- Advertisement -
ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021:
ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਬਾਰੇ ਇਕ ਅਹਿਮ ਫ਼ੈਸਲਾ ਲਿਆ ਹੈ।
ਸੋਮਵਾਰ 2 ਅਗਸਤ ਤੋਂ ਹੁਣ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਾਰੀਆਂ ਜਮਾਤਾਂ ਲੱਗਣਗੀਆਂ ਹਾਲਾਂਕਿ ਇਸ ਲਈ ਕੋਵਿਡ ਪ੍ਰਾਟੋਕੋਲ ਨਿਯਮਾਂ ਦੀ ਪਾਲਣਾ ਜ਼ਰੂਰੀ ਹੋਵੇਗੀ।
ਰਾਜ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇਕ ਆਦੇਸ਼ ਵਿੱਚ ਜਿੱਥੇ ਕੋਵਿਡ ਪਾਬੰਦੀਆਂ 10 ਅਗਸਤ ਤਕ ਵਧਾਉਣ ਬਾਰੇ ਕਿਹਾ ਗਿਆ ਹੈ ਉੱਥੇ ਨਾਲ ਹੀ 2 ਅਗਸਤ ਤੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ ਹ ੈ।
ਗ੍ਰਹਿ ਮੰਤਰਾਲੇ ਵੱਲੋਂ ਸਕੂਲ ਸਿੱਖ਼ਿਆ ਵਿਭਾਗ ਨੂੰ ਇਸ ਸੰਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕਰਨ ਲਈ ਕਹਿ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 10ਵੀਂ ਤੋਂ 12ਵੀਂ ਤਕ ਦੀਆਂ ਜਮਾਤਾਂ ਲਈ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ ਹਾਲਾਂਕਿ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੀ ਰਜ਼ਾਮੰਦੀ ਇਸ ਲਈ ਜ਼ਰੂਰੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -