Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ 6 ਸਿੱਖ ‘ਸ਼ਖਸ਼ੀਅਤਾਂ’ ਭਾਜਪਾ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 16 ਜੂਨ, 2021:
ਪੰਜਾਬ ਤੋਂ 6 ਸਿੱਖ ‘ਸ਼ਖਸ਼ੀਅਤਾਂ’ ਵੱਲੋਂ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ।

ਇਹਨਾਂ ਛੇਆਂ ਨੂੰ ਦਿੱਲੀ ਵਿਖ਼ੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਦੁਸ਼ਿਅੰਤ ਕੁਮਾਰ ਗੌਤਮ ਅਤੇ ਪਾਰਟੀ ਦੇ ਕੌਮੀ ਸਪੋਕਸਪਰਸਨ ਸ:ਇਕਬਾਲ ਸਿੰਘ ਲਾਲਪੁਰਾ ਹਾਜ਼ਰ ਸਨ।

ਜਿਨ੍ਹਾਂ ਨੇ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਉਨ੍ਹਾਂ ਵਿੱਚ ਇਕ ਪ੍ਰਮੁੱਖ ਨਾਂਅ ਹੈ ਡਾ: ਜਸਵਿੰਦਰ ਸਿੰਘ ਢਿੱਲੋਂ। ਸ: ਢਿੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਹਨ। ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੀ ਪਛਾਣ ਕਰਾਉਂਦਿਆਂ ਦੱਸਿਆ ਗਿਆ ਕਿ ਉਹ ਚੀਫ਼ ਖ਼ਾਲਸਾ ਦੀਵਾਨ, ਅੰਮ੍ਰਿਤਸਰ ਦੇ ਸਕੱਤਰ ਅਤੇ ਅੰਮ੍ਰਿਤਸਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਹਨ। ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਦੀ ਵੈਬਸਾਈਟ ਅਨੁਸਾਰ ਉਹ ਯੂਨੀਵਰਸਿਟੀ ਦੇ ਰਜਿਸਟਰਾਰ ਹਨ।

ਸੇਵਾਮੁਕਤ ਕਰਨਲ ਜੈਬੰਸ ਸਿੰਘ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਸ: ਲਾਲਪੁਰਾ ਅਨੁਸਾਰ ਉਹ ਖ਼ਬਰ ਏਜੰਸੀ ਏ.ਐਨ.ਆਈ. ਦੇ ਡਾਇਰੈਕਟਰ ਰਹੇ ਹਨ।

ਪਟਿਆਲਾ ਦੇ ਇਕ ਸੀਨੀਅਰ ਐਡਵੋਕੇਟ ਸ: ਜਗਮੋਹਨ ਸਿੰਘ ਸੈਣੀ ਵੀ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਬਾਰੇ ਦੱਸਿਆ ਗਿਆ ਕਿ ਉਹ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਰਹੇ ਹਨ ਅਤੇ ‘ਫ਼ਾਰਮਰਜ਼ ਇੰਟੈਲੈਕਚੂਅਲ ਮੰਚ’ ਦੇ ਪ੍ਰਧਾਨ ਹਨ।

ਅੱਜ ਸ਼ਾਮਲ ਹੋਣ ਵਾਲਿਆਂ ਵਿੱਚ ਮੋਹਾਲੀ ਤੋਂ ਐਡਵੋਕੇਟ ਨਿਰਮਲ ਸਿੰਘ ਵੀ ਸ਼ਾਮਲ ਹਨ। ਉਨ੍ਹਾਂ ਬਾਰੇ ਦੱਸਿਆ ਗਿਆ ਕਿ ਉਹ ਤਜਰਬੇਕਾਰ ‘ਚੋਣ ਨੀਤੀਘਾੜੇ’ ਹਨ ਅਤੇ ‘ਫ਼ਾਰਮਰਜ਼ ਇੰਟੈਲੈਕਚੂਅਲ ਮੰਚ’ ਦੇ ਮੀਤ ਪ੍ਰਧਾਨ ਹਨ।

ਉਕਤ ਤੋਂ ਇਲਾਵਾ ਜਲੰਧਰ ਤੋਂ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਜੋ ਇਕ ਅਕਾਲੀ ਨੇਤਾ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਰਹੇ ਹਨ, ਵੀ ਸ਼ਾਮਲ ਹਨ।

ਉਨ੍ਹਾਂ ਤੋਂ ਇਲਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਹੇ ਸ: ਕੁਲਦੀਪ ਸਿੰਘ ਕਾਹਲੋਂ ਵੀ ਸ਼ਾਮਲ ਹਨ। ਸ: ਲਾਲਪੁਰਾ ਨੇ ਦਾਅਵਾ ਕੀਤਾ ਕਿ ਸ: ਕਾਹਲੋਂਨੇ ਆਪਣੀ ਯੂਥ ਅਕਾਲੀ ਦਲ ਨਾਂਅ ਦੀ ਸੰਸਥਾ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ।

ਭਾਜਪਾ ਲਈ ਪੰਜਾਬ ਅੰਦਰ ਇਹ ਇਕ ਰਾਹਤ ਵਾਲੀ ਖ਼ਬਰ ਹੈ ਕਿਉਂਕਿ ਇਸਦੇ ਆਗੂਆਂ ਨੂੰ ਰਾਜ ਅੰਦਰ ਵਿਰੋਧੀ ਪਾਰਟੀਆਂ ਤੋਂ ਇਲਾਵਾ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਤਾਂ ਪਾਰਟੀ ਦੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਮਾਸਟਰ ਮੋਹਨ ਲਾਲ ਨੇ ਵੀ ਆਵਾਜ਼ ਉਠਾਉਣੀ ਸ਼ੁਰੂ ਕੀਤੀ ਹੈ ਅਤੇ ਪਾਰਟੀ ਵੱਲੋਂ ਕਿਸਾਨ ਸੰਘਰਸ਼ ਨਾਲ ਨਿੱਬੜਣ ਦੇ ਢੰਗ ਤਰੀਕਿਆਂ ’ਤੇ ਸਵਾਲ ਚੁੱਕੇ ਹਨ।

ਯਾਦ ਰਹੇ ਕਿ ਅਕਾਲੀ ਦਲ ਬਾਦਲ ਵੱਲੋਂ ਖ਼ੇਤੀ ਮੁੱਦਿਆਂ ’ਤੇ ਭਾਜਪਾ ਨਾਲ ਤੋੜ ਵਿਛੋੜਾ ਕਰਨ ਅਤੇ ਇਸ ਦੀ ਕੇਂਦਰੀ ਮੰਤਰੀ ਮੰਡਲ ਵਿੱਚ ਪ੍ਰਤੀਨਿਧ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਮਗਰੋਂ ਰਾਜ ਅੰਦਰ ਭਾਜਪਾ ਪਹਿਲਾਂ ਨਾਲੋਂ ਕਮਜ਼ੋਰ ਸਮਝੀ ਜਾ ਰਹੀ ਹੈ ਅਤੇ ਹੁਣ ਪਾਰਟੀ ਅੰਦਰ ਸਿੱਖ ਚਿਹਰਿਆਂ ਨੂੰ ਸ਼ਾਮਲ ਕਰ ਕੇ ਉਸ ਰੁਝਾਨ ਨੂੰ ਠਲ੍ਹਣ ਦਾ ਦੌਰ ਸ਼ੁਰੂ ਹੋਇਆ ਹੈ।

ਕੇਂਦਰੀ ਮੰਤਰੀ ਸ੍ਰੀ ਸ਼ੇਖਾਵਤ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਆਖ਼ਿਆ ਕਿ ਇਨ੍ਹਾਂ ਦੇ ਆਉਣ ਨਾਲ ਨਾ ਕੇਵਲ ਪਾਰਟੀ ਮਜ਼ਬੂਤ ਹੋਵੇਗੀ ਸਗੋਂ ਪਾਰਟੀ ਬਾਰੇ ਪੈਦਾ ਕੀਤੇ ਜਾ ਰਹੇ ਭਰਮ ਭੁਲੇਖ਼ੇ ਵੀ ਦੂਰ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...