Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੁਤੰਤਰਤਾ ਦਿਵਸ, 2022 ਮੌਕੇ ਦਿੱਤਾ ਗਿਆ ਸੰਦੇਸ਼

- Advertisement -

ਸਾਡੇ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਇਤਿਹਾਸਕ ਮੌਕੇ ‘ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈਆਂ ਦਿੰਦਾ ਹਾਂ।

ਅੱਜ ਦੇ ਦਿਨ ਮੈਂ ਉਨ੍ਹਾਂ ਸਾਰੇ ਆਗੂਆਂ ਅਤੇ ਦੇਸ਼ ਭਗਤਾਂ ਨੂੰ ਆਪਣਾ ਸਤਿਕਾਰ ਭੇਟ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੈਂ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਅਖੰਡਤਾ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਇਹ ਸੁਤੰਤਰਤਾ ਦਿਵਸ ਸਭ ਤੋਂ ਵੱਧ ਮਹੱਤਵ ਰੱਖਦਾ ਹੈ ਕਿਉਂਕਿ ਇਹ ਨਾ ਸਿਰਫ਼ ਸਾਡੀ ਵਿਕਾਸ ਯਾਤਰਾ ਦੇ 75 ਵਰ੍ਹੇ ਪੂਰੇ ਹੋਣ ਦਾ ਪ੍ਰਤੀਕ ਹੈ, ਸਗੋਂ ਦੇਸ਼ ਦੀ ਮੌਜੂਦਗੀ ਨੂੰ ਪੂਰੀ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਅਤੇ ਇੱਕ ਸ਼ਕਤੀਸ਼ਾਲੀ ਰਾਸ਼ਟਰ ਦੇ ਰੂਪ ਵਿੱਚ ਦਰਸਾਉਣ ਲਈ ਸਾਡੇ ਸਾਢੇ ਸੱਤ ਦਹਾਕਿਆਂ ਦੇ ਮਿਲ ਕੇ ਕੀਤੇ ਯਤਨਾਂ ਨੂੰ ਵੀ ਦਰਸਾਉਂਦਾ ਹੈ।

ਭਾਰਤ ਨੇ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੇ ਨਾਲ ਇੱਕ ਮੀਲ ਪੱਥਰ ਪਾਰ ਕਰ ਲਿਆ ਹੈ। ਅਸੀਂ ਇਸ ਮੌਕੇ ਨੂੰ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਵਜੋਂ ਮਨਾ ਰਹੇ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਸਾਡੇ ਲੋਕ, ਖਾਸ ਤੌਰ ‘ਤੇ ਨੌਜਵਾਨ ਇਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਵੱਖ-ਵੱਖ ਸਮਾਗਮਾਂ ਅਤੇ ਪ੍ਰੋਗਰਾਮਾਂ ਵਿਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਇਹ ਨਾ ਸਿਰਫ਼ ਅਗਲੀ ਪੀੜ੍ਹੀ ਲਈ ਸਗੋਂ ਸਾਡੇ ਸਾਰਿਆਂ ਲਈ ਆਪਣੇ ਅਤੀਤ ਨਾਲ ਦੁਬਾਰਾ ਜੁੜਨ ਦਾ ਵਧੀਆ ਮੌਕਾ ਹੈ। ਸਾਡਾ ਆਜ਼ਾਦੀ ਸੰਗਰਾਮ ਸਾਡੀ ਸ਼ਾਨਦਾਰ ਗਾਥਾ ਦਾ ਇੱਕ ਪ੍ਰੇਰਨਾਦਾਇਕ ਅਧਿਆਏ ਹੈ। ਆਓ ਅਸੀਂ ਆਜ਼ਾਦੀ ਦੇ ਇਨ੍ਹਾਂ 75 ਸਾਲਾਂ ਵਿੱਚ ਉਨ੍ਹਾਂ ਕਦਰਾਂ-ਕੀਮਤਾਂ ਨੂੰ ਮੁੜ ਤਲਾਸ਼ੀਏ ਜਿਨ੍ਹਾਂ ਨੇ ਸਾਡੇ ਗੌਰਵਸ਼ਾਲੀ ਰਾਸ਼ਟਰੀ ਅੰਦੋਲਨ ਦੀ ਨੀਂਹ ਰੱਖੀ।

ਦੇਸ਼ ਦੀ ਅਜ਼ਾਦੀ ਲਈ ਪੰਜਾਬ ਦੇ ਬੇਮਿਸਾਲ ਯੋਗਦਾਨ ਵਰਗੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਨੇਕਾਂ ਦੇਸ਼ ਭਗਤ ਜਿਨ੍ਹਾਂ ਨੇ ਆਜ਼ਾਦੀ ਦੇ ਇਸ ਸੰਘਰਸ਼ ਵਿੱਚ ਆਪਣੇ ਖੂਨ ਦੀ ਇੱਕ-ਇੱਕ ਬੂੰਦ ਵਹਾਈ ਅਤੇ ਜੇਲ੍ਹਾਂ ਵਿੱਚ ਵੀ ਬੰਦ ਰਹੇ, ਸਾਡੇ ਸਾਰਿਆਂ ਲਈ ਇੱਕ ਅਮੀਰ ਵਿਰਾਸਤ ਛੱਡ ਗਏ ਹਨ ਜੋ ਸਾਡੀ ਮਾਤ ਭੂਮੀ ਲਈ ਪਿਆਰ ਅਤੇ ਸਤਿਕਾਰ ਦੇ ਨਾਲ-ਨਾਲ ਭਾਰਤ ਦੀ ਸ਼ਾਨ ਅਤੇ ਆਜ਼ਾਦੀ ਨੂੰ ਸੁਰੱਖਿਅਤ ਰੱਖਣ ਲਈ ਦ੍ਰਿੜ ਵਚਨਬੱਧਤਾ ਦੀ ਮੰਗ ਕਰਦੀ ਹੈ।

ਪੰਜਾਬ ਦੇ ਉਨ੍ਹਾਂ ਲੋਕਾਂ ਦੇ ਸ਼ਲਾਘਾਯੋਗ ਯੋਗਦਾਨ ਨੂੰ ਯਾਦ ਕਰਨਾ ਬਹੁਤ ਮਾਣ ਵਾਲੀ ਗੱਲ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਹਮੇਸ਼ਾ ਦਲੇਰੀ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਹਮੇਸ਼ਾ ਹੀ ਮੋਹਰੀ ਰਿਹਾ ਹੈ ਅਤੇ ਭਾਰਤ ਦੇ ਪ੍ਰਗਤੀਸ਼ੀਲ ਰਾਜ ਵਜੋਂ ਜਾਣਿਆ ਜਾਂਦਾ ਹੈ।

ਅੱਜ ਸਾਡੇ ਸਾਹਮਣੇ ਕੁਝ ਚੁਣੌਤੀਆਂ ਹਨ ਅਤੇ ਸਾਨੂੰ ਸਮਾਜਿਕ ਬੁਰਾਈਆਂ ਜਿਵੇਂ ਕਿ ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਵਾਤਾਵਰਨ ਦੇ ਵਿਗਾੜ ਨੂੰ ਰੋਕਣ ਲਈ ਵਿਸ਼ੇਸ਼ ਧਿਆਨ ਦੇਣਾ ਹੋਵੇਗਾ। ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਰਾਜ ਨੇ ਇੱਕ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਹੈ ਅਤੇ ਇਸ ਅਲਾਮਤ ਨੂੰ ਨੱਥ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨਿਕ ਢਾਂਚਾ ਹਰੇਕ ਜਮਹੂਹੀ ਮੁਲਕ ਦੇ ਨਾਗਰਿਕ ਦਾ ਬੁਨਿਆਦੀ ਹੱਕ ਹੈ। ਆਓ ਅਸੀਂ ਸਾਰੇ ਭ੍ਰਿਸ਼ਟਾਚਾਰ ਅਤੇ ਨਸ਼ਾਖੋਰੀ ਵਿਰੁੱਧ ਯਤਨਾਂ ਵਿੱਚ ਸਾਥ ਦੇਣ ਦਾ ਸੰਕਲਪ ਕਰੀਏ। ਆਓ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੰਕਲਪ ਲਈਏ।

ਲੰਘਦੇ ਵਰ੍ਹਿਆਂ ਦੌਰਾਨ ਚੰਡੀਗੜ੍ਹ ਲੋਕਾਂ ਦੀਆਂ ਸਮਾਜਿਕ-ਆਰਥਿਕ ਇੱਛਾਵਾਂ ਨੂੰ ਪੂਰਾ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਿਹਾ ਹੈ। ਪ੍ਰਸ਼ਾਸਨ ਨੇ ਨਾਗਰਿਕਾਂ ਦੀ ਭਲਾਈ ਲਈ ਆਪਣੀ ਦੇਖਭਾਲ ਅਤੇ ਚਿੰਤਾ ਨੂੰ ਦਰਸਾਉਣ ਵਾਲੀਆਂ ਕਈ ਨੀਤੀਆਂ ਅਤੇ ਪ੍ਰੋਗਰਾਮ ਲਿਆਂਦੇ ਹਨ। ਪ੍ਰਸ਼ਾਸਨ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਕਰਕੇ ਸ਼ਹਿਰ ਦੇ ਵਿਕਾਸ ਲਈ ਜ਼ੋਰ-ਸ਼ੋਰ ਨਾਲ ਕੰਮ ਕਰ ਰਿਹਾ ਹੈ।

ਘੱਟੋ-ਘੱਟ ਸਰਕਾਰ ਅਤੇ ਵੱਧ ਤੋਂ ਵੱਧ ਸ਼ਾਸਨ ਵਿੱਚ ਵਿਸ਼ਵਾਸ ਰੱਖਦਿਆਂ ਪ੍ਰਸ਼ਾਸਨ ਸਾਡੀ ਮੌਜੂਦਾ ਪ੍ਰਣਾਲੀ ਨੂੰ ਵਧੇਰੇ ਸੁਚਾਰੂ ਅਤੇ ਨਾਗਰਿਕ ਕੇਂਦਰਿਤ ਬਣਾਉਣ ਲਈ ਲਗਾਤਾਰ ਬਦਲਾਅ ਕਰ ਰਿਹਾ ਹੈ। ਇਹ ਮਾਣ ਵਾਲੀ ਗੱਲ ਹੈ ਕਿ ਚੰਡੀਗੜ੍ਹ ਨੂੰ ‘ਜ਼ਿਲ੍ਹਾ ਹੁਨਰ ਵਿਕਾਸ ਯੋਜਨਾ 2020-21 ਲਈ ਸਰਟੀਫਿਕੇਟ ਆਫ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸ਼ਹਿਰ ਨੂੰ 2021-22 ਦਾ ਸਕੌਚ ਆਰਡਰ ਆਫ਼ ਮੈਰਿਟ ਐਵਾਰਡ ਵੀ ਪ੍ਰਾਪਤ ਹੋਇਆ ਹੈ।

ਸਾਡੇ ਮਾਣਯੋਗ ਪ੍ਰਧਾਨ ਮੰਤਰੀ ਦੀ ਗਤੀਸ਼ੀਲ ਅਗਵਾਈ ਹੇਠ ਸਾਡਾ ਦੇਸ਼ ਵਰਤਮਾਨ ਵਿੱਚ ਆਪਣੇ ਆਪ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰ ਰਿਹਾ ਹੈ। ਦੇਸ਼ ਵਿੱਚ ਮੌਜੂਦ ਪ੍ਰਤਿਭਾ ਦੀ ਵਿਸ਼ਾਲ ਦੌਲਤ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਹੋਰ ਵੀ ਉੱਜਵਲ ਹੋਵੇਗਾ। ਅਜਿਹਾ ਕਰਨਾ ਸਾਡੇ ਹੱਥ ਵਿੱਚ ਹੈ। ਆਓ ਅਸੀਂ ਭਾਰਤ ਨੂੰ ਅਜਿਹਾ ਮੁਲਕ ਬਣਾਉਣ ਲਈ ਵਚਨਬੱਧ ਰਹੀਏ ਜਿੱਥੇ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਹੋਣ।

ਮੈਂ ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ, ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ, ਸਾਬਕਾ ਸੈਨਿਕਾਂ, ਨੌਜਵਾਨਾਂ, ਡਾਕਟਰਾਂ, ਸਿੱਖਿਆ ਸ਼ਾਸਤਰੀਆਂ, ਬੁੱਧੀਜੀਵੀਆਂ, ਗੈਰ ਸਰਕਾਰੀ ਸੰਗਠਨਾਂ, ਸਵੈ-ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਸੱਦਾ ਦਿੰਦਾ ਹਾਂ ਕਿ ਉਹ ਸਾਡੇ ਦੇਸ਼ ਨੂੰ ਜੋਸ਼ ਅਤੇ ਨਵੀਂ ਊਰਜਾ ਨਾਲ ਨਵੀਂਆਂ ਉਚਾਈਆਂ ‘ਤੇ ਲੈ ਜਾਣ ਦਾ ਸੰਕਲਪ ਲੈਣ। ਆਓ ਇਸ ਮੌਕੇ ਅਸੀਂ ਆਪਣੇ ਦੇਸ਼ ਦੇ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਦਿਆਂ ਇਮਾਨਦਾਰੀ, ਵਚਨਬੱਧਤਾ, ਲਗਨ ਅਤੇ ਸਮਰਪਣ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਲਈ ਮਿਲ ਕੇ ਸਖ਼ਤ ਮਿਹਨਤ ਕਰਨ ਦਾ ਪ੍ਰਣ ਕਰੀਏ।

ਮੈਂ ਇੱਕ ਵਾਰ ਫਿਰ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੁਨਹਿਰੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ। ।

ਧੰਨਵਾਦ
ਜੈ ਹਿੰਦ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...