Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਦੇ ਪਿੰਡਾਂ ‘ਚ ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਾਂਗੇ: ਜਿੰਪਾ

- Advertisement -

ਯੈੱਸ ਪੰਜਾਬ

ਚੰਡੀਗੜ੍ਹ, 31 ਜਨਵਰੀ, 2023 – ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸੂਬੇ ਦੇ ਪਿੰਡਾਂ ਵਿਚ ਸ਼ੁੱਧ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਤਾਂ ਇਸ ਦੇ ਹੱਲ ਲਈ ਜਲਦ ਹੀ ਇਕ ਰਾਜ ਪੱਧਰੀ ਜਨਤਾ ਦਰਬਾਰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।  

ਤਫਸੀਲ ਸਹਿਤ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾਣੀਆਂ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਇਹ ਗੱਲ ਬਹੁਤ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਸਰਕਾਰ ਦਾ ਟੀਚਾ ਹਰੇਕ ਸੂਬਾ ਵਾਸੀ ਦੀਆਂ ਮੁਸ਼ਕਿਲਾਂ ਦੂਰ ਕਰਨਾ ਹੈ ਅਤੇ ਮਾਨ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਦੇ ਇਸੇ ਮਕਸਦ ਦੀ ਪੂਰਤੀ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਇਕ ਆਨ ਲਾਈਨ ਜਨਤਾ ਦਰਬਾਰ ਲਗਾਇਆ ਜਾਵੇਗਾ ਜਿਸ ਵਿਚ ਦਿੱਤੇ ਗਏ ਆਨ ਲਾਈਨ ਲਿੰਕ ਰਾਹੀਂ ਜੁੜ ਕੇ ਕੋਈ ਵੀ ਵਿਅਕਤੀ ਵਿਭਾਗ ਨਾਲ ਸਬੰਧਤ ਆਪਣੀ ਸ਼ਿਕਾਇਤ ਦੱਸ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੱਸਿਆਂਵਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਭਰਪੂਰ ਯਤਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰੇਕ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿਚ ਜ਼ਮੀਨ ਹੇਠਲਾ ਪਾਣੀ ਪੀਣਯੋਗ ਨਹੀਂ ਅਤੇ ਜਿੱਥੇ ਹਾਲੇ ਤੱਕ ਨਹਿਰੀ ਪਾਣੀ ਦੀ ਪਹੁੰਚ ਨਹੀਂ ਹੋਈ ਉੱਥੇ ਆਰਸੈਨਿਕ-ਕਮ-ਆਇਰਨ ਰਿਮੂਵਲ ਪਲਾਂਟ ਜਾਂ ਆਰ.ਓ. ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਇੱਥੇ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਪਾਣੀ ਦੀ ਕੁਆਲਿਟੀ ਮਾਪਣ ਲਈ ਸੂਬੇ ਵਿਚ 31 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਵਾਟਰ ਟੈਸਟਿੰਗ ਲੈਬਾਂ ‘ਚੋਂ 1 ਰਾਜ ਪੱਧਰੀ, 6 ਖੇਤਰ ਪੱਧਰੀ, 17 ਜ਼ਿਲ੍ਹਾ ਲੈਬਾਂ ਅਤੇ 7 ਬਲਾਕ ਪੱਧਰੀ ਲੈਬਾਂ ਹਨ। ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ਵਿਚ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਉੱਤੇ ਕੰਮ ਕੀਤਾ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...