Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ’ਤੇ: ਬਲਬੀਰ ਸਿੱਧੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਜੂਨ, 2021:
ਹੈਲਥ ਕੇਅਰ ਵਰਕਰਾਂ, ਫਰੰਟਲਾਈਨ ਵਰਕਰਾਂ, ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ, ਵਿਦੇਸ਼ੀ ਯਾਤਰੀਆਂ, ਰਜਿਸਟਰਡ ਕਿਰਤੀਆਂ ਤੋਂ ਲੈ ਕੇ ਗੈਰ-ਰਜਿਸਟਰਡ ਕਿਰਤੀਆਂ ਤੱਕ ਪੰਜਾਬ ਸਰਕਾਰ ਹਰੇਕ ਨਾਗਰਿਕ ਨੂੰ ਟੀਕਾਕਰਨ ਦੇ ਦਾਇਰੇ ਹੇਠ ਲਿਆਉਣ ਲਈ ਢੁਕਵੇਂ ਕਦਮ ਉਠਾ ਰਹੀ ਹੈ ਜਿਸ ਤਹਿਤ ਟੀਕਾਕਰਨ ਮੁਹਿੰਮ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਕਾਰੀ ਪੋਰਟਲਾਂ ‘ਤੇ ਉਪਲਬਧ ਅੰਕੜੇ ਕੋਵਿਡ ਟੀਕਾਕਰਨ ਸਬੰਧੀ ਹੁਣ ਤਕ ਪ੍ਰਾਪਤ ਕੀਤੀ ਗਈ ਸਫ਼ਲਤਾ ਦੀ ਸਾਰਥਕ ਤਸਵੀਰ ਨੂੰ ਦਰਸਾਉਂਦੇ ਹਨ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਈ ਜਨਤਕ ਤੌਰ ’ਤੇ ਦੋ ਕਿਸਮਾਂ ਦਾ ਟੀਕਾ ਅਰਥਾਤ ਕੋਵੈਕਸੀਨ ਅਤੇ ਕੋਵੀਸ਼ੀਲਡ ਉਪਲਬਧ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਨੂੰ ਭਾਰਤ ਸਰਕਾਰ ਪਾਸੋਂ 5,98,060 ਕੋਵੈਕਸੀਨ ਖੁਰਾਕਾਂ ਦਾ ਕੋਟਾ ਮਿਲਿਆ ਹੈ ਜਦੋਂਕਿ ਕੋਵੈਕਸੀਨ ਲਈ ਰਾਜ ਦਾ ਖਰੀਦ ਕੋਟਾ 1,50,850 ਦੇ ਲਗਭਗ ਹੈ। ਭਾਰਤ ਸਰਕਾਰ ਪਾਸੋਂ ਮਿਲੀ ਕੋਵੈਕਸੀਨ ਦੀਆਂ ਲਗਭਗ 4,90,041 ਖੁਰਾਕਾਂ ਦੀ ਵਰਤੋਂ ਕੀਤੀ ਗਈ ਹੈ ਅਤੇ ਰਾਜ ਦੇ ਖਰੀਦ ਕੋਟੇ ’ਚੋਂ ਲੋਕਾਂ ਨੂੰ 66,032 ਖੁਰਾਕਾਂ ਲਗਾਈਆਂ ਗਈਆਂ ਹਨ।ਇਸੇ ਤਰਜ਼ ’ਤੇ ਭਾਰਤ ਸਰਕਾਰ ਵੱਲੋਂ ਕੋਵੀਸ਼ੀਲਡ ਦੀਆਂ 48,16,580 ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4643786 ਦੀ ਵਰਤੋਂ ਕੀਤੀ ਗਈ ਹੈ।

ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਵੀਸ਼ੀਲਡ ਦੀਆਂ 5,86,000 ਖੁਰਾਕਾਂ ਦੀ ਖਰੀਦ ਕੀਤੀ ਹੈ ਜਿਸ ਵਿਚੋਂ 13.06.2021 ਤੱਕ 5,30,603 ਖੁਰਾਕਾਂ ਸਫ਼ਲਤਾਪੂਰਵਕ ਲਗਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ ਟੀਕਾ ਵੱਖ-ਵੱਖ ਸ਼ੇ੍ਰਣੀਆਂ ਜਿਵੇਂ ਹੈਲਥ ਕੇਅਰ ਵਰਕਰਜ਼, ਫਰੰਟਲਾਈਨ ਵਰਕਰਜ਼, 18-45 ਉਮਰ ਵਰਗ ਦੇ ਵਿਅਕਤੀਆਂ ਅਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਗਾਇਆ ਗਿਆ ਹੈ ਅਤੇ ਹੁਣ ਤੱਕ ਸਾਰੀਆਂ ਸ਼੍ਰੇਣੀਆਂ ਦੇ ਕੁੱਲ 58,15,339 ਲੋਕਾਂ ਨੂੰ ਕੋਵਿਡ ਟੀਕਾ ਲਗਾਇਆ ਜਾ ਚੁੱਕਾ ਹੈ।

ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ, ਵਿਦੇਸ਼ਾਂ ਵਿੱਚ ਕੰਮ ਕਰਦੇ ਵਿਅਕਤੀਆਂ, ਦੁਕਾਨਦਾਰਾਂ, ਪ੍ਰਾਹੁਣਚਾਰੀ ਉਦਯੋਗ ਦੇ ਵਰਕਰ, ਡਿਲਿਵਰੀ ਏਜੰਟਾਂ ਆਦਿ ਨੂੰ ਸ਼ਾਮਲ ਕਰਨ ਲਈ 18-44 ਉਮਰ ਵਰਗ ਦੇ ਟੀਕਾਕਰਨ ਦਾ ਵਿਸਥਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਵਾਰਡ-ਵਾਰ ਅਤੇ ਪਿੰਡ-ਵਾਰ ਚਲਾਈ ਜਾਵੇਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ 17 ਮਈ -12 ਜੂਨ ਦੇ ਅਰਸੇ ਦੌਰਾਨ ਪਾਜ਼ੇਟਿਵਿਟੀ ਦਰ ਲਗਭਗ ਇਕ-ਸਮਾਨ ਅਰਥਾਤ 4.4 ਫੀਸਦ ਤੱਕ ਰਹੀ ਹੈ।ਇਸ ਰੁਝਾਨ ਤੋਂ ਇਹ ਪਤਾ ਚੱਲਦਾ ਹੈ ਕਿ ਸ਼ਹਿਰੀ ਖੇਤਰ ਜਿੱਥੇ ਉਦਯੋਗ ਹਨ ਜਾਂ ਜ਼ਿਆਦਾ ਆਬਾਦੀ ਘਣਤਾ ਵਾਲੇ ਜ਼ਿਲ੍ਹੇ ਜਿਵੇਂ ਲੁਧਿਆਣਾ, ਅੰਮਿ੍ਰਤਸਰ , ਐਸ.ਏ.ਐਸ.ਨਗਰ ਅਤੇ ਬਠਿੰਡਾ ਵਿੱਚ ਪੇਂਡੂ ਖੇਤਰ ਨਾਲੋਂ ਕੋਵਿਡ ਦੇ ਜ਼ਿਆਦਾ ਗਿਣਤੀ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਛੋਟੇ ਜ਼ਿਲ੍ਹੇ ਜਿਵੇਂ ਰੋਪੜ, ਮਾਨਸਾ ਅਤੇ ਮੁਕਤਸਰ ਦੇ ਪੇਂਡੂ ਖੇਤਰਾਂ ਵਿੱਚ ਸ਼ਹਿਰੀ ਖੇਤਰਾਂ ਦੀ ਤੁਲਨਾ ’ਚ ਕੋਵਿਡ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਪਿਛਲੇ ਹਫ਼ਤੇ ਸਾਰੇ ਜ਼ਿਲ੍ਹਿਆਂ ਵਿੱਚ 5 ਫੀਸਦ ਤੋਂ ਘੱਟ ਪਾਜ਼ੇਟਿਵਿਟੀ ਦਰ ਪਾਈ ਗਈ।

ਜਨਵਰੀ ਤੋਂ ਅਪ੍ਰੈਲ 2021 ਦੇ ਅੰਕੜੇ ਦਰਸਾਉਂਦੇ ਹਨ ਕਿ ਇਸ ਸਾਲ 21 ਤੋਂ 40 ਸਾਲ ਤੱਕ ਦੀ ਅਬਾਦੀ ਦੂਜੇ ਉਮਰ ਵਰਗਾਂ ਨਾਲੋਂ ਵਧੇਰੇ ਪ੍ਰਭਾਵਤ ਹੋਈ ਹੈ।

ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਸੀ.ਐੱਫ.ਆਰ. (ਮੌਤ ਦਰ) ਦਰ ਇਸ ਸਮੇਂ ਦੌਰਾਨ ਸ਼ਹਿਰੀ ਇਲਾਕਿਆਂ ਨਾਲੋਂ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਵਧੇਰੇ ਰਹੀ ਹੈ। ਇਹ ਰੁਝਾਨ ਮਈ 2021 ਦੇ ਅੱਧ ਤੋਂ ਬਾਅਦ ਉਲਟ ਗਿਆ ਅਤੇ ਸ਼ਹਿਰੀ ਖੇਤਰਾਂ ਵਿਚ ਸੀ.ਐਫ.ਆਰ. ਪੇਂਡੂ ਖੇਤਰਾਂ ਨਾਲੋਂ ਵਧ ਗਈ। ਉਨ੍ਹਾਂ ਕਿਹਾ ਕਿ ਇਸ ਲਈ ਸਾਰੀ ਯੋਗ ਅਬਾਦੀ ਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਹੈ ਅਤੇ ਸੂਬੇ ਵਿੱਚ ਸੀ.ਐੱਫ.ਆਰ. ਨੂੰ ਘਟਾਉਣ ਲਈ ਆਈ.ਈ.ਸੀ. / ਬੀ.ਸੀ.ਸੀ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਾ ਸਮੇਂ ਦੀ ਲੋੜ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਨੇ ਨਿਰਧਾਰਤ ਟੀਚੇ ਨੂੰ ਪੂਰਾ ਕਰਨ ਲਈ ਟੀਕਿਆਂ ਦੀ ਸਪਲਾਈ ਵਧਾਉਣ ਵਾਸਤੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਆਖ ਦਿੱਤਾ ਹੈ।

Subscribe to YesPunjab Telegram Channel & receive important news updates

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...