Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਦਾ ਸਿੱਖ਼ਿਆ ਖ਼ੇਤਰ ਵਿੱਚ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਅਧਿਆਪਕ ਨੂੰ ਹੋਰ ਲਗਨ ਨਾਲ ਜ਼ਿੰਮੇਵਾਰੀ ਨਿਭਾਉਣ: ਕ੍ਰਿਸ਼ਨ ਕੁਮਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021 –
ਪੰਜਾਬ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ਰੜਤਾ ਨਾਲ ਆਪਣੀ ਜ਼ਿਮੇਂਵਾਰੀ ਨਿਭਾਉਣ ਦਾ ਸੱਦਾ ਦਿੱਤਾ ਹੈ।

ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਦੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਸਕੂਲ ਸਿੱਖਿਆ ਸਕੱਤਰ ਨੇ ਆਧਿਆਪਕਾਂ ਵੱਲੋਂ ਕੋਵਿਡ ਦੇ ਸਮੇਂ ਦੌਰਾਨ ਨਿਭਾਈ ਗਈ ਭੂਮਿਕਾ ਦੀ ਵੀ ਸਰਾਹਨਾ ਕੀਤੀ। ਸ੍ਰੀ ਕਿ੍ਰਸ਼ਨ ਕੁਮਾਰ ਨੇ ਆਨਲਾਇਨ ਵੈਬੀਨਾਰ ਰਾਹੀਂ ਇਸ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਇਸ ਵਿੱਚ 228 ਬਲਾਕਾਂ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਜ਼ਿਲ੍ਹਾ ਕੋਆਰਡੀਨੇਟਰ, ਬਲਾਕ ਮਾਸਟਰ ਟਰੇਨਰ, ਕਲੱਸਟਰ ਮਾਸਟਰ ਟਰੇਨਰ ਅਤੇ ਲਗਪਗ 10000 ਪ੍ਰਾਇਮਰੀ ਅਧਿਆਪਕ ਹਿੱਸਾ ਲੈ ਰਹੇ ਹਨ।

ਉਨ੍ਹਾਂ ਨੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰਾਸ਼ਟਰੀ ਸਕੂਲ ਸਰਵੇਖਣ ਦਰਜ਼ਾਬੰਦੀ ਵਿੱਚ ਅੱਵਲ ਆਉਣ ’ਤੇ ਸ਼ਾਬਾਸ਼ੀ ਅਤੇ ਵਧਾਈ ਵੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੇ ਸਹਿਯੋਗ ਅਤੇ ਅਣਥੱਕ ਉੱਦਮਾਂ ਸਦਕਾ ਦਾਖ਼ਲਿਆਂ ਵਿੱਚ ਵਾਧਾ ਹੋਇਆ ਹੈ। 13000 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ।

ਕੋਵਿਡ-19 ਦੀ ਮਹਾਂਮਾਰੀ ਦੇ ਭਿਆਨਕ ਸਮੇਂ ਦੌਰਾਨ ਵੀ ਅਧਿਆਪਕਾਂ ਨੇ ਮਿਸਾਲ ਪੇਸ਼ ਕਰਦਿਆਂ ਆਨਲਾਈਨ ਸਿੱਖਿਆ ਦੇ ਕੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ਾਨਦਾਰ ਕਾਰਜ ਕੀਤਾ ਹੈ।

ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਇਸ ਸਿਖਲਾਈ ਵਰਕਸ਼ਾਪ ਦਾ ਮਕਸਦ ਪੰਜਾਬ ਦੁਆਰਾ ਪ੍ਰਾਪਤ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਜਾਣਕਾਰੀ ਅਤੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਸਬੰਧੀ ਪੂਰਨ ਯੋਜਨਾਬੰਦੀ ਕਰਨਾ ਹੈ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਹੋਰਨਾਂ ਮੁਹਿੰਮਾਂ ਵਾਂਗ ਇਸ ਕਾਰਜ ਵਿੱਚ ਵੀ ਸਮੂਹ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਆਪਣਾ 100 ਫੀਸਦੀ ਯੋਗਦਾਨ ਦੇਣਗੇ।

ਇਸ ਸਬੰਧੀ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਜਗਤਾਰ ਸਿੰਘ ਕੁਲੜੀਆ ਨੇ ਕਿਹਾ ਕਿ ਇਸ ਦੋ-ਰੋਜ਼ਾ ਸਿਖਲਾਈ ਵਰਕਸ਼ਾਪ ਵਿੱਚ ਹਰੇਕ ਬੈਚ ਦੇ ਪਹਿਲੇ ਦਿਨ ਹਰੇਕ ਅਧਿਆਪਕ ਨੂੰ ਬੁਨਿਆਦੀ ਕੌਸ਼ਲਾਂ, ਰਾਸ਼ਟਰੀ ਪ੍ਰਾਪਤੀ ਸਰਵੇਖਣ (ਐੱਨ.ਏ.ਐੱਸ.) ਦੀ ਮਹੱਤਤਾ, ਮੁਲਾਂਕਣ, ਪ੍ਰਕਿਰਿਆ, ਪਿਛਲੇ ਸਾਲਾਂ ਦੇ ਪ੍ਰਦਰਸ਼ਨ ਦਾ ਵਿਸ਼ਲੇਸ਼ਣ ਅਤੇ ਵੱਖ-ਵੱਖ ਵਿਸ਼ਿਆਂ ਦੇ ਸਿੱਖਣ ਪਰਿਣਾਮਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਹੈ।

ਇਸ ਸਿਖਲਾਈ ਵਰਕਸ਼ਾਪ ਦੌਰਾਨ ਹਰੇਕ ਬੈਚ ਦੇ ਦੂਜੇ ਦਿਨ ਅਧਿਆਪਕਾਂ ਨੂੰ ਸਿੱਖਣ ਸਹਾਇਕ ਸਮੱਗਰੀ ਤਿਆਰ ਕਰਨ ਲਈ ਵੀ ਵਿਸ਼ੇਸ਼ ਸਿਖਲਾਈ ਦਿੱਤੀ ਜਾਣੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਨੇ ਦੱਸਿਆ ਕਿ ਬਲਾਕ ਪੱਧਰ ਦੇ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੇ ਛੇ ਬੈਚ ਲੱਗਣਗੇ। ਪਹਿਲਾ ਬੈਚ 26-27 ਜੁਲਾਈ, ਦੂਜਾ ਬੈਚ 28-29 ਜੁਲਾਈ, ਤੀਜਾ ਬੈਚ 30-31 ਜੁਲਾਈ, ਚੌਥਾ ਬੈਚ 2-3 ਅਗਸਤ, ਪੰਜਵਾਂ ਬੈਚ 4-5 ਅਗਸਤ ਅਤੇ ਛੇਵਾਂ ਬੈਚ 6-7 ਅਗਸਤ ਨੂੰ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...