Friday, March 29, 2024

ਵਾਹਿਗੁਰੂ

spot_img
spot_img

ਪੰਜਾਬ ’ਚ 3 ਹੋਰ ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ, ਕੁਲ ਗਿਣਤੀ 68 ਪੁੱਜੀ

- Advertisement -

ਯੈੱਸ ਪੰਜਾਬ
ਲੁਧਿਆਣਾ / ਡੇਰਾ ਬੱਸੀ, 5 ਅਪ੍ਰੈਲ, 2020:

ਪੰਜਾਬ ਵਿਚ ਐਤਵਾਰ ਨੂੰ 3 ਹੋਰ ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਉਣ ਨਾਲ ਹੁਣ ਰਾਜ ਅੰਦਰ ਪਾਜ਼ਿਟਿਵ ਪਾਏ ਗਏ ਕੇਸਾਂ ਦੀ ਕੁਲ ਗਿਣਤੀ 68 ਪਹੁੰਚ ਗਈ ਹੈ।

ਇਕ ਕੇਸ ਡੇਰਾ ਬੱਸੀ ਤੋਂ ਸਾਹਮਣੇ ਆਇਆ ਹੈ। ਇੱਥੇ ਜਵਾਹਰਪੁਰ ਪਿੰਡ ਦੇ ਮੈਂਬਰ ਪੰਚਾਇਤ ਅਤੇ ਫ਼ੈਕਟਰੀ ਮਾਲਕ ਵਿਅਕਤੀ ਨੂੰ ਪਾਜ਼ਿਟਿਵ ਪਾਇਆ ਗਿਆ ਹੈ। ਇਸ ਦੀ ਕਿਤੇ ਯਾਤਰਾ ਦਾ ਕੋਈ ਇਤਿਹਾਸ ਸਾਹਮਣੇ ਨਾਹੀਂ ਆਇਆ। ਪਤਾ ਲੱਗਾ ਹੈ ਕਿ ਕਰਫ਼ਿਊ ਦੇ ਬਾਵਜੂਦ ਇਸ ਦੀ ਫ਼ੈਕਟਰੀ ਚੱਲ ਰਹੀ ਸੀ ਅਤੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਨੂੰ ਇਹ ਵਾਇਰਸ ਫ਼ੈਕਟਰੀ ਵਿਚ ਕੰਮ ਕਰਦੇ ਕਿਸੇ ਮਜ਼ਦੂਰ ਤੋਂ ਹੀ ਮਿਲਿਆ ਹੋ ਸਕਦਾ ਹੈ। ਅਜੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਇਸ ਵਿਅਕਤੀ ਦੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਏਕਾਂਤਵਾਸ ਵਿਚ ਰੱਖ਼ਿਆ ਗਿਆ ਹੈ ਅਤੇ ਪਿੰਡ ਜਵਾਹਰਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਦੂਜਾ ਮਾਮਲਾ ਲੁਧਿਆਣਾ ਵਿਚ ਪਾਇਲ ਤੋਂ ਸਾਹਮਣੇ ਆਇਆ ਹੈ ਜਿੱਥੇ ਤਬਲੀਗੀ ਜਮਾਤ ਦੇ ਨਿਜ਼ਾਮੂਦੀਨ ਸਮਾਗਮ ਵਿਚ ਹਿੱਸਾ ਲੈ ਕੇ ਪਰਤੇ ਇਕ ਵਿਅਕਤੀ ਨੂੰ ਪਾਜ਼ਿਟਿਵ ਪਾਇਆ ਗਿਆ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿਚ ਪਾਜ਼ਿਟਿਵ ਪਾਏ ਜਾਣ ਵਾਲੇ ਕੇਸਾਂ ਦੀ ਗਿਣਤੀ 5 ਹੋ ਗਈ ਹੈ।

ਇਨ੍ਹਾਂ ਦੋਹਾਂ ਮਾਮਲਿਆਂ ਵਿਚ ਇਨ੍ਹਾਂ ਦੇ ਸੰਪਰਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਵੀ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜ ਪੈਣ ’ਤੇ ਟੈਸਟ ਕੀਤੇ ਜਾ ਸਕਣ।

ਇਸ ਤੋਂ ਇਲਾਵਾ ਇਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ 44 ਸਾਲਾ ਔਰਤ ਕੋਰੋਨਾ ਪਾਜ਼ਿਟਿਵ ਪਾਈ ਗਈ ਹੈ। ਗਲੀ ਨੰਬਰ 4, ਸੇਖ਼ਾ ਰੋਡ, ਬਰਨਾਲਾ ਦੀ ਇਸ ਔਰਤ ਦੀ ਵੀ ਕੋਈ ‘ਟਰੈਵਲ ਹਿਸਟਰੀ’ ਨਹੀਂ ਦੱਸੀ ਜਾ ਰਹੀ ਪਰ ਅਜੇ ਮਾਮਲੇ ਦੀ ਜਾਂਚ ਜਾਰੀ ਹੈ। ਇਸ ਦੇ ਰਹਿਣ ਵਾਲੇ ਇਲਾਕੇ ਨੂੰ ਵੀ ਸੀਲ ਕੀਤਾ ਗਿਆ ਹੈ ਅਤੇ ਇਸ ਔਰਤ ਨੂੰ ਹਸਪਤਾਲ ਵਿਚ ਸ਼ਿਫ਼ਟ ਕਰਕੇ ਆਈਸੋਲੇਸ਼ਨ ਵਾਰਡ ਵਿਚ ਰੱਖ਼ਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਨਾਮੁਰਾਦ ਵਾਇਰਸ ਰਾਜ ਦੇ 5 ਲੋਕਾਂ ਦੀ ਜਾਨ ਲੈ ਚੁੱਕਾ ਹੈ।


ਇਸ ਨੂੰ ਵੀ ਪੜ੍ਹੋ:
ਪੰਜਾਬ ਵਿਚ ਕੋਰੋਨਾਵਾਇਰਸ ਨਾਲ ਇਕ ਹੋਰ ਮੌਤ, ਕੁਲ ਗਿਣਤੀ 6 ਪੁੱਜੀ


ਇਸ ਨੂੰ ਵੀ ਪੜ੍ਹੋ:
ਜਲੰਧਰ ਵਿਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ, ਸਿਵਲ ਹਸਪਤਾਲ ਲਿਆਂਦਾ ਗਿਆ



ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...