ਜਸਵਿੰਦਰ ਕੌਰ ਤੋਂ ਇਲਾਵਾ ਦੇਸ਼ ਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਨਾਮ ਰੌਸ਼ਨ ਕਰਨ ਵਾਲੇ ਉੱਘੇ ਖਿਡਾਰੀ ਜਿਵੇਂ ਸ੍ਰੀ ਜਗਜੀਤ ਸਿੰਘ ਜੱਲ੍ਹਾ (ਰੋਇੰਗ), ਐਸ ਪੀ ਟਰੈਫਿਕ ਮੁਹਾਲੀ,ਸ੍ਰੀਮਤੀ ਸਰਬਜੀਤ ਕੌਰ (ਅਥਲੈਟਿਕਸ) ਐੱਸ ਡੀ ਐੱਮ ਮੋਹਾਲੀ, ਧਰਮਵੀਰ ਸਿੰਘ (ਹਾਕੀ) ਡੀਐੱਸਪੀ ਮੋਹਾਲੀ, ਸ੍ਰੀ ਪ੍ਰਭਜੋਤ ਸਿੰਘ (ਹਾਕੀ), ਸ੍ਰੀ ਮਲਕੀਅਤ ਸਿੰਘ (ਸ਼ੂਟਿੰਗ), ਸ੍ਰੀਮਤੀ ਜੈਸਮੀਨ ਕੌਰ (ਅਥਲੈਟਿਕਸ), ਮੋਨਿਕਾ (ਅਥਲੈਟਿਕਸ),ਸ੍ਰੀ ਸਵਰਨ ਸਿੰਘ (ਅਥਲੈਟਿਕਸ), ਸ੍ਰੀ ਮਲਕੀਅਤ ਸਿੰਘ (ਅਥਲੈਟਿਕਸ) ਸ੍ਰੀ ਗੁਰਦੀਪ ਸਿੰਘ (ਹਾਕੀ ਕੋਚ), ਸ੍ਰੀ ਮਨਮੋਹਨ ਸਿੰਘ (ਹਾਕੀ ਕੋਚ), ਸ੍ਰੀ ਗੁਰਜੀਤ ਸਿੰਘ (ਫੁਟਬਾਲ ਕੋਚ),ਸ੍ਰੀ ਮਨਦੀਪ ਕੌਸ਼ਲ (ਜਿਮਨਾਸਟਿਕ ਕੋਚ) ਸ਼ਾਮਲ ਸਨ l

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...