Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਠੀਕ, ਸੰਗਰੂਰ ਚੋਣਾਂ ਬਿਨਾਂ ਕਿਸੇ ਹਿੰਸਾ ਦੇ ਨੇਪਰੇ ਚੜ੍ਹੀਆਂ: ਮਲਵਿੰਦਰ ਸਿੰਘ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬੇਤੁਕੇ ਬਿਆਨ ਦੇ ਰਹੀਆਂ ਹਨ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸੰਗਰੂਰ ਉਪ ਚੋਣ ਬਿਨਾਂ ਕਿਸੇ ਹੰਗਾਮੇ ਦੇ ਸ਼ਾਂਤੀਪੂਰਨ ਸੰਪੰਨ ਹੋਈ। ਪੰਜਾਬ ਦੇ ਚੋਣ ਇਤਿਹਾਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।

ਕੰਗ ਨੇ ਪਿਛਲੀਆਂ ਅਕਾਲੀ-ਕਾਂਗਰਸੀ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 2021 ‘ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਗੋਲੀਆਂ ਤੱਕ ਚੱਲੀਆਂ ਸਨ।

ਕੰਗ ਨੇ ‘ਆਪ’ ਆਗੂ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਚੰਨੀ ਸਰਕਾਰ ਵੇਲੇ ਇੱਕ ਚੋਣ ਸਮਾਗਮ ਦੌਰਾਨ ਉਨ੍ਹਾਂ ਨੂੰ ਵੀ ਅਜਿਹੇ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਅਕਾਲੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅਜਿਹੀ ਘਟਨਾ ਹੋਈ ਸੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਧੱਕਿਆ ਹੈ ਅਤੇ ਸੰਗਠਿਤ ਅਪਰਾਧਾਂ ਨੂੰ ਉਤਸ਼ਾਹਿਤ ਕੀਤਾ ਹੈ। ਜਿਸ ਦਾ ਨਤੀਜਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ।

‘ਆਪ’ ਬੁਲਾਰੇ ਨੇ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਹਾਲ ਹੀ ‘ਚ ਕੀਤੀ ਕਾਰਵਾਈ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਲੁੱਟ ਅਤੇ ਘਪਲਿਆਂ ਦੀ ਜਾਂਚ ਲਈ ਵਿਧਾਨ ਸਭਾ ਵਿੱਚ ‘ਵਾਈਟ ਪੇਪਰ’ ਲਿਆਉਣ ਜਾ ਰਹੀ ਹੈ। ਤਾਂ ਜੋ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕੀਤੀ ਗਈ ਹਰ ਲੁੱਟ ਬਾਰੇ ਆਮ ਜਨਤਾ ਨੂੰ ਪਤਾ ਲੱਗ ਸਕੇ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸੱਤਾ ਵਿੱਚ ਰਹਿੰਦਿਆਂ ਪੰਜਾਬ ਦੇ ਖ਼ਜ਼ਾਨੇ ਵਿੱਚ ਹੇਰਫੇਰ ਕੀਤੀ ਹੈ ਅਤੇ ਪੰਜਾਬ ਦੇ ਕੁਦਰਤੀ ਅਤੇ ਸਰਕਾਰੀ ਸਾਧਨਾਂ ਨੂੰ ਲੁੱਟਿਆ ਹੈ, ਉਨ੍ਹਾਂ ਦੇ ਚਿਹਰੇ ਹੁਣ ਨੰਗੇ ਹੋ ਜਾਣਗੇ। ਪੰਜਾਬ ਦੇ ਖਜ਼ਾਨੇ ਦੀ ਲੁੱਟ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਆਪਣਾ ਹੋਵੇ ਜਾਂ ਕਿਸੇ ਹੋਰ ਪਾਰਟੀ ਦਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...