Friday, March 29, 2024

ਵਾਹਿਗੁਰੂ

spot_img
spot_img

ਪੰਜਾਬ ’ਚ ਕੋਰੋਨਾ ਨੇ ਇਕ ਵਾਰ ਫ਼ਿਰ ਨਵੀਂਆਂ ਸਿਖ਼ਰਾਂ ਛੋਹੀਆਂ: 182 ਮੌਤਾਂ, 8015 ਨਵੇਂ ਕੇਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2021:
ਪੰਜਾਬ ਅੰਦਰ ਕੋਰੋਨਾ ਦੀ ਦੂਜੀ ਲਹਿਰ ਲਗਾਤਾਰ ਖ਼ਤਰਨਾਕ ਸਾਬਿਤ ਹੋ ਰਹੀ ਹੈ। ਰਾਜ ਅੰਦਰ ਅੱਜ ਮਹਾਂਮਾਰੀ ਨੇ ਨਵੀਂਆਂ ਸਿਖ਼ਰਾਂ ਛੋਂਹਦਿਆਂ ਮੌਤਾਂ ਦੀ ਗਿਣਤੀ ਅਤੇ ਨਵੇਂ ਪਾਜ਼ਿਟਿਵ ਕੇਸਾਂ ਦੇ ਮਾਮਲੇ ਵਿੱਚ ਨਵੇਂ ਰਿਕਾਰਡ ਸਿਰਜੇ ਹਨ।

ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ 182 ਮੌਤਾਂ ਹੋਈਆਂ ਹਨ ਜਿਸ ਨਾਲ ਰਾਜ ਅੰਦਰ ਹੁਣ ਤਕ ਹੋਈਆਂ ਮੌਤਾਂ ਦੀ ਗਿਣਤੀ 9825 ਹੋ ਗਈ ਹੈ।

ਪਿਛਲੇ 24 ਘੰਟੇ ਵਿੱਚ ਰਾਜ ਅੰਦਰ ਆਏ ਨਵੇਂ 8015 ਕੇਸਾਂ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 63007 ਹੋ ਗਈ ਹੈ।

ਰਾਜ ਵਿੱਚ ਅੱਜ ਹੋਈਆਂ 182 ਮੌਤਾਂ ਵਿੱਚੋਂ ਸਭ ਤੋਂ 21 ਮੌਤਾਂ ਬਠਿੰਡਾ ਵਿੱਚ ਹੋਈਆਂ ਹਨ। ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਵਿੱਚ 19-19 ਮੌਤਾਂ ਹੋਣ ਦੀ ਖ਼ਬਰ ਹੈ।

ਅੰਮ੍ਰਿਤਸਰ ਵਿੱਚ 18, ਮੋਹਾਲੀ ਵਿੱਚ 17, ਫਾਜ਼ਿਲਕਾ ਵਿੱਚ 10, ਜਲੰਧਰ ਅਤੇ ਮੁਕਤਸਰ ਵਿੱਚ 9-9, ਹੁਸ਼ਿਆਰਪੁਰ ਵਿੱਚ 7, ਪਠਾਨਕੋਟ ਵਿੱਚ 6, ਬਰਨਾਲਾ , ਕਪੂਰਥਲਾ, ਗੁਰਦਾਸਪੁਰ ਅਤੇ ਫ਼ਰੀਦਕੋਟ ਵਿੱਚ 4-4, ਮਾਨਸਾ ਅਤੇ ਨਵਾਂਸ਼ਹਿਰ ਵਿੱਚ 3-3, ਫਿਰੋਜ਼ਪੁਰ ਅਤੇ ਫ਼ਤਹਿਗੜ ਸਾਹਿਬ ਵਿੱਚ 2-2, ਤਰਨ ਤਾਰਨ ਅਤੇ ਮੋਗਾ ਵਿੱਚ ਇਕ ਇਕ ਵਿਅਕਤੀ ਨੇ ਦਮ ਤੋੜਿਆ।

ਸਭ ਤੋਂ ਜ਼ਿਆਦਾ 1186 ਪਾਜ਼ਿਟਿਵ ਕੇਸ ਲੁਧਿਆਣਾ ਵਿੱਚ ਆਏ। ਮੋਹਾਲੀ ਵਿੱਚ 1056, ਅੰਮ੍ਰਿਤਸਰ ਵਿੱਚ 932, ਜਲੰਧਰ ਵਿੱਚ 838, ਅਤੇ ਪਟਿਆਲਾ ਵਿੱਚ 696, ਪਾਜ਼ਿਟਿਵ ਕੇਸ ਆਏ।

ਸੂਬੇ ਦੇ ਹੋਰ ਵੇਰਵੇ ਅਤੇ ਜ਼ਿਲ੍ਹਾ ਵਾਰ ਸਥਿਤੀ ਜਾਨਣ ਲਈ ਇੱਥੇ ਕਲਿੱਕ ਕਰੋ:

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...