Sunday, January 12, 2025
spot_img
spot_img
spot_img
spot_img

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ

ਯੈੱਸ ਪੰਜਾਬ
ਚੰਡੀਗੜ੍ਹ, ਅਗਸਤ 16, 2024:

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮਹਿਮਾਨਾਂ ਲਈ ਸਾਲਾਨਾ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5.00 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਨਾਲ ਹੋਈ। ਰਾਜਪਾਲ ਦਾ ਪੁਲਿਸ ਬੈਂਡ ਦੁਆਰਾ ਰਾਸ਼ਟਰੀ ਗੀਤ ਦੇ ਨਾਲ ਰਸਮੀ ਸਵਾਗਤ ਕੀਤਾ ਗਿਆ।

ਅਜ਼ਾਦੀ ਦਿਹਾੜੇ ‘ਤੇ ਬਾਖ਼ੂਬੀ ਢੰਗ ਨਾਲ ਸਜਾਏ ਗਏ ਪੰਜਾਬ ਰਾਜ ਭਵਨ ਵਿਖੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਲੁਆਈ। ਰਾਜਪਾਲ ਨੇ ਹਾਜ਼ਰ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ।

ਪੰਜਾਬ ਰਾਜ ਭਵਨ, ਚੰਡੀਗੜ ਵਿਖੇ ਕਰਵਾਏ ਗਏ ਐਟ ਹੋਮ ਸਮਾਗਮ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ (ਐਨ.ਜੈਡ.ਸੀ.ਸੀ.) ਦੇ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ।

ਉੱਤਰੀ ਜ਼ੋਨ ਦੇ ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਇਸ ਉਪਰਾਲੇ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਕੌਮੀ ਪੁਰਸਕਾਰ ਜੇਤੂਆਂ ਦੀ ਮੌਜੂਦਗੀ ਨੇ ਸਮਾਗਮ ਨੂੰ ਹੋਰ ਵੀ ਰੋਮਾਂਚਕ ਬਣਾ ਦਿੱਤਾ।

ਐਟ ਹੋਮ ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਆ, ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਹਰਿਆਣਾ ਸ੍ਰੀ ਨਾਇਬ ਸਿੰਘ ਸੈਣੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸ੍ਰੀ ਸੱਤਿਆ ਪਾਲ ਜੈਨ, ਵਧੀਕ ਸਾਲਿਸਟਰ ਜਨਰਲ, ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀ.ਵੀ.ਐਸ.ਐਨ. ਪ੍ਰਸਾਦ, ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਲਾਹਕਾਰ ਯੂਟੀ ਰਾਜੀਵ ਵਰਮਾ, ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ, ਡੀਜੀਪੀ ਯੂਟੀ ਸੁਰੇਂਦਰ ਯਾਦਵ, ਡੀਜੀਪੀ ਹਰਿਆਣਾ ਸ੍ਰੀ ਸ਼ਤਰੂਜੀਤ ਕਪੂਰ, ਸਾਬਕਾ ਸੰਸਦ ਮੈਂਬਰ ਕਿਰਨ ਖੇਰ, ਹਥਿਆਰਬੰਦ ਬਲਾਂ ਦੇ ਅਧਿਕਾਰੀ, ਵਾਈਸ ਚਾਂਸਲਰ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ,  ਡਾਕਟਰ,  ਪੱਤਰਕਾਰ,  ਉਦਯੋਗਪਤੀ,  ਪੰਜਾਬ ਅਤੇ ਚੰਡੀਗੜ੍ਹ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਆਪਣੀ ਹਾਜ਼ਰੀ ਲਵਾਈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ