Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ਮਹਿਲਾਵਾਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਿੱਚ ਮਰਦਾਂ ਨਾਲੋਂ ਅੱਗੇ: ਬਲਬੀਰ ਸਿੱਧੂ

- Advertisement -

ਚੰਡੀਗੜ, 22 ਸਤੰਬਰ, 2020 –

ਇਸ ਸਕੀਮ ਤਹਿਤ ਮਹਿਲਾਵਾਂ ਨੇ 51 ਫੀਸਦੀ ਅਤੇ ਪੁਰਸ਼ਾਂ ਨੇ 49 ਫੀਸਦੀ ਲਾਭ ਲਿਆ ਹੈ। ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ, ਪੰਜਾਬ ਦੀਆਂ ਮਹਿਲਾਵਾਂ ਨੇ ਪੁਰਸ਼ਾਂ ਦੇ ਮੁਕਾਬਲੇ ਆਯੁਸ਼ਮਾਨ ਭਾਰਤ-ਸਰਬੱਤ ਸਹਿਤ ਬੀਮਾ ਯੋਜਨਾ (ਏਬੀ-ਐਸਐਸਬੀਵਾਈ) ਅਧੀਨ ਵਧੇਰੇ ਲਾਭ ਹਾਸਲ ਕੀਤੇ ਹਨ। ਲੋਕ-ਪੱਖੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਸੂਚੀਬੱਧ ਹਸਪਤਾਲਾਂ ਰਾਹੀਂ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਲਾਭਪਾਤਰੀਆਂ ਨੂੰ ਘਰ-ਘਰ ਮੁਹੱਈਆ ਕਰਵਾਉਣਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 767 ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਸੂਚੀਬੱਧ ਕਰਕੇ ਪੰਜਾਬ ਦੇਸ਼ ਦਾ ਸਰਬੋਤਮ ਪ੍ਰਦਰਸ਼ਨ ਵਾਲਾ ਸੂਬਾ ਬਣ ਗਿਆ ਹੈ, ਇਸ ਸਕੀਮ ਤਹਿਤ 3.95 ਲੱਖ ਤੋਂ ਵੱਧ ਮਰੀਜ਼ਾਂ ਨੂੰ 455.46 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਲਗਭਗ 46 ਲੱਖ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।

ਹੁਣ ਤੱਕ 6700 ਤੋਂ ਵੱਧ ਦਿਲ ਦੀਆਂ ਸਰਜਰੀਆਂ, 1 ਲੱਖ ਡਾਇਲਸਿਸ, 7600 ਨਵੇਂ ਜਨਮੇ ਬੱਚਿਆਂ ਦਾ ਇਲਾਜ, 4000 ਗੋਡੇ ਬਦਲਣ ਦੇ ਨਾਲ-ਨਾਲ 9300 ਤੋਂ ਵੱਧ ਕੈਂਸਰ ਮਰੀਜ਼ਾਂ ਨੂੰ ਏਬੀ-ਐਸਐਸਬੀਵਾਈ ਅਧੀਨ ਇਲਾਜ ਦਾ ਲਾਭ ਮਿਲਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦੀ ਸਕੀਮ ਅਧੀਨ ਇਲਾਜ ਦਾ ਲਾਭ ਲੈਣ ਦੇ ਮਾਮਲੇ ਵਿੱਚ 44,000 ਤੋਂ ਵੱਧ ਮਰੀਜ਼ਾਂ ਨਾਲ ਜ਼ਿਲਾ ਬਠਿੰਡਾ ਮੋਹਰੀ ਹੈ। ਇਸੇ ਤਰਾਂ ਸੂਬੇ ਵਿੱਚ ਜ਼ਿਲਾ ਲੁਧਿਆਣਾ ਨੇ ਸਭ ਤੋਂ ਵੱਧ 4.25 ਲੱਖ ਈ-ਕਾਰਡ ਬਣਾਏ ਹਨ।

ਏ.ਬੀ-ਐਸ.ਐਸ.ਬੀ.ਵਾਈ ਦੇ ਲਾਭ ਸਬੰਧੀ ਦੋ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਤਾਲਿਬ ਖਾਨ ਜੋ ਇਕ ਮਜ਼ਦੂਰ ਵਜੋਂ ਕੰਮ ਕਰਦਾ ਹੈ, ਕਈ ਸਾਲਾਂ ਤੋਂ ਗੋਡੇ ਅਤੇ ਲੱਕ ਦੇ ਦਰਦ ਤੋਂ ਪੀੜਤ ਸੀ ਅਤੇ ਕੰਮ ਕਰਨ ਤੋਂ ਅਸਮਰੱਥ ਸੀ। ਉਸ ਨੂੰ ਆਪਣੀ ਜਾਣ-ਪਛਾਣ ਤੋਂ ਏ.ਬੀ-ਐਸ.ਐਸ.ਬੀ.ਵਾਈ ਬਾਰੇ ਪਤਾ ਲੱਗਾ ਅਤੇ ਉਸ ਨੇ ਸਥਾਨਕ ਮੈਡੀਕਲ ਪ੍ਰੈਟੀਸ਼ੀਨਰ ਦੀ ਸਹਾਇਤਾ ਨਾਲ ਆਪਣਾ ਈ-ਕਾਰਡ ਬਣਵਾਇਆ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਇਸ ਤੋਂ ਬਾਅਦ ਉਹ ਸਿਵਲ ਹਸਪਤਾਲ ਮਾਨਸਾ ਗਿਆ ਜਿਥੇ ਉਸ ਦਾ ਗੋਡੇ ਬਦਲਣ ਸਬੰਧੀ ਇਲਾਜ ਕੀਤਾ ਗਿਆ। ਇਸ ਸਰਜਰੀ ਤੋਂ ਠੀਕ ਹੋਣ ਉਪਰੰਤ ਉਸ ਨੇ ਇਸ ਸਕੀਮ ਤਹਿਤ ਹਿੱਪ ਰਿਪਲੇਸਮੈਂਟ ਦਾ ਇਲਾਜ ਕਰਵਾਇਆ।

ਤਾਲਿਬ ਖਾਨ ਨੇ ਦੱਸਿਆ ਕਿ ਉਹ ਆਪਣੇ ਆਪ ਨੂੰ ਪਰਿਵਾਰ ‘ਤੇ ਬੋਝ ਸਮਝਦਾ ਸੀ ਕਿਉਂਜੋ ਉਹ ਕੰਮ ਕਰਨ ਤੋਂ ਅਸਮਰੱਥ ਸੀ। ਏ.ਬੀ-ਐਸ.ਐਸ.ਬੀ.ਵਾਈ ਦੀ ਸਹਾਇਤਾ ਨਾਲ, ਦੋ ਵੱਡੀਆਂ ਸਰਜਰੀਆਂ ਕੀਤੀਆਂ ਗਈਆਂ ਜਿਹਨਾਂ ‘ਤੇ ਉਸ ਦਾ 5-6 ਲੱਖ ਦਾ ਖਰਚਾ ਆਉਣਾ ਸੀ।

ਉਸ ਨੇ ਕਿਹਾ ਕਿ ਉਸ ਨੂੰ ਪਹਿਲਾਂ ਵਾਂਗ ਹੋਣ ਦੀ ਉਮੀਦ ਨਹੀਂ ਸੀ ਕਿਉਂਕਿ ਉਸ ਨੂੰ ਆਪਣੀਆਂ ਆਰਥਿਕ ਤੰਗੀਆਂ ਦਾ ਪਤਾ ਸੀ ਪਰ ਇਸ ਸਕੀਮ ਨਾਲ ਉਹ ਮੁਫ਼ਤ ਵਿਚ ਗੋਡੇ ਅਤੇ ਲੱਕ ਦੀ ਸਰਜਰੀ ਕਰਵਾਉਣ ਦੇ ਯੋਗ ਹੋ ਗਿਆ। ਉਹ ਕੁਝ ਮਹੀਨਿਆਂ ਵਿੱਚ ਦੁਬਾਰਾ ਕੰਮ ਕਰਨ ਦੇ ਯੋਗ ਹੋਣ ਦੀ ਉਮੀਦ ਕਰ ਰਿਹਾ ਹੈ ਅਤੇ ਮਹਿਸੂਸ ਕਰਦਾ ਹੈ ਕਿ ਇੱਕ ਨਵੀਂ ਜ਼ਿੰਦਗੀ ਮਿਲ ਗਈ ਹੈ।

ਇਸੇ ਤਰਾਂ ਪੇਸ਼ੇ ਤੋਂ ਡਰਾਈਵਰ ਜੈਤੋ (ਫਰੀਦਕੋਟ) ਦੇ ਬਲਵਿੰਦਰ ਸਿੰਘ ਨੂੰ ਛਾਤੀ ਵਿੱਚ ਬਹੁਤ ਦਰਦ ਮਹਿਸੂਸ ਹੋਇਆ ਹੈ ਅਤੇ ਉਸਨੂੰ ਐਮਰਜੈਂਸੀ ਵਿੱਚ ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀ-ਸਪੈਸ਼ਲਿਟੀ ਹਸਪਤਾਲ (ਬਠਿੰਡਾ) ਲਿਜਾਇਆ ਗਿਆ। ਬਲਵਿੰਦਰ ਅਤੇ ਉਸ ਦਾ ਪਰਿਵਾਰ ਏ.ਬੀ-ਐਸ.ਐਸ.ਬੀ.ਵਾਈ. ਤੋਂ ਜਾਣੂ ਸੀ ਅਤੇ ਉਨਾਂ ਨੇ ਪਹਿਲਾਂ ਹੀ ਕਾਰਡ ਬਣਵਾ ਲਿਆ ਸੀ। ਇਸ ਸਕੀਮ ਅਧੀਨ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਇਸ ਸਕੀਮ ਦੀ ਸਹਾਇਤਾ ਨਾਲ ਉਸ ਦਾ ਮੁਫ਼ਤ ਇਲਾਜ ਕੀਤਾ ਗਿਆ ਅਤੇ ਹੁਣ ਉਸ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਏ.ਬੀ-ਐਸ.ਐਸ.ਬੀ.ਵਾਈ. ਦੀਆਂ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਰਜਿਸਟਰਡ ਉਸਾਰੀ ਕਿਰਤੀਆਂ, ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪ੍ਰਤੀ ਪਰਿਵਾਰ 5 ਲੱਖ ਪ੍ਰਤੀ ਸਾਲ ਦੇ ਸਿਹਤ ਬੀਮੇ ਦੇ ਹੱਕਦਾਰ ਹੋਣਗੇ।

ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਏ.ਬੀ.-ਐਸ.ਐਸ.ਬੀ.ਵਾਈ. ਨੇ 20 ਅਗਸਤ, 2020 ਨੂੰ ਆਪਣੇ ਲਾਗੂਕਰਨ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਨਤੀਜੇ ਵਜੋਂ, ਦੂਜੇ ਸਾਲ ਵਿੱਚ ਸਿਹਤ ਲਾਭ ਪੈਕੇਜਾਂ ਨੂੰ 1579 ਤੱਕ ਵਧਾਇਆ ਗਿਆ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...