Friday, March 29, 2024

ਵਾਹਿਗੁਰੂ

spot_img
spot_img

ਪੰਜਾਬ ‘ਚ ਆਕਸੀਜਨ ਸਮੇਤ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕਰੇ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ 2021 –
ਲਹਿਰਾਗਾਗਾ ਦੇ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ `ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਤੁਰੰਤ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਆਕਸੀਜਨ ਦੀ ਕਮੀ ਨੂੰ ਨਾ ਪੂਰਾ ਕੀਤਾ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।

ਉਨ੍ਹਾ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਕੋਰੋਨਾ ਕਾਰਨ 10 ਹਜ਼ਾਰ ਦੇ ਲਗਭਗ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ ਤੋਂ ਉਪਰ ਟੱਪ ਚੁੱਕੀ ਹੈ। ਸੂਬੇ ਵਿੱਚ ਬਣੇ ਅਜਿਹੇ ਮਾੜੇ ਹਾਲਾਤ ਨੂੰ ਵੇਖਦੇ ਹੋਏ ਸ: ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੀ ਜਿੰਮੇਵਾਰੀ ਸਮਝਦੇ ਹੋਏ ਸਿਹਤ ਸੇਵਾਵਾਂ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਤੋਂ ਇਲਾਵਾ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਵਿੱਚ ਕੋਰੋਨਾ ਰੋਕੂ ਵੈਕਸੀਨ ਦਾ ਸਟਾਕ ਲਗਭਗ ਖਤਮ ਹੋਣ `ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੋਂ ਉਲਟ ਸੂਬੇ ਵਿੱਚ ਵੈਕਸੀਨੇਸ਼ਨ ਟੀਚੇ ਤੋਂ ਅੱਧੀ ਵੀ ਨਹੀ ਹੋ ਸਕੀ ਹੈ। ਜੋਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਬਹੁਤ ਵੱਡੀ ਅਣਗਹਿਲੀ ਸਾਬਤ ਹੋਈ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੇ ਕੋਰੋਨਾ `ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਸੀ, ਪਰ ਇਸਦੇ ਬਾਵਜੂਦ ਕੋਰੋਨਾ ਦੀ ਦੂਜੀ ਲਹਿਰ ਨੇ ਜਿਥੇ ਆਪਣਾ ਕਹਿਰ ਵਰਤਾਇਆ ਹੈ ਉਥੇ ਸਰਕਾਰਾਂ ਵੱਲੋਂ ਸਿਹਤ ਸਹੂਲਤਾਂ ਦੇ ਵਾਅਦਿਆਂ ਅਤੇ ਦਾਅਵਿਆਂ ਦੀ ਵੀ ਫੂਕ ਕੱਢ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਕੋਰੋਨਾ ਦੇ ਲਗਤਾਰ ਵੱਧ ਰਹੇ ਕੇਸਾਂ ਨਾਲ ਆਕਸੀਜਨ ਦੀ ਘਾਟ ਕਾਰਨ ਮੈਡੀਕਲ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ ਅਤੇ ਇਸ ਸਥਿਤੀ ਨੂੰ ਸੰਭਾਲਣ ਲਈ ਆਕਸੀਜਨ ਦੀ ਘਾਟ ਪੂਰੀ ਕਰਨੀ ਲਾਜ਼ਮੀ ਹੈ।

ਉਨ੍ਹਾ ਨੇ ਹੋਰ ਸੂਬਿਆਂ ਵਿੱਚ ਆਕਸੀਜਨ ਦੀ ਕਿਲੱਤ ਕਾਰਨ ਵਿਗੜੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੂੰ ਆਕਸੀਜਨ ਦੀ ਕਮੀ ਦੇ ਸੰਕਟ ਤੋਂ ਬਚਣ ਲਈ ਲੋੜੀਂਦੀ ਤਿਆਰੀ ਰੱਖਣ ਅਤੇ ਸਿਹਤ ਸਹੂਲਤਾਂ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...