Friday, April 26, 2024

ਵਾਹਿਗੁਰੂ

spot_img
spot_img

ਪੰਜਾਬ ਦਾ ਬੱਜਟ ਥੋਥਾ; ਮਹਿਲਾਵਾਂ ਤੇ ਕਿਸਾਨ ਹੋਏ ਨਿਰਾਸ਼: ਰਾਜਵਿੰਦਰ ਕੌਰ ਰਾਜੂ

- Advertisement -

ਯੈੱਸ ਪੰਜਾਬ  
ਚੰਡੀਗੜ, 27 ਜੂਨ, 2022 –
ਮਹਿਲਾ ਕਿਸਾਨ ਯੂਨੀਅਨ ਨੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਪਲੇਠੇ ਬੱਜਟ ਨੂੰ ਥੋਥਾ ਕਰਾਰ ਦਿੰਦਿਆਂ ਆਖਿਆ ਹੈ ਕਿ ਇਸ ਬੱਜਟ ਵਿੱਚ ਖੇਤੀਬਾੜੀ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕੁੱਝ ਵੀ ਨਵਾਂ ਨਹੀਂ ਸਗੋਂ ਪੰਜਾਬ ਦੀ ਮਾੜੀ ਵਿੱਤੀ ਹਾਲਤ ਸੁਧਾਰਨ ਲਈ ਕੋਈ ਠੋਸ ਯੋਜਨਾ ਪੇਸ਼ ਕਰਨ ਦੀ ਬਜਾਏ ਕੇਂਦਰੀ ਸਕੀਮਾਂ ਰਾਹੀਂ ਮਿਲਦੇ ਫੰਡਾਂ ਦੇ ਸਹਾਰੇ ਆਮ ਜਨਤਾ ਦਾ ਧਿਆਨ ਖਿੱਚਣ ਲਈ ਬੱਜਟ ਦੀ ਲੀਪਾਪੋਤੀ ਕਰਕੇ ਸਿਰਫ਼ ਐਲਾਨ ਕੀਤੇ ਗਏ ਹਨ।

ਅੱਜ ਇੱਥੇ ਬੱਜਟ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬਾ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਰਵਾਇਤਾਂ ਨੂੰ ਤਿਆਗ ਕੇ ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਅਤੇ ਆਪਣੇ ‘ਆਕਾ’ ਦੀ ਇਸ ਦਿਸ਼ਾਹੀਣ ਬੱਜਟ ਵਿੱਚ ਬੇਲੋੜੀ ਸ਼ਲਾਘਾ ਕੀਤੀ ਹੈ ਜਦਕਿ ਕੌਮੀ ਪੱਧਰ ਉੱਤੇ ਮਿਆਰੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਵੱਲੋਂ ਖੱਟੀ ਗਈ ਸੋਭਾ ਨੂੰ ਅਣਗੌਲੇ ਕੀਤਾ ਗਿਆ ਹੈ।

ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਇਸ ਬਜਟ ਵਿੱਚ ਫ਼ਸਲੀ ਵਿਭਿੰਨਤਾ, ਸੁਧਰੇ ਤੇਲ ਬੀਜਾਂ, ਕਿਸਾਨਾਂ ਦੀਆਂ ਖੁਦਕਸ਼ੀਆਂ ਰੋਕਣ, ਖੇਤੀ ਪੈਦਾਵਾਰ ਦੀ ਪ੍ਰਾਸੈਸਿੰਗ ਰਾਹੀਂ ਕਿਸਾਨਾਂ ਦੀ ਆਮਦਨੀ ਵਧਾਉਣ, ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ, ਬੇਜ਼ਮੀਨ ਪਰਿਵਾਰਾਂ ਦੀ ਉੱਨਤੀ ਲਈ ਠੋਸ ਯੋਜਨਾਵਾਂ, ਬੇਰੁਜ਼ਗਾਰਾਂ ਲਈ ਨੌਕਰੀਆਂ ਦੇ ਮੌਕੇ, ਮੁਲਾਜ਼ਮਾਂ ਲਈ ਬਕਾਏ ਅਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਬਾਰੇ ਕੁੱਝ ਵੀ ਉਪਰਾਲੇ ਤੇ ਠੋਸ ਯੋਜਨਾਵਾਂ ਨਹੀਂ ਪੇਸ਼ ਕੀਤੀਆਂ ਗਈਆਂ ਜਿਸ ਤੋਂ ਇਸ ਨਵੀਂ ਸਰਕਾਰ ਦੀ ਤਜਰਬਾਹੀਣਤਾ ਉਜਾਗਰ ਹੁੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...