Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਤੇ ਸਿਡਨੀ ਵੱਸਦੇ ਪਰਵਾਸੀ ਪੁੱਤਰ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਪਿੰਡ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

- Advertisement -

ਯੈੱਸ ਪੰਜਾਬ
ਲੁਧਿਆਣਾ, 3 ਦਸੰਬਰ, 2022 –
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪੁਰਾਣੇ ਵਿਦਿਆਰਥੀ ਅਤੇ ਵਰਤਮਾਨ ਸਮੇਂ ਸਿਡਨੀ(ਆਸਟਰੇਲੀਆ) ਪੰਜਾਬੀ ਡਾਃ ਕੁਲਜੀਤ ਸਿੰਘ ਗੋਸਲ ਦੇ ਪਰਿਵਾਰ ਨੇ 1.50 ਕਰੋੜ ਰੁਪਏ ਦੀ ਲਾਗਤ ਨਾਲ ਆਪਣੇ ਪਿੰਡ ਨੜਾਂਵਾਲੀ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ।

ਪੰਜਾਬ ਦੇ ਵਿੱਤ ਮੰਤਰੀ ਸਃ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪਰਵਾਸੀ ਮਾਮਲੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਇਮਾਰਤ ਦਾ ਉਦਘਾਟਨ ਕੀਤਾ ਹੈ। ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਕਲਾਨੌਰ ਦੇ ਪਿੰਡ ਨੜਾਂਵਾਲੀ ਦੇ ਜੰਮਪਲ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਆਪਣੀ ਦਸਾਂ ਨਹੂੰਆਂ ਦੀ ਕਿਰਤ ਕਮਾਈ ਵਿੱਚੋਂ ਕਰੀਬ 1.50 ਕਰੋੜ ਰੁਪਏ ਖਰਚ ਕੇ ਪਹਿਲਾਂ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹੁਣ ਐਲੀਮੈਂਟਰੀ ਸਕੂਲ ਦੀ ਨੁਹਾਰ ਬਦਲ ਦਿੱਤੀ ਹੈ।

ਸਰਕਾਰੀ ਮਿਡਲ ਸਕੂਲ ਨੜਾਂਵਾਲੀ ਦੀ ਨਵੀਂ ਬਣੀ ਦਾ ਇਮਾਰਤ ਦਾ ਉਦਘਾਟਨ ਕੱਲ੍ਹ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਨੜਾਂਵਾਲੀ (ਕਲਾਨੌਰ ਲਾਗੇ)ਦੀ ਇਮਾਰਤ ਦੇਖਣ ਤੋਂ ਬਾਅਦ ਪੰਜਾਬ ਦੇ ਖਜ਼ਾਨਾ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਤੇ ਪਰਿਵਾਰ ਨੂੰ ਇਸ ਵੱਡੀ ਸੇਵਾ ਲਈ ਵਧਾਈ ਦੇਦਿਆਂ ਕਿਹਾ ਕਿ ਉਹ ਧੰਨਵਾਦ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਇਸ ਪਿੰਡ ਦੇ ਸਰਕਾਰੀ ਸਕੂਲ ਨੂੰ ਡਾ. ਗੋਸਲ ਨੇ ਆਪਣੀ ਨੇਕ ਕਮਾਈ ਨਾਲ ਅਜਿਹੀ ਖੂਬਸੂਰਤ ਦਿੱਖ ਦੇ ਦਿੱਤੀ ਹੈ ਕਿ ਇਸਦਾ ਮੁਾਕਬਲਾ ਵੱਡੇ-ਵੱਡੇ ਕਾਨਵੈਂਟ ਤੇ ਪਬਲਿਕ ਸਕੂਲ ਵੀ ਨਹੀਂ ਕਰ ਸਕਦੇ।

ਉਨ੍ਹਾਂ ਕਿਹਾ ਕਿ ਹੋਰ ਪ੍ਰਵਾਸੀ ਭਾਰਤੀਆਂ ਨੂੰ ਵੀ ਡਾ. ਕੁਲਜੀਤ ਸਿੰਘ ਗੋਸਲ ਵਾਂਗ ਆਪਣੇ ਪਿੰਡਾਂ ਦੇ ਵਿਕਾਸ ਲਈ ਅੱਗੇ ਆਉਣਾ ਚਾਹੀਦਾ ਹੈ। ਸ. ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਸੂਬਾ ਵਾਸੀਆਂ ਦੀ ਬਿਹਤਰੀ ਲਈ ਹਰ ਵੇਲੇ ਖੁੱਲਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਵਾਰ ਸਿੱਖਿਆ ਦੇ ਬਜਟ ਵਿੱਚ 17 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

ਸਦੇ ਨਾਲ ਹੀ ਤਕਨੀਕੀ ਸਿੱਖਿਆ ਦੇ ਬਜਟ ਵਿੱਚ 47 ਫੀਸਦੀ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ। ਪ੍ਰਵਾਸੀ ਭਾਰਤੀ ਸ. ਕੁਲਜੀਤ ਸਿੰਘ ਗੋਸਲ ਅਤੇ ਇਲਾਕਾ ਵਾਸੀਆਂ ਵੱਲੋਂ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਖਜ਼ਾਨਾ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਸਾਰੀ ਪ੍ਰਕ੍ਰਿਆ ਨੂੰ ਜਲਦ ਹੀ ਪੂਰਾ ਕਰਕੇ ਸਕੂਲ ਨੂੰ ਅਪਗਰੇਡ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧੀ ਆਦੇਸ਼ ਵੀ ਜਾਰੀ ਕੀਤੇ।

ਇਸ ਮੌਕੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਲਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀ ਡਾ. ਕੁਲਜੀਤ ਸਿੰਘ ਗੋਸਲ ਵੱਲੋਂ ਕੀਤਾ ਗਿਆ ਇਹ ਕਾਰਜ ਸ਼ਲਾਘਾਯੋਗ ਹੈ ਅਤੇ ਇਸ ਤੋਂ ਪ੍ਰੇਰਨਾ ਲੈ ਕੇ ਹੋਰ ਪ੍ਰਵਾਸੀ ਪੰਜਾਬੀਆਂ ਵੀ ਆਪਣੇ ਪਿੰਡਾਂ ਦੇ ਵਿਕਾਸ ਵਿੱਚ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀਆਂ ਦਾ ਹਰ ਤਰਾਂ ਨਾਲ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ ਨੇ ਦੱਸਿਆ ਕਿ ਉਸਨੇ 1966 ਤੋਂ 1973 ਤੱਕ ਪੰਜ ਜਮਾਤਾਂ ਆਪਣੇ ਪਿੰਡ ਦੇ ਇਸ ਸਕੂਲ ਤੋਂ ਕੀਤੀਆਂ ਸਨ। ਇਸ ਤੋਂ ਬਾਅਦ ਉਹ ਵੱਖ-ਵੱਖ ਸਕੂਲਾਂ ’ਚੋਂ ਪੜ੍ਹਦੇ ਹੋਏ ਪੀ ਏ ਯੂ ਲੁਧਿਆਣਾ ਤੋਂ ਐੱਮ ਐੱਸ ਸੀ ਪਾਸ ਕੀਤੀ ਅਤੇ ਮਗਰੋਂ ਸਿਡਨੀ ਯੂਨੀਵਰਸਿਟੀ ਆਸਟਰੇਲੀਆ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ।

ਇਸ ਤੋਂ ਬਾਅਦ ਪਹਿਲਾਂ ਉਹ ਆਸਟ੍ਰੇਲੀਆ ਜੇਲ੍ਹ ਵਾਰਡਨ ਦੇ ਅਸਟੈਂਟ ਅਫ਼ਸਰ ਵਜੋਂ ਸੇਵਾ ਮੁਕਤ ਹੋ ਕੇ ਅੱਜ ਕੱਲ ਓਥੇ ਹੀ ਵਕਾਲਤ ਕਰ ਰਹੇ ਹਨ। ਡਾ. ਗੌਸਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਆਪਣੇ ਪਿੰਡ ਦੇ ਪ੍ਰਾਇਮਰੀ ਸਕੂਲ ਦੀ ਨੁਹਾਰ ਬਦਲੀ ਸੀ ਅਤੇ ਇਸ ਤੋਂ ਬਾਅਦ ਐਲੀਮੈਂਟਰੀ ਸਕੂਲ ਦੀ ਇਮਾਰਤ ਵੀ ਨਵੀਂ ਤਿਆਰ ਕਰਵਾਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਰੇ ਪ੍ਰੋਜੈਕਟ ਉੱਪਰ ਉਨ੍ਹਾਂ ਦਾ ਕਰੀਬ 1.50 ਕਰੋੜ ਰੁਪਏ ਖਰਚ ਆ ਗਿਆ ਹੈ। ਡਾ. ਗੌਸਲ ਦਾ ਕਹਿਣਾ ਹੈ ਕਿ ਜੋ ਸੰਤੁਸ਼ਟੀ ਉਸ ਨੂੰ ਆਪਣੇ ਸਕੂਲ ਦੀ ਨੁਹਾਰ ਬਦਲ ਕੇ ਹੋਈ ਹੈ ਉਹ ਹੋਰ ਕੋਈ ਕੰਮ ਕਰਕੇ ਨਹੀਂ ਹੋਈ।

ਉਨ੍ਹਾਂ ਐਲਾਨ ਕੀਤਾ ਕਿ ਜਦੋਂ ਪੰਜਾਬ ਸਰਕਾਰ ਨੜਾਂਵਾਲੀ ਸਕੂਲ ਨੂੰ ਅਪਗਰੇਡ ਕਰੇਗੀ ਤਾਂ ਉਹ ਨਵੀਂ ਬਣਨ ਵਾਲੀ ਇਮਾਰਤ ਦਾ ਸਾਰਾ ਖਰਚਾ ਵੀ ਆਪਣੇ ਕੋਲੋਂ ਹੀ ਕਰਨਗੇ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੌਸਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।

ਪਿੰਡ ਨੜਾਂਵਾਲੀ ਦੀ ਪੰਚਾਇਤ ਨੇ ਵੀ ਡਾ. ਕੁਲਜੀਤ ਸਿੰਘ ਗੌਸਲ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਇਮਾਰਤ ਤਿਆਰ ਕਰਨ ਵਾਲੇ ਮਿਸਤਰੀਆਂ ਅਤੇ ਮਜ਼ਦੂਰਾਂ ਨੂੰ ਵੀ ਸਨਮਾਨਤ ਕੀਤਾ ਗਿਆ।

ਇਸ ਮੌਕੇ ਪ੍ਰਵਾਸੀ ਭਾਰਤੀ ਡਾ. ਕੁਲਜੀਤ ਸਿੰਘ ਗੋਸਲ, ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ (ਸ਼ੈਰੀ)ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸ. ਜਗਰੂਪ ਸਿੰਘ ਸੇਖਵਾਂ, ਉੱਘੇ ਜਨਤਕ ਆਗੂ ਸ. ਗੁਰਦੀਪ ਸਿੰਘ ਰੰਧਾਵਾ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ. ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ.) ਸ. ਹਰਪਾਲ ਸਿੰਘ ਸੰਧਾਵਾਲੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...