Thursday, April 18, 2024

ਵਾਹਿਗੁਰੂ

spot_img
spot_img

ਪੰਜਾਬ ’ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫ਼ੀਸਦੀ ਹੋਈ, ਘਰੇਲੂ ਇਕਾਂਤਵਾਸ ’ਚ 47,502 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

- Advertisement -

ਚੰਡੀਗੜ, 29 ਸਤੰਬਰ, 2020:
ਲੋਕਾਂ ਨੂੰ ਕੋਰੋਨਾ ਟੈਸਟ ਲਈ ਅੱਗੇ ਆਉਣ ਅਤੇ ਘਰੇਲੂ ਇਕਾਂਤਵਾਸ ਵਿਚ ਕੋਵਿਡ -19 ਸਬੰਧੀ ਇਲਾਜ ਲੈਣ ਲਈ ਉਤਸ਼ਾਹਿਤ ਕਰਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ ਵਿਅਕਤੀਆਂ ਨੂੰ ਮੈਡੀਕਲ ਪ੍ਰੋਟੋਕੋਲ ਦੇ ਅਨੁਸਾਰ ਘਰੇਲੂ ਇਕਾਂਤਵਾਸ ਦੀ ਚੋਣ ਕਰਨ ਦੀ ਆਗਿਆ ਦੇ ਕੇ ਘਰੇਲੂ ਇਕਾਂਤਵਾਸ ਨੂੰ ਕਾਫ਼ੀ ਸੁਖਾਲਾ ਬਣਾ ਦਿੱਤਾ ਹੈ।ਸੂਬੇ ਵਿੱਚ ਹੁਣ ਤੱਕ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ ਹਨ ਅਤੇ 10,006 ਘਰੇਲੂ ਇਕਾਂਤਵਾਸ ਅਧੀਨ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਕੋਰੋਨਵਾਇਰਸ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਵਧੀਆ ਕੰਮ ਕਰ ਰਿਹਾ ਹੈ ਅਤੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ 81 ਫੀਸਦ ਤੱਕ ਪਹੁੰਚ ਗਈ ਹੈ।

ਕੋਵਿਡ-19 ਦੇ ਮਾਮਲਿਆਂ ਵਿੱਚ 19 ਸਤੰਬਰ ਤੋਂ ਨਿਰੰਤਰ ਗਿਰਾਵਟ ਦਰਜ ਕੀਤੀ ਗਈ ਹੈ ਜੋ 2696 ਤੋਂ ਘਟ ਕੇ 21 ਸਤੰਬਰ ਨੂੰ 1411, 24 ਸਤੰਬਰ ਨੂੰ 1711, 28 ਸਤੰਬਰ ਨੂੰ 1269 ਅਤੇ 29 ਸਤੰਬਰ ਨੂੰ 1100 ਰਹਿ ਗਏ।

ਉਨਾਂ ਕਿਹਾ ਕਿ ਲੋਕ ਹੁਣ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰ ਰਹੇ ਹਨ ਅਤੇ ਉਹ ਆਪਣੀ ਇੱਛਾ ਨਾਲ ਸਰਕਾਰੀ ਹਸਪਤਾਲਾਂ ਦੇ ਟੈਸਟਿੰਗ ਕਾਰਨਰਾਂ ਵਿੱਚ ਜਾ ਰਹੇ ਹਨ।।

ਉਨਾਂ ਕਿਹਾ ਕਿ ਜ਼ਿਆਦਾਤਰ ਪੰਚਾਇਤਾਂ ਨੇ ਸਰਕਾਰ ਦੀ ਨੀਤੀ ਅਤੇ ਰਣਨੀਤੀ ਦੇ ਸਮਰਥਨ ਵਿੱਚ ਮਤੇ ਵੀ ਪਾਸ ਕੀਤੇ ਹਨ ਅਤੇ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਦੁਆਰਾ ਬੇਨਤੀ ਕੀਤੇ ਜਾਣ ਉਪਰੰਤ ਉਹਨਾਂ ਨੇ ਸਕਰੀਨਿੰਗ ਅਤੇ ਟੈਸਟਿੰਗ ਲਈ ਪਿੰਡਾਂ ਵਿੱਚ ਆਉਣ ਵਾਲੀਆਂ ਮੈਡੀਕਲ ਟੀਮਾਂ ਨੂੰ ਸਮਰਥਨ ਦਿੱਤਾ ਹੈ।

ਸ. ਸਿੱਧੂ ਨੇ ਕਿਹਾ ਕਿ ਨਮੂਨੇ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਮੁਸ਼ਕਿਲ ਰਹਿਤ ਬਣਾਉਣ ਲਈ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਵਾਕ-ਇਨ ਟੈਸਟਿੰਗ ਕਾਰਨਰ ਸਥਾਪਤ ਕੀਤੇ ਗਏ ਹਨ ਅਤੇ ਇਹ ਹਦਾਇਤ ਕੀਤੀ ਗਈ ਹੈ ਕਿ ਟੈਸਟਿੰਗ ਲਈ ਆਉਣ ਵਾਲੇ ਕਿਸੇ ਵੀ ਵਿਅਕਤੀ ਲਈ ਉਡੀਕ ਦਾ ਸਮਾਂ 15 ਮਿੰਟ ਤੋਂ ਵੱਧ ਨਹੀਂ ਹੋਣਾ ਚਾਹੀਦਾ।

ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 18,10,086 ਕੋਰੋਨਾ ਟੈਸਟ ਕੀਤੇ ਗਏ ਹਨ ਅਤੇ ਮੌਜੂਦਾ ਸਮੇਂ ਸਿਰਫ਼ 16,824 ਐਕਟਿਵ ਕੇਸ ਹਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...