Tuesday, April 16, 2024

ਵਾਹਿਗੁਰੂ

spot_img
spot_img

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੀਤੀ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਅਗਸਤ, 2022 –
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਕਰਵਾਏ ਗਏ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਚੰਡੀਗੜ੍ਹ ਦੀਆਂ ਉੱਘੀਆਂ ਸ਼ਖਸੀਅਤਾਂ ਪਹੁੰਚੀਆਂ।

ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5 ਵਜੇ ਰਾਜਪਾਲ ਦੇ ਸਮਾਗਮ ਵਾਲੀ ਥਾਂ ‘ਤੇ ਪਹੁੰਚਣ ਨਾਲ ਹੋਈ। ਪੁਲਿਸ ਬੈਂਡ ਨੇ ਰਾਸ਼ਟਰੀ ਗਾਨ ਦੇ ਨਾਲ ਰਾਜਪਾਲ ਦਾ ਰਸਮੀ ਸਵਾਗਤ ਕੀਤਾ।

ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਰਾਜ ਭਵਨ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਸੀ ਜਿੱਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਨਾਮਵਰ ਸ਼ਖਸੀਖਤਾਂ ਪਹੁੰਚੀਆਂ । ਰਾਜਪਾਲ ਨੇ ਹਾਜ਼ਰੀਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। ਖ਼ਰਾਬ ਮੌਸਮ ਦੇ ਬਾਵਜੂਦ ‘ਐਟ ਹੋਮ’ ਸਮਾਰੋਹ ਵਿਚ ਹਾਜ਼ਰੀਨਾਂ ਦੀ ਗਿਣਤੀ ਕਾਫੀ ਰਹੀ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਵਿੱਚ ਰਾਜਪਾਲ ਹਰਿਆਣਾ ਸ੍ਰੀ ਭੰਡਾਰੂ ਦੱਤਾਤ੍ਰੇਆ, ਮੁੱਖ ਮੰਤਰੀ ਹਰਿਆਣਾ ਸ੍ਰੀ ਮਨੋਹਰ ਲਾਲ ਖੱਟਰ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ, ਸੰਸਦ ਮੈਂਬਰ ਸ੍ਰੀ ਰਾਘਵ ਚੱਢਾ, ਮੇਅਰ ਸ੍ਰੀਮਤੀ ਸਰਬਜੀਤ ਕੌਰ, ਡਿਪਟੀ ਮੇਅਰ ਸ੍ਰੀ ਅਨੂਪ ਗੁਪਤਾ, ਪੰਜਾਬ ਕੈਬਨਿਟ ਦੇ ਮੰਤਰੀ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ, ਰਾਜਪਾਲ ਦੇ ਪ੍ਰਮੁੱਖ ਸਕੱਤਰ, ਸ੍ਰੀ ਜੇ.ਐਮ. ਬਾਲਾਮੁਰੂਗਨ, ਸਲਾਹਕਾਰ ਯੂ.ਟੀ. ਸ੍ਰੀ ਧਰਮਪਾਲ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਡੀ.ਜੀ.ਪੀ. ਚੰਡੀਗੜ੍ਹ ਸ੍ਰੀ ਪਰਵੀਰ ਰੰਜਨ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।

ਸਮਾਰੋਹ ਵਿੱਚ ਪੱਛਮੀ ਕਮਾਂਡ ਚੰਡੀਮੰਦਰ ਦੇ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਹਾਜ਼ਰੀ ਭਰੀ। ਇਸ ਦੇ ਨਾਲ ਹੀ ਸਮਾਗਮ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ, ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਕੈਡਮੀਆਂ ਦੇ ਚੇਅਰਮੈਨਾਂ ਸਮੇਤ ਕਈ ਸਿੱਖਿਆ ਸ਼ਾਸਤਰੀ ਅਤੇ ਬੁੱਧੀਜੀਵੀ ਵੀ ਹਾਜ਼ਰ ਰਹੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਾਲਿਸਟਰ ਅਟਾਰਨੀ ਜਨਰਲ, ਭਾਰਤ ਸਰਕਾਰ ਸ੍ਰੀ ਸਤਿਆਪਾਲ ਜੈਨ, ਰੀਜ਼ਨਲ ਡਾਇਰੈਕਟਰ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਐਨਐਸਐਸ ਸ਼੍ਰੀਮਤੀ ਹਰਿੰਦਰ ਕੌਰ, ਡਾਇਰੈਕਟਰ ਐਨ.ਜ਼ੈਡ.ਸੀ.ਸੀ, ਸ੍ਰੀ ਫੁਰਕਾਨ ਖਾਨ ਪ੍ਰਧਾਨ, ਭਾਜਪਾ ਚੰਡੀਗੜ੍ਹ ਸ੍ਰੀ ਅਰੁਣ ਸੂਦ, ਸਾਬਕਾ ਪ੍ਰਧਾਨ, ਭਾਜਪਾ ਚੰਡੀਗੜ੍ਹ ਸ੍ਰੀ ਸੰਜੇ ਟੰਡਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...