Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ’ਚ ਕੋਰੋਨਾ ਨਵੇਂ ਸਿਖ਼ਰ ’ਤੇ: 4333 ਨਵੇਂ ਕੇਸ, 51 ਮੌਤਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਪ੍ਰੈਲ, 2021:
ਪੰਜਾਬ ’ਚ ਕੋਰੋਨਾ ਬੇਲਗਾਮ ਹੋ ਕੇ ਨਵੀਂਆਂ ਸਿਖ਼ਰਾਂ ਛੋਹ ਰਿਹਾ ਹੈ। ਕੋਵਿਡ ਦੇ ਦੂਜੇ ਗੇੜ ਦੇ ਸ਼ੁਰੂ ਹੋਣ ਤੋਂ ਬਾਅਦ ਲਗਾਤਾਰ ਪਾਜ਼ਿਟਿਵ ਕੇਸਾਂ ਵਿੱਚ ਵਾਧੇ ਨੇ ਅੱਜ ਇਕ ਹੋਰ ਨਵਾਂ ਸਿਖ਼ਰ ਵੇਖ਼ਿਆ। ਰਾਜ ਅੰਦਰ ਅੱਜ 4333 ਨਵੇਂ ਪਾਜ਼ਿਟਿਵ ਕੇਸ ਆਏ ਜਦਕਿ 51 ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ।

ਰਾਜ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਅੱਜ 30 ਹਜ਼ਾਰ ਦਾ ਅੰਕੜਾ ਟੱਪ ਗਈ। ਅੱਜ ਦੀ ਰਿਪੋਰਟ ਅਨੁਸਾਰ 30 ਹਜ਼ਾਰ 33 ਐਕਟਿਵ ਕੇਸ ਹਨ। ਹੁਣ ਤਕ 7722 ਵਿਅਕਤੀ ਰਾਜ ਅੰਦਰ ਕੋਰੋਨਾ ਦੀ ਭੇਟ ਚੜ੍ਹ ਚੁੱਕੇ ਹਨ।

ਹਾਲਾਤ ਇਹ ਹਨ ਕਿ ਸੂਬੇ ਵਿੱਚ 374 ਵਿਅਕਤੀ ਅਜੇ ਵੀ ਆਕਸੀਜਨ ’ਤੇ ਹਨ ਜਦਕਿ 40 ਵਿਅਕਤੀ ਗੰਭੀਰ ਹੋਣ ਕਾਰਨ ਵੈਂਟੀਲੇਟਰ ਸਪੋਰਟ ’ਤੇ ਹਨ।

ਰਾਜ ਅੰਦਰ ਅੱਜ ਅੰਮ੍ਰਿਤਸਰ ਵਿੱਚ 10 ਮੌਤਾਂ ਹੋਈਆਂ ਜਦਕਿ ਹੁਸ਼ਿਆਰਪੁਰ ਵਿੱਚ 9 ਵਿਅਕਤੀ ਦਮ ਤੋੜ ਗਏ। ਲੁਧਿਆਣਾ ਅਤੇ ਗੁਰਦਾਸਪੁਰ ਵਿੱਚ ਛੇ ਛੇ ਵਿਅਕਤੀਆਂ ਦੀ ਜਾਨ ਗਈ ਜਦਕਿ ਪਟਿਆਲਾ ਵਿੱਚ ਵੀ 5 ਲੋਕ ਕੋਰੋਨਾ ਦਾ ਸ਼ਿਕਾਰ ਹੋ ਗਏ।

ਜਲੰਧਰ, ਬਠਿੰਡਾ, ਫ਼ਤਹਿਗੜ੍ਹ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ ਦੋ ਦੋ ਮੌਤਾਂ ਹੋਈਆਂ ਜਦਕਿ ਫ਼ਰੀਦਕੋਟ, ਮੋਹਾਲੀ, ਮੁਕਤਸਰ, ਪਠਾਨਕੋਟ ਅਤੇ ਫ਼ਾਜ਼ਿਲਕਾ ਵਿੱਚ ਵੀ ਇਕ ਇਕ ਵਿਅਕਤੀ ਨੇ ਦਮ ਤੋੜ ਦਿੱਤਾ।

ਰਾਜ ਵਿੱਚ ਅੱਜ ਆਏ ਰਿਕਾਰਡ 4333 ਕੇਸਾਂ ਵਿੱਚੋਂ ਸਭ ਤੋਂ ਵੱਧ 860 ਕੇਸ ਮੋਹਾਲੀ ਵਿੱਚ ਆਏ ਹਨ। ਲੁਧਿਆਣਾ ਵਿੱਚ 482, ਜਲੰਧਰ ’ਚ 399, ਅੰਮ੍ਰਿਤਸਰ ਵਿੱਚ 365, ਪਟਿਆਲਾ ਵਿੱਚ 353 ਅਤੇ ਬਠਿੰਡਾ ਵਿੱਚ 301 ਵਿਅਕਤੀ ਪਾਜ਼ਿਟਿਵ ਪਾਏ ਗਏ ਹਨ।

ਹੋਰ ਵੇਰਵੇ ਵੇਖ਼ਣ ਲਈ ਇੱਥੇ ਕਲਿੱਕ ਕਰੋ:

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...