Friday, April 19, 2024

ਵਾਹਿਗੁਰੂ

spot_img
spot_img

ਪੰਜਾਬ ’ਚ ਮੁਠਭੇੜ: ਪੁਲਿਸ ਵੱਲੋਂ ਇਕ ਬਦਮਾਸ਼ ਢੇਰ, 4 ਜ਼ਖ਼ਮੀ – ਮੈਰਿਜ ਪੈਲੇਸ ’ਚ ਚੱਲਦੇ ਵਿਆਹ ਸਮਾਗਮ ’ਚ ਜਾ ਵੜੇ ਸਨ ਬਦਮਾਸ਼

- Advertisement -

ਯੈੱਸ ਪੰਜਾਬ
ਤਰਨ ਤਾਰਨ, 18 ਜਨਵਰੀ, 2021:
ਪੰਜਾਬ ਵਿੱਚ ਅੱਜ ਵਾਪਰੀ ਇਕ ਵੱਡੀ ਘਟਨਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋ ਗਈ ਜਿਸ ਵਿੱਚ ਇਕ ਬਦਮਾਸ਼ ਪੁਲਿਸ ਫ਼ਾਇਰਿੰਗ ਵਿੱਚ ਢੇਰ ਹੋ ਗਿਆ ਜਦ ਕਿ ਚਾਰ ਹੋਰ ਜ਼ਖ਼ਮੀ ਹੋ ਗਏ। ਇਸ ਮੁਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਦੱਸੇ ਗਏ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 3 ਬਦਮਾਸ਼ਾਂ ਦੇ ਮਾਰੇ ਜਾਣ ਦੀ ਖ਼ਬਰ ਆ ਰਹੀ ਸੀ ਪਰ ਬਾਅਦ ਵਿੱਚ ਐਸ.ਐਸ.ਪੀ.ਸ੍ਰੀ ਧਰੁਮਨ ਐਚ. ਨਿੰਬਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਕ ਬਦਮਾਸ਼ ਦੀ ਮੌਤ ਹੋਈ ਹੈ ਅਤੇ 34 ਜ਼ਖ਼ਮੀ ਹੋਏ ਹਨ।

ਘਟਨਾ ਪੱਟੀ ਨੇੜੇ ਕੈਰੋਂ ਰੋਡ ’ਤੇ ਸਥਿਤ ਮਾਹੀ ਰਿਜ਼ੌਰਟ ਵਿੱਚ ਵਾਪਰੀ ਜਿੱਥੇ ਇਕ ਵਿਆਹ ਸਮਾਗਮ ਚੱਲ ਰਿਹਾ ਸੀ। ਮੈਰਿਜ ਪੈਲੇਸ ਵਿੱਚ ਅਜੇ ਕੁੜੀ ਵੱਲੋਂ ਹੀ ਮੇਲੀ ਆਏ ਸਨ ਅਤੇ ਬਰਾਤ ਅਜੇ ਢੁੱਕਣੀ ਸੀ।

ਜਾਣਕਾਰੀ ਅਨੁਸਾਰ ਬੀਤੀ ਰਾਤ ਤੋਂ ਹੀ ਇਹ 5 ਬਦਮਾਸ਼ਾਂ ਦਾ ਗਿਰੋਹ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਵੱਲੋਂ ਕੁਝ ਪੈਟਰੋਲ ਪੰਪ ਅਤੇ ਇਕ ਮੈਡੀਕਲ ਸਟੋਰ ਲੁੱਟੇ ਜਾਣ ਦੀ ਵੀ ਖ਼ਬਰ ਹੈ ਜਦਕਿ ਕਥਿਤ ਤੌਰ ’ਤੇ ਇਸੇ ਗਿਰੋਹ ਵੱਲੋਂ ਜੰਡਿਆਲਾ ਬਾਈਪਾਸ ਦੇ ਕੋਲ ਇਕ ਵਿਅਕਤੀ ’ਤੇ ਫ਼ਾਇਰਿੰਗ ਕਰਕੇੇ ਉਸਦੀ ਸਵਿਫ਼ਟ ਗੱਡੀ ਖ਼ੋਹ ਲਈ ਗਈ। ਇਹ ਵਿਅਕਤੀ ਮੱਲਾ ਤੋਂ ਬਾਬਾ ਬੁੱਢਾ ਸਾਹਿਬ ਜਾ ਰਿਹਾ ਸੀ।

ਇਸ ਬਾਰੇ ਸੂਚਨਾ ਮਿਲਣ ’ਤੇ ਪੁਲਿਸ ਨੇ ਨਾਕਾਬੰਦੀ ਸ਼ੁਰੂ ਕੀਤੀ ਅਤੇ ਸ਼ੱਕ ਪੈਣ ’ਤੇ ਪੁਲਿਸ ਲੁਟੇਰਿਆਂ ਮਗਰ ਹੋ ਗਈ ਜਿਨ੍ਹਾਂ ਨੇ ਗੱਡੀ ਅੱਗੇ ਅੱਗੇ ਭਜਾ ਲਈ। ਇਸੇ ਦੌਰਾਨ ਇਨ੍ਹਾਂ ਨੇ ਆਪਣੀ ਬਰੈਜ਼ਾ ਗੱਡੀ ਉਕਤ ਮੈਰਿਜ ਪੈਲੇਸ ਵਿੱਚ ਵਾੜ ਲਈ ਜਿਸ ਮਗਰੋਂ ਪੁਲਿਸ ਵੀ ਮੈਰਿਜ ਪੈਲੇਸ ਅੰਦਰ ਆ ਗਈ।

ਪਤਾ ਲੱਗਾ ਹੈ ਕਿ ਮੈਰਿਜ ਪੈਲੇਸ ਦੇ ਅੰਦਰ ਲੁਕ ਕੇ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਮਗਰੋਂ ਪੁਲਿਸ ਨੇ ਵੀ ਜਵਾਬੀ ਫ਼ਾਇਰੰਗ ਕੀਤੀ। ਇਸ ਦੌਰਾਨ ਇਕ ਬਦਮਾਸ਼ ਢੇਰ ਹੋ ਗਿਆ ਜਦਕਿ 4 ਹੋਰ ਜ਼ਖ਼ਮੀ ਹੋ ਗਏ।

ਇਸ ਦੌਰਾਨ ਪੁਲਿਸ ਵੱਲੋਂ ਲੜਕੀ ਵਾਲੇ ਪੱਖ ਨੂੂੰ ਮੈਰਿਜ ਪੈਲੇਸ ਤੋਂ ਬਾਹਰ ਕਰ ਦਿੱਤਾ ਗਿਆ ਜਦਕਿ ਬਰਾਤ ਅਜੇ ਤਾਂਈਂ ਪਹੁੰਚੀ ਹੀ ਨਹੀਂ ਸੀ। ਕਾਰਵਾਈ ਦੌਰਾਨ ਪੁਲਿਸ ਨੇ ਪੈਲੇਸ ਦੇ ਅੰਦਰ ਕਿਸੇ ਦੇ ਵੀ ਦਾਖ਼ਲੇ ਦੀ ਮਨਾਹੀ ਕਰ ਦਿੱਤੀ ਸੀ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...