- Advertisement -
ਯੈੱਸ ਪੰਜਾਬ
ਮੋਹਾਲੀ, 25 ਮਈ, 2024
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਅੱਜ ਪੀ.ਸੀ.ਏ. ਸਟੇਡੀਅਮ, ਫੇਜ਼ 10, ਮੋਹਾਲੀ ਵਿਖੇ ਕਰਵਾਈ ਗਈ ਸਾਈਕਲੋਥੌਨ (ਸਾਈਕਲਿੰਗ ਮੈਰਾਥੌਨ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਹ ਈਵੈਂਟ ਰੇਡੀਓ ਮਿਰਚੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਨੇ ਇਸ ਈਵੈਂਟ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦਿਆਂ ਲੋਕਾਂ ਦਰਮਿਆਨ ਜਾਗਰੂਕਤਾ ਪੈਦਾ ਕਰਨ ਦੀ ਇਸ ਪਹਿਲਕਦਮੀ ਨੂੰ ਸਫ਼ਲ ਬਣਾਇਆ।
- Advertisement -