Friday, December 27, 2024
spot_img
spot_img
spot_img

ਪੰਜਾਬ ਦੀਆਂ ਮੰਡੀਆਂ ਵਿੱਚੋਂ 95.91 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖ਼ਰੀਦ: ਹਰਚੰਦ ਸਿੰਘ ਬਰਸਟ

ਯੈੱਸ ਪੰਜਾਬ
ਐਸ.ਏ.ਐਸ.ਨਗਰ, 4 ਨਵੰਬਰ, 2024

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਅਤੇ ਖ਼ਰੀਦ ਨਿਰਵਿਘਨ ਚੱਲ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਪੂਰੇ ਜੋਰਾਂ ਤੇ ਚੱਲ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ ਅਤੇ 48 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜਾ ਲੈਣ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ 24 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ ਅਤੇ ਚੁੱਕਾਈ ਵੀ ਕਰਵਾਈ ਜਾਵੇਗੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਣ ਦੇ ਲਈ ਪੰਜਾਬ ਰਾਜ ਦੀਆਂ 1818 ਮੰਡੀਆਂ ਅਤੇ 1340 ਆਰਜੀ ਖਰੀਦ ਕੇਂਦਰਾਂ ਸਮੇਤ ਕੁੱਲ 3158 ਖਰੀਦ ਕੇਂਦਰਾਂ ਵਿੱਚ ਪੀਣ ਯੋਗ ਸਾਫ਼ ਪਾਣੀ, ਬਿਜਲੀ ਦੀਆਂ ਲਾਈਟਾਂ, ਸਾਫ਼-ਸਫਾਈ, ਬਾਥਰੂਮਾਂ, ਛਾਂ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 101.15 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋ ਚੁੱਕੀ ਹੈ ਅਤੇ 95.91 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ, ਜਿਸ ਵਿੱਚੋਂ 95.59 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਅਤੇ 32,326 ਮੀਟ੍ਰਿਕ ਟਨ ਦੀ ਖਰੀਦ ਪ੍ਰਾਇਵੇਟ ਪੱਧਰ ਤੇ ਹੋਈ ਹੈ।

ਮੰਡੀਆਂ ਵਿੱਚੋਂ 48 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 38,27,084 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 81,631 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 24,98,871 ਮੀਟ੍ਰਿਕ ਟਨ, ਪਨਸਪ ਵੱਲੋਂ 20,45,348 ਮਿਟ੍ਰਿਕ ਟਨ, ਵੇਅਰ ਹਾਉਸ ਵੱਲੋਂ 11,05,652 ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 6.31 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਦਕਿ 6.47 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ