Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ: ਸੁਖ਼ਬੀਰ ਬਾਦਲ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2020 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ ’ਤੇ ਰੋਕਾਂਗੇ, ਸਾਰੇ ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ ਪੀ ਐਮ ਸੀ ਐਕਟ 2017 ਜੋ ਅਮਰਿੰਦਰ ਨੇ ਬਣਾਇਆ, ਨੂੰ ਖਾਰਜ ਕਰਾਂਗੇ।

ਸ੍ਰੀ ਬਾਦਲ ਨੇ ਕਿਹਾ ਕਿ ਇਹਨਾਂ ਮੁੱਦਿਆਂ ’ਤੇ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਪੇਸ਼ ਕਰਨ ਤੋਂ 10 ਮਿੰਟ ਪਹਿਲਾਂ ਇਹ ਬਿੱਲ ਸਾਨੂੰ ਦਿੱਤੇ ਤੇ ਇਹਨਾਂ ਨੂੰ ਪੜ੍ਹਨ ਦਾ ਸਮਾਂ ਹੀ ਨਹੀਂ ਦਿੱਤਾ ਗਿਆ ਜਿਵੇਂ ਕਿ ਉਹਨਾਂ ਨੇ 2004 ਵਿਚ ਦਰਿਆਈ ਪਾਣੀਆਂ ਬਾਰੇ ਬਿੱਲ ਵੇਲੇ ਕੀਤਾ ਸੀ ਤੇ ਇਸਦਾ ਪੰਜਾਬ ਵਾਸਤੇ ਕੋਈ ਨਤੀਜਾ ਨਹੀਂ ਨਿਕਲਿਆ। ਕੱਲ੍ਹ ਦੇ ਬਿੱਲ ਵੀ ਪਾਸ ਕੀਤੇ ਗਏ ਮਤੇ ਦੇ ਉਲਟ ਹਨ।

ਮਤੇ ਵਿਚ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਨੂੰ ਰੱਦ ਕੀਤਾ ਗਿਆ ਤੇ ਸਾਰੇ ਪੰਜਾਬ ਨੂੰ ਸਰਕਾਰੀ ਮੰਡੀ ਐਲਾਨਣ ਦੀ ਮੰਗ ਕੀਤੀ ਗਈ ਸੀ। ਇਸ ਵਿਚ 2017 ਦੇ ਏ ਪੀ ਐਮ ਸੀ ਐਕਟ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਜਿਹੜੇ ਬਿੱਲ ਅਮਰਿੰਦਰ ਸਿੰਘ ਨੇ ਪੇਸ਼ ਕੀਤੇ, ਉਹਨਾਂ ਵਿਚ ਇਹਨਾਂ ਬਾਰੇ ਕੋਈ ਵਿਵਸਥਾ ਨਹੀਂ ਸੀ। ਇਸ ਤਰੀਕੇ ਅਮਰਿੰਦਰ ਸਿੰਘ ਨੇ ਕਿਸਾਨਾਂ ਤੇ ਸਦਨ ਦੋਵਾਂ ਨਾਲ ਧੋਖਾ ਕੀਤਾ ਹੈ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕੇਂਦਰ ਵੱਲੋਂ ਹਰ ਸਾਲ ਜਿਹੜੀਆਂ 22 ਫਸਲਾਂ ਲਈ ਐਮ ਐਸ ਪੀ ਦਾ ਐਲਾਨ ਕੀਤਾ ਜਾਂਦਾ ਹੈ, ਕਿਸਾਨਾਂ ਦੀਆਂ ਜਿਣਸਾਂ ਦੀ ਉਹ ਇਸ ਐਮ ਐਸ ਪੀ ਅਨੁਸਾਰ ਖਰੀਦ ਯਕੀਨੀ ਬਣਾਵੇ।

ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਆ ਰਹੇ ਹਾਂ ਕਿ ਨਾ ਸਿਰਫ ਐਮ ਐਸ ਪੀ ’ਤੇ ਯਕੀਨੀ ਮੰਡੀਕਰਣ ਜਾਰੀ ਰਹੇ ਬਲਕਿ ਇਹ ਸਾਰੀਆਂ 22 ਲਿਸਟਡ ਫਸਲਾਂ ਲਈ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਇਸ ਮੰਗ ਨੂੰ ਇਕ ਪ੍ਰਾਪਤੀ ਵਿਚ ਬਦਲਣਾ ਯਕੀਨੀ ਬਣਾਵਾਂਗੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਕਿਸਾਨ ਪੰਜਾਬ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ ਤੇ ਕਿਸਾਨਾਂ ਤੋਂ ਬਗੈਰ ਪੰਜਾਬ ਕੁਝ ਨਹੀਂ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਚਿੱਟੇ ਦਿਨ ਉਹ ਵੀ ਵਿਧਾਨ ਸਭਾ ਦੇ ਪਵਿੱਤਰ ਸਦਨ ਵਿਚ ਕਿਸਾਨਾਂ ਨੂੰ ਝੂਠ ਬੋਲਣ ’ਤੇ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਭਾਵੇਂ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਸਦਨ ਵਿਚ ਲਿਆਉਣ ਤੋਂ ਪਹਿਲਾਂ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਸੀ ਪਰ ਇਹਨਾਂ ਜਥੇਬੰਦੀਆਂ ਨੇ ਬਿੱਲਾਂ ਨੂੰ ‘ਟੁੱਟੇ ਫੁੱਟੇ’ ਕਰਾਰ ਦਿੱਤਾ।

ਉਹਨਾਂ ਸਵਾਲ ਕੀਤਾ ਕਿ ਕੀ ਕਿਸਾਨ ਜਥੇਬੰਦੀਆਂ ਇਹਨਾਂ ਬਿੱਲਾਂ ਬਾਰੇ ਖੁਸ਼ ਹਨ ? ਉਹਨਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਇਹਨਾਂ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਵਰਤੀ ਭਾਸ਼ਾ ਤੇ ਇਹਨਾਂ ਨੂੰ ਰੱਦ ਕਰਨ ਦੇ ਕੀਤੇ ਐਲਾਨਾਂ ਬਾਰੇ ਆਪਣੀ ਰਾਇ ਦੇਣੀ ਚਾਹੀਦੀ ਹੈ ਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਸਦਨ ਵਿਚ ਇਹ ਝੂਠ ਕਿਉਂ ਬੋਲਿਆ ਕਿ ਉਹਨਾਂ ਨੇ ਬਿੱਲਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰ ਇਹ ਵੇਖ ਕੇ ਹੈਰਾਨ ਹਨ ਕਿ ਮੁੱਖ ਮੰਤਰੀ ਨੇ ਕਿਵੇਂ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਬਾਰੇ ਪੰਜਾਬ ਨਾਲ ਧੋਖਾ ਕੀਤਾ। ਉਹਨਾਂ ਕਿਹਾ ਕਿ ਮਤੇ ਵਿਚ ਕੇਂਦਰ ਦੇ ਕਿਸਾਨ ਵਿਰੋਧੀ ਐਕਟ ਰੱਦ ਕਰ ਦਿੱਤੇ ਗਏ ਤੇ ਸੂਬੇ ਨੂੰ ਸਰਕਾਰੀ ਬਣਾਉਣ ਦਾ ਐਲਾਨ ਕੀਤਾ ਸੀ।

ਇਸਨੇ 2017 ਦੇ ਏ ਪੀ ਐਮ ਸੀ ਐਕਟ ਨੂੰ ਵੀ ਰੱਦ ਕੀਤਾ ਸੀ ਜੋ ਕਿ ਮੋਦੀ ਦੇ ਕਿਸਾਨ ਵਿਰੋਧੀ ਐਕਟਾਂ ਦੀ ਹੂ ਬ ਹੂ ਨਕਲ ਹੈ। ਪਰ ਜੋ ਬਿੱਲ ਅਮਰਿੰਦਰ ਸਰਕਾਰ ਨੇ ਬਾਅਦ ਵਿਚ ਲਿਆਂਦੇ, ਉਹਨਾਂ ਵਿਚੋਂ ਕਿਸੇ ਵਿਚ ਵੀ ਇਹ ਵਿਵਸਥਾ ਸ਼ਾਮਲ ਨਹੀਂ ਸਨ। ਅਮਰਿੰਦਰ ਸਰਕਾਰ ਸਦਨ ਨੂੰ ਗੁੰਮਰਾਹ ਕਰਨ ਤੇ ਇਸਦੇ ਵਿਸ਼ਵਾਸ ਨਾਲ ਧੋਖਾ ਕਰਨ ਦੇ ਦੋਸ਼ੀ ਹਨ।

ਸਾਬਕਾ ਉਪ ਮੁੱਖ ਮੰਤਰੀ ਨੇ ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਖਿਲਾਫ ਡੂੰਘੀ ਸਾਜ਼ਿਸ਼ ਰਚੇ ਜਾਣ ਦਾ ਖਦਸ਼ਾ ਜ਼ਾਹਰ ਕੀਤਾ। ਉਹਨਾਂ ਕਿਹਾ ਕਿ ਜੋ ਕੱਲ੍ਹ ਚੰਡੀਗੜ੍ਹ ਵਿਚ ਹੋਇਆ, ਉਹ ਅਮਰਿੰਦਰ-ਭਾਜਪਾ ਸਾਂਝੀ ਤੇ ਮਾੜੀ ਖੇਡ ਦਾ ਹਿੱਸਾ ਸੀ ਜਿਸਦਾ ਚਲਾਕੀ ਭਰਿਆ ਮਕਸਦ ਕਿਸਾਨਾਂ ਦੇ ਸੰਘਰਸ਼ ਨੂੰ ਇਸਦੀਆਂ ਪੰਜਾਬ ਵਿਚਲੀਆਂ ਜੜ੍ਹਾਂ ਤੋਂ ਪਾਸੇ ਕਰਨਾ ਹੈ।

ਉਹਨਾਂ ਕਿਹਾ ਕਿ ਉਹਨਾਂ ਦਾ ਮਕਸਦ ਇਸ ਸੰਘਰਸ਼ ਨੂੰ ਦੇਸ਼ ਦੇ ਖੇਤੀ ਪ੍ਰਧਾਨ ਸੂਬੇ ਵਿਚਲੇ ਇਹਨਾਂ ਦੇ ਆਧਾਰ ਤੋਂ ਪੁੱਟ ਕੇ ਕਮਜ਼ੋਰ ਕਰਨਾ ਹੈ। ਇਹ ਅਮਰਿੰਦਰ ਤੇ ਮੋਦੀ ਦੋਵਾਂ ਲਈ ਚੰਗਾ ਹੈ ਕਿ ਕਿਸਾਨ ਉਥੋਂ ਪਾਸੇ ਹੋ ਜਾਣ ਜਿਥੇ ਸਭ ਤੋਂ ਮਜ਼ਬੂਤ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਜੱਦੀ ਠਿਕਾਣਿਆਂ ਤੋਂ ਦੂਰ ਜਾ ਕੇ ਲੜਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਕਿਸਾਨਾਂ ਖਿਲਾਫ ਡੂੰਘੀ ਤੇ ਵੱਡੀ ਸਾਜ਼ਿਸ਼ ਹੈ।

ਉਹਨਾਂ ਕਿਹਾ ਕਿ ਇਹ ਸਭ ਚਾਲਾਂ ਭਾਜਪਾ ਦੀ ਸਾਜ਼ਿਸ਼ ਦਾ ਹਿੱਸਾ ਹਨ ਜੋ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਤੇ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਕਸੂਤੇ ਫਸੇ ਕਿਸਾਨਾਂ ਖਿਲਾਫ ਮੋਦੀ ਦੀ ਰਣਨੀਤੀ ਵਿਚ ਮਦਦ ਦਿੱਤੀ ਹੈ।

ਇਕ ਸਵਾਲ ਦੇ ਜਵਾਬ ਵਿਚ ਸ੍ਰੀ ਬਾਦਲ ਨੇ ਕਿਹਾ ਕਿ ਕੈਪਟਨ-ਭਾਜਪਾ ਦੀ ਟੀਮ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਦੀ ਦੁਰਵਰਤੋਂ ਕੇਂਦਰ ਦੀਆਂ ਕਿਸਾਨ ਵਿਰੋਧੀ ਯੋਜਨਾਵਾਂ ਨੂੰ ਲਾਗੂ ਕਰਨ ਵਾਸਤੇ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਤੇ ਦੁੱਖ ਵਾਲੀ ਗੱਲ ਹੈ ਕਿ ਪੰਜਾਬ ਦੇ ਲੋਕਤੰਤਰ ਦੇ ਪਵਿੱਤਰ ਮੰਦਰ ਦੀ ਦੁਰਵਰਤੋਂ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਐਕਟਾਂ ਨੂੰ ਸਹੀ ਠਹਿਰਾਉਣ ਵਾਸਤੇ ਕੀਤੀ ਗਈ।

ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ’ਤੇ ਮੁੱਖ ਮੰਤਰੀ ਵੱਲੋਂ ਅਸਤੀਫਾ ਦੇਣ ਲਈ ਤਿਆਰ ਹੋਣ ਦੀ ਗੱਲ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਜਿਹਨਾਂ ਨੇ ਕਿਸਾਨਾਂ ਵਾਸਤੇ ਅਸਤੀਫਾ ਦੇਣਾ ਸੀ, ਉਹ ਪਹਿਲਾਂ ਹੀ ਦੇ ਚੁੱਕੇ ਹਨ ਜਦਕਿ ਕੈਪਟਨ ਸਾਹਿਬ ਸਿਰਫ ਸ਼ੇਖੀਆਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀ ਮੰਤਰੀ ਨੇ ਅਸਤੀਫਾ ਦੇ ਦਿੱਤਾ ਤੇ ਸ਼ੇਖੀ ਵੀ ਨਹੀਂ ਮਾਰੀ ਕਿਉਂਕਿ ਉਹਨਾਂ ਆਪਣਾ ਫਰਜ਼ ਪੂਰਾ ਕੀਤਾ ਹੈ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ, ਜਗਮੀਤ ਸਿੰਘ ਬਰਾੜ, ਹੀਰਾ ਸਿੰਘ ਗਾਬੜੀਆ ਤੇ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...