Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਦੇ ਨਵੇਂ ਨਕਸ਼ ਘੜਨ ਵਾਲਾ ਬਜਟ: ਭਗਵੰਤ ਮਾਨ ਨੇ ਜਨਤਾ ਦਾ ਬਜਟ ਪੇਸ਼ ਕਰਨ ਉੱਤੇ ਹਰਪਾਲ ਚੀਮਾ ਨੂੰ ਦਿੱਤੀ ਮੁਬਾਰਕਬਾਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੂਨ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਸਾਲ 2022-23 ਦੇ ਸੂਬਾ ਸਰਕਾਰ ਦੇ ਕਰ ਮੁਕਤ ਬਜਟ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਨਵੇਂ ਪੰਜਾਬ ਲਈ ਰੂਪ-ਰੇਖਾ ਉਲੀਕਣ ਵਾਲਾ ਦੱਸਿਆ।

ਮੁੱਖ ਮੰਤਰੀ ਨੇ ਕਿਹਾ, ‘‘ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ ਕੇ ਬਣਾਇਆ ਇਤਿਹਾਸਕ ਬਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ ਦਿੰਦਾ ਹਾਂ।’’

ਬਜਟ ਨੂੰ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਝਲਕਾਰਾ ਪੇਸ਼ ਕਰਨ ਵਾਲਾ ਸੰਤੁਲਿਤ ਤੇ ਵਿਕਾਸ ਨੂੰ ਹੁਲਾਰਾ ਦੇਣ ਵਾਲਾ ਦੱਸਦਿਆਂ ਮੁੱਖ ਮੰਤਰੀ ਨੇ ਇੱਥੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖਿਆ, ਸਿਹਤ, ਖੇਤੀਬਾੜੀ ਤੇ ਵਣਜ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਜਨਤਾ ਦਾ ਬਜਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਜਲਦੀ ਪੂਰਾ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿੱਤੀ ਖੇਤਰ ਵਿੱਚ ਜਲਦੀ ਹੀ ਕ੍ਰਾਂਤੀਕਾਰੀ ਸੁਧਾਰ ਦਿਸਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਸਮਾਜ ਦੇ ਸਾਰੇ ਵਰਗਾਂ ਵਿੱਚੋਂ ਕਮਜ਼ੋਰਾਂ ਵਿੱਚੋਂ ਸਭ ਤੋਂ ਕਮਜ਼ੋਰ ਅਤੇ ਗਰੀਬਾਂ ਵਿੱਚੋਂ ਸਭ ਤੋਂ ਗਰੀਬ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਸਮੁੱਚੇ ਵਿਕਾਸ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਸਮੁੱਚੀ ਖ਼ੁਸ਼ਹਾਲੀ ਦਾ ਮੰਤਵ ਹਾਸਲ ਕਰਨ ਲਈ ਸੂਬਾ ਸਰਕਾਰ ਦੀ ਵਿਹਾਰਕ ਪਹੁੰਚ ਦਾ ਨਤੀਜਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ, ਸਨਅਤ, ਬੁਨਿਆਦੀ ਢਾਂਚੇ, ਊਰਜਾ, ਸਿੱਖਿਆ, ਸਿਹਤ ਖੇਤਰ ਤੋਂ ਇਲਾਵਾ ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਤੇ ਸਮਾਜ ਦੇ ਪਛੜੇ ਵਰਗਾਂ ਦੇ ਬਹੁ-ਪੱਖੀ ਵਿਕਾਸ ਨੂੰ ਯਕੀਨਨ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਤਕਨੀਕੀ ਸਿੱਖਿਆ ਲਈ ਬਜਟ ਵਿਚ 48 ਫੀਸਦੀ ਵਾਧੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਲਈ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਸੇ ਤਰ੍ਹਾਂ ਸੂਬੇ ਵਿਚ ਕਾਨੂੰਨ ਵਿਵਸਥਾ ਲਈ 9449 ਕਰੋੜ ਰੁਪਏ ਰੱਖੇ ਗਏ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਦਾ ਬਜਟ 57 ਫੀਸਦੀ ਵਧਾਇਆ ਗਿਆ, ਜਦੋਂ ਕਿ ਨੌਜਵਾਨਾਂ ਅਤੇ ਯੁਵਕ ਸੇਵਾਵਾਂ ਲਈ 52 ਫੀਸਦੀ, ਸਿਹਤ ਖੇਤਰ ਲਈ 24 ਫੀਸਦੀ, ਰੋਜ਼ਗਾਰ ਉਤਪਤੀ ਲਈ 32 ਫੀਸਦੀ, ਉਦਯੋਗ ਤੇ ਵਪਾਰ ਲਈ 48 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਵਿਚ ਹੋਰ ਤੇਜ਼ੀ ਆਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿਚ 16 ਮੈਡੀਕਲ ਕਾਲਜਾਂ ਦਾ ਨਿਰਮਾਣ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਆਲ੍ਹਾ ਮਿਆਰੀ ਸਕੂਲ (ਸਕੂਲ ਆਫ਼ ਐਮੀਨੈਂਸ) ਵਿਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ, 45 ਅਤਿ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਦੀ ਵਿਵਸਥਾ ਵੀ ਬਜਟ ਵਿਚ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਮੌਜੂਦਾ ਬਜਟ ਨੂੰ ਮੀਲ ਪੱਥਰ ਕਰਾਰ ਦਿੱਤਾ ਜੋ ਸੂਬੇ ਨੂੰ ਨਵੇਂ ਸਿਖਰਾਂ `ਤੇ ਲਿਜਾਣ ਲਈ ਵਿਕਾਸ ਅਤੇ ਤਰੱਕੀ ਦੇ ਨਵੇਂ ਦਿਸਹੱਦੇ ਕਾਇਮ ਕਰਨ ਦਾ ਲੰਮਾ ਸਫ਼ਰ ਤੈਅ ਕਰੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਨਵੇਂ ਪੰਜਾਬ ਦੇ ਟੀਚੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰੇਗਾ।

ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਬਜਟ ਵਿੱਤੀ ਘਾਟੇ ਨੂੰ ਘੱਟ ਕਰਨ ਲਈ ਆਰਥਿਕ ਸੂਝ-ਬੂਝ ਦੇ ਨਾਲ ਬਹੁਤ ਜ਼ਿਆਦਾ ਵਿੱਤੀ ਅਨੁਸ਼ਾਸਨ ਲਿਆਏਗਾ ਅਤੇ ਵਸੀਲੇ ਜੁਟਾਉਣ ਰਾਹੀਂ ਮਾਲੀਆ ਵਧਾਉਣ `ਤੇ ਧਿਆਨ ਕੇਂਦਰਿਤ ਕਰੇਗਾ।

ਸਾਲ 2022-23 ਲਈ ਬਜਟ ਪ੍ਰਸਤਾਵਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਸ਼ੇਸ਼ ਫੰਡ ਰੱਖਣ ਤੋਂ ਇਲਾਵਾ ਸਿਹਤ, ਸਿੱਖਿਆ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੇ ਖਾਤਮੇ ਲਈ ਬਜਟ ਵਿੱਚ ਵਿਵਸਥਾ ਕਰਨ ਅਤੇ ਵਿੱਤੀ ਘਾਟੇ ਉਤੇ ਕਾਬੂ ਪਾਉਣ ਲਈ ਕਈ ਪਹਿਲਕਦਮੀਆਂ ਨੂੰ ਬਜਟ ਦਾ ਹਿੱਸਾ ਬਣਾਇਆ ਗਿਆ ਹੈ ਜੋ ਇਨ੍ਹਾਂ ਮਸਲਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਸਿਖਰਾਂ ਛੂਹੇਗਾ। ਉਨ੍ਹਾਂ ਨੇ ਮੌਜੂਦਾ ਬਜਟ ਨੂੰ ਉਦਯੋਗਿਕ ਖੇਤਰ ਦੀ ਸੁਰਜੀਤੀ ਅਤੇ ਸੂਬੇ ਦੀ ਖੜ੍ਹੋਤ ਵਾਲੀ ਖੇਤੀ ਆਰਥਿਕਤਾ ਨੂੰ ਨਵਾਂ ਹੁਲਾਰਾ ਦੇਣ ਲਈ ਖਾਕਾ ਕਰਾਰ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...