Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਚੋਣਾਂ ਦੇ ਮੱਦੇਨਜ਼ਰ ‘ਆਪ’ ਦਾ ਨਵਾਂ ਨਾਅਰਾ: ‘ਹੁਣ ਨਹੀਂ ਖਾਵਾਂਗੇ ਧੋਖ਼ਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ’

- Advertisement -

ਯੈੱਸ ਪੰਜਾਬ
ਜਲੰਧਰ, 24 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਨੇ ਵਿਧਾਨ ਸਭਾ ਚੋਣਾਂ ਲਈ ਨਵਾਂ ਨਾਅਰਾ ਜਾਰੀ ਕੀਤਾ ਹੈ, ”ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ-ਭਗਵੰਤ ਮਾਨ ਨੂੰ ਦੇਵਾਂਗੇ ਇੱਕ ਮੌਕਾ”। ਸੋਮਵਾਰ ਨੂੰ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਦੇ ਇਸ ਨਵੇਂ ਨਾਅਰੇ ਨੂੰ ਰਸਮੀ ਤੌਰ ‘ਤੇ ਜਾਰੀ (ਲਾਂਚ) ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ,” ਪੰਜਾਬ ਦੇ ਲੋਕਾਂ ਬਹੁਤ ਵਾਰ ਧੋਖਾ ਖਾ ਚੁਕੇ ਹਨ। ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ।

ਇਸ ਲਈ ਲੋਕ ਕਾਂਗਰਸ ਤੋਂ ਧੋਖਾ ਖਾਕੇ ਅਕਾਲੀਆਂ ਨੂੰ ਵੋਟ ਦੇ ਦਿੰਦੇ ਸਨ ਅਤੇ ਅਕਾਲੀਆਂ ਤੋਂ ਧੋਖਾ ਖਾਕੇ ਕਾਂਗਰਸ ਨੂੰ ਵੋਟਾਂ ਪਾਉਂਦੇ ਸਨ। ਇਸ ਵਾਰ ਪੰਜਾਬ ਦੇ ਲੋਕ ਧੋਖਾ ਨਹੀਂ ਖਾਣਗੇ। ਹੁਣ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਵਧਿਆ ਬਦਲ ਮਿਲ ਗਿਆ ਹੈ। 20 ਫਰਵਰੀ ਨੂੰ ਪੰਜਾਬ ਦੇ ਲੋਕ ਇੱਕ ਨਵੀਂ ਕਹਾਣੀ ਅਤੇ ਨਵਾਂ ਇਤਿਹਾਸ ਲਿਖਣਗੇ।”

ਮਾਨ ਨੇ ਵਿਸ਼ਵਾਸ਼ ਅਤੇ ਭਰੋਸੇ ਲਈ ਪੰਜਾਬ ਦੀ ਜਨਤਾ, ਪਾਰਟੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਦਾ ਪਿਆਰ ਅਤੇ ਪਾਰਟੀ ਦੇ ਭਰੋਸੇ ਦੀ ਬਦੌਲਤ ਹੀ ਇੱਕ ਸਾਧਾਰਨ ਪਰਿਵਾਰ ਅਤੇ ਛੋਟੇ ਜਿਹੇ ਪਿੰਡ ‘ਚੋਂ ਨਿਕਲ ਕੇ ਅੱਜ ਇੱਥੇ ਪੁੱਜ ਸਕਿਆ ਹਾਂ। ਹੁਣ ਮੇਰੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਜ਼ਿੰਮੇਵਾਰੀ ਵਧਣ ਨਾਲ ਮੇਰਾ ਹੌਂਸਲਾ ਵੀ ਵਧਿਆ ਹੈ। ਹੁਣ ਮੈਂ ਡਬਲ ਜੋਸ਼ ਨਾਲ ਦਿਨ ਰਾਤ ਕੰਮ ਕਰ ਰਿਹਾ ਹਾਂ।

ਮਾਨ ਨੇ ਲੋਕਾਂ ਨੂੰ ਸਰਕਾਰ ਬਦਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਲਈ ਵੋਟਿੰਗ ਮਸ਼ੀਨ ਦਾ ਬਟਨ ਬਦਲ ਦੋ।

ਇਸ ਵਾਰ ਤੱਕੜੀ (ਅਕਾਲੀ ਦਲ ਦਾ ਚੋਣ ਨਿਸ਼ਾਨ) ਅਤੇ ਪੰਜੇ (ਕਾਂਗਰਸ ਦਾ ਚੋਣ ਨਿਸ਼ਾਨ) ਨੂੰ ਅਲਵਿਦਾ ਕਹਿ ਕੇ, ਸਿਰਫ ਝਾੜੂ ਦਾ ਬਟਨ ਦਬਾਓ। ਸਰਕਾਰ ਬਣਨ ‘ਤੇ ਅਸੀਂ ਪੰਜਾਬ ਨੂੰ ਅੱਗੇ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਾਂਗੇ। ਜਿਸ ਤਰ੍ਹਾਂ ਦਿੱਲੀ ‘ਚ ਅਰਵਿੰਦ ਕੇਜਰੀਵਾਲ ਦੀ ਮਿਹਨਤ ਰੰਗ ਲਿਆਈ ਹੈ, ਉਸੇ ਤਰ੍ਹਾਂ ਪੰਜਾਬ ‘ਚ ਵੀ ਸਾਡੀ ਦੋਹਾਂ ਦੀ ਮਿਹਨਤ ਰੰਗ ਲਿਆਏਗੀ। ਮੇਰੀ ਅਤੇ ਮੇਰੇ ਵੱਡੇ ਭਰਾ ਅਰਵਿੰਦ ਕੇਜਰੀਵਾਲ ਦੀ ਜੋੜੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਵੇਗੀ। ਅਸੀਂ ਪੰਜਾਬ ਨੂੰ ਫਿਰ ਤੋਂ ਰੰਗਲਾ ਬਣਾਵਾਂਗੇ।

ਕਾਂਗਰਸ ‘ਤੇ ਨਿਸ਼ਾਨਾ ਲਗਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵੀ ਡਬਲ ਇੰਜਣ (ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ) ਹੈ। ਕਾਂਗਰਸ ਵੀ ਡਬਲ ਇੰਜਣ ਹੋਣ ਦਾ ਦਾਅਵਾ ਕਰਦੀ ਹੈ। ਸਾਡਾ ਡਬਲ ਇੰਜਣ ਮਿਲਕੇ ਪੰਜਾਬ ਨੂੰ ਅੱਗੇ ਲਿਜਾਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ, ਯੋਜਨਾਵਾਂ ਬਣਾ ਰਿਹਾ ਹੈ। ਉਧਰ ਕਾਂਗਰਸ ਦਾ ਡਬਲ ਇੰਜਣ ਕੁਰਸੀ ਲਈ ਆਪਸ ਵਿੱਚ ਖਿੱਚੋਤਾਣ ਕਰ ਰਿਹਾ ਹੈ।

ਕਾਂਗਰਸ ਦੇ ਸਾਰੇ ਵੱਡੇ ਆਗੂ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਦੀ ਬਜਾਏ ਸੱਤਾ ਲਈ ਇੱਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਅਤੇ ਖਿੱਚੋਤਾਣ ਕਰਨ ਵਿੱਚ ਲੱਗੇ ਹੋਏ ਹਨ। ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਰਵਾਇਤੀ ਪਾਰਟੀਆਂ ਦੇ ਭ੍ਰਿਸ਼ਟ ਅਤੇ ਮਾਫ਼ੀਆ ਸ਼ਾਸਨ ਤੋਂ ਤੰਗ ਆ ਚੁੱਕੀ ਹੈ।

ਹੁਣ ਲੋਕ ਬਦਲਾਅ ਚਾਹੁੰਦੇ ਹਨ। ਸ਼ਾਸਨ ਵਿਵਸਥਾ ਵਿੱਚ ਬਦਲਾਅ ਲਈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਇਸ ਬਾਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰੀ ਤਰ੍ਹਾਂ ਮਨ ਬਣਾ ਲਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...