Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਤੋਂ ਬਾਹਰੋਂ ਝੋਨਾ ਲਿਆ ਕੇ ਵੇਚਣ ਦੇ ਮਾਮਲੇ ’ਚ 9 ਗ੍ਰਿਫ਼ਤਾਰ, 7 ਟਰਾਲੇ ਕਾਬੂ, 4947 ਗੱਟੇ ਝੋਨਾ ਬਰਾਮਦ

- Advertisement -

ਯੈੱਸ ਪੰਜਾਬ
ਮਾਨਸਾ, 22, ਅਕਤੂਬਰ, 2020 –
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋੋਂ ਬਾਹਰਲੇ ਰਾਜਾਂ ਤੋੋਂ ਸਸਤੇ ਭਾਅ ਵਿੱਚ ਟਰੱਕ ਟਰਾਲਿਆ ਰਾਹੀ ਜ਼ੀਰੀ ਲਿਆ ਕੇ ਬੋਗਸ ਬਿਲਿੰਗ ਕਰਕੇ ਉਸਨੂੰ ਮੰਡੀਆਂ ਵਿੱਚ ਮਹਿੰਗੇ ਭਾਅ ਵੇਚਣ ਜਾਂ ਰਾਈਸ ਮਿੱਲਾਂ ਵਿੱਚ ਅਨਲੋੋਡ ਕਰਨ ਵਾਲਿਆ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਇਹਨਾਂ ਮੁਲਜਿਮਾਂ ਵੱਲੋੋਂ ਧੋੋਖਾਧੜੀ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਸਬੰਧੀ ਇਹਨਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ 4 ਮੁਕੱਦਮੇ ਦਰਜ਼ ਕਰਕੇ 9 ਮੁਲਜਿਮਾਂ ਨੂੰ ਕਾਬੂ ਕਰਕੇ 7 ਟਰੱਕ ਟਰਾਲਿਆ ਵਿੱਚ ਅਣ—ਅਧਿਕਾਰਤ ਤੌੌਰ ਤੇ ਭਰੀ ਜ਼ੀਰੀ ਦੇ 4947 ਗੱਟਿਆਂ ਦੀ ਬਰਾਮਦਗੀ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਤਿਊਹਾਰਾਂ ਦਾ ਸੀਜ਼ਨ ਹੋੋਣ ਕਰਕੇ ਮਾਨਸਾ ਪੁਲਿਸ ਵੱਲੋੋਂ ਚੱਪੇ ਚੱਪੇ ਤੇ ਸੁਰੱਖਿਆਂ ਪ੍ਰਬੰਧ ਮੁਕੰਮਲ ਕਰਕੇ ਅਸਰਦਾਰ ਢੰਗ ਨਾਲ ਗਸ਼ਤਾ ਤੇ ਨਾਕਾਬੰਦੀਆ ਕੀਤੀਆ ਜਾ ਰਹੀਆ ਹਨ।

ਇਸ ਤੋੋਂ ਇਲਾਵਾ ਦਾਣਾ ਮੰਡੀਆਂ ਵਿੱਚ ਝੋੋਨੇ ਦੀ ਆਮਦ ਹੋੋਣ ਕਰਕੇ ਮੰਡੀਆ ਵਿੱਚ ਸੁਰੱਖਿਆਂ ਦੇ ਸੁਚੱਜੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਸੇ ਮੁਹਿੰਮ ਦੀ ਲੜੀ ਵਿੱਚ ਮੁਖਬਰੀ ਦੇ ਆਧਾਰ ਤੇ ਥਾਣਾ ਸਰਦੂਲਗੜ ਵਿਖੇ ਧੋੋਖਾਧੜੀ ਦੇ 2 ਮੁਕੱਦਮੇ ਦਰਜ਼ ਕਰਕੇ 4 ਮੁਲਜਿਮਾਂ ਹਰਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਬਾੜਾ ਥਾਣਾ ਰਤੀਆ (ਹਰਿਆਣਾ), ਅਵਤਾਰ ਸਿੰਘ ਪੁੱਤਰ ਸਵਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਰਾਣੀਆ (ਹਰਿਆਣਾ) ਅਤੇ ਬਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸਰਦੂਲਗੜ ਨੂੰ ਗ੍ਰਿਫਤਾਰ ਕਰਕੇ 4 ਟਰੱਕ ਟਰਾਲਿਆ ਨੰ:ਐਚ.ਆਰ.63ਏ—8646, ਨੰ:ਆਰ.ਜੇ.23ਜੀਏ—4080, ਨੰ:ਪੀਬੀ.03ਏਏ—9887 ਅਤੇ ਨੰ:ਪੀਬੀ.03ਏਜੈਡ—9302 ਨੂੰ ਕਾਬੂ ਕਰਕੇੇ 2525 ਗੱਟੇ ਜ਼ੀਰੀ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋੋਂ ਵੀ ਮੁਖਬਰੀ ਦੇ ਆਧਾਰ ਤੇ ਧੋੋਖਾਧੜੀ ਦਾ 1 ਮੁਕੱਦਮਾ ਦਰਜ਼ ਕਰਕੇ 1 ਟਰੱਕ ਟਰਾਲਾ ਨੰ:ਐਚ.ਆਰ.39ਡੀ—3106 ਨੂੰ ਕਾਬੂ ਕਰਕੇ 2 ਮੁਲਜਿਮਾਂ ਪ੍ਰਤਾਪ ਪੁੱਤਰ ਸੋੋਹਣ ਲਾਲ ਵਾਸੀ ਢੰਡੂਰ (ਹਰਿਆਣਾ) ਅਤੇ ਸੋਮਨਾਥ ਪੁੱਤਰ ਭੀਮ ਸਿੰਘ ਵਾਸੀ ਪੰਗਾਲ ਜਿਲਾ ਹਿਸਾਰ (ਹਰਿਆਣਾ) ਨੂੰ ਕਾਬੂ ਕਰਕੇ 822 ਗੱਟੇ ਜ਼ੀਰੀ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਧੋੋਖਾਧੜੀ ਦਾ 1 ਮੁਕੱਦਮਾ ਦਰਜ਼ ਕਰਕੇ 2 ਟਰੱਕ ਟਰਾਲਿਆਂ ਨੰ:ਪੀਬੀ.03ਏਏ—8572 ਅਤੇ ਨੰ:ਆਰ.ਜੇ.02ਜੀਏ—9332 ਨੂੰ ਕਾਬੂ ਕਰਕੇ 3 ਮੁਲਜਿਮਾਂ ਰੂਪ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਹਿੰਮਤਪੁਰਾ (ਮੋੋਗਾ), ਰਣਧੀਰਜ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਭਾਈਰੂਪਾ (ਬਠਿੰਡਾ) ਅਤੇ ਕਾਲਾ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਰਾਮਪੁਰਾ (ਬਠਿੰਡਾ) ਨੂੰ ਗ੍ਰਿਫਤਾਰ ਕਰਕੇ ਦੋੋਨਾਂ ਟਰੱਕ ਟਰਾਲਿਆਂ ਵਿੱਚੋੋਂ 1600 ਗੱਟੇ ਜ਼ੀਰੀ ਦੀ ਬਰਾਮਦਗੀ ਕੀਤੀ ਗਈ ਹੈ।

ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਕਿੱਥੋੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਲੈ ਕੇ ਜਾਣੀ ਸੀ ਅਤੇ ਇਸ ਕਾਲੇ ਕਾਰੋੋਬਾਰ ਵਿੱਚ ਹੋੋਰ ਕਿੰਨਾ ਕਿੰਨਾ ਮੁਲਜਿਮਾਂ ਦਾ ਹੱਥ ਹੈ।

ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਬਾਕੀ ਰਹਿੰਦੇ ਮੁਲਜਿਮਾਂ ਨੂੰ ਨਾਮਜਦ ਕਰਕੇ ਟਰੇਸ ਕਰਕੇ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਮੁਕੱਦਮਾ ਦੀ ਤੱਥਾਂ ਦੇ ਆਧਾਰ ਤੇ ਡੂੰਘਾਈ ਨਾਲ ਤਫਤੀਸ ਕੀਤੀ ਜਾ ਰਹੀ ਹੈ, ਜਿਸ ਵਿੱਚ ਅਹਿਮ ਖੁਲਾਸੇ ਹੋੋਣ ਦੀ ਸੰਭਾਵਨਾਂ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...