Friday, March 29, 2024

ਵਾਹਿਗੁਰੂ

spot_img
spot_img

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਖਟਕੜ ਕਲਾਂ ਦਾ ਦੌਰਾ ਕਰਕੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

- Advertisement -

ਯੈੱਸ ਪੰਜਾਬ
ਨਵਾਂਸ਼ਹਿਰ, 30 ਨਵੰਬਰ, 2021 –
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਮਹਾਨ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕੀਤੀ।

ਪੰਜਾਬ ਦੇ ਰਾਜਪਾਲ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਜਾਇਬ ਘਰ ਅਤੇ ਯਾਦਗਾਰ ਵਿਖੇ ਸ਼ਹੀਦ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਵੀ ਉਨ੍ਹਾਂ ਦੀ ਸਮਾਧ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ ਐਸ ਪੀ ਕੰਵਰਦੀਪ ਕੌਰ ਵੀ ਮੌਜੂਦ ਸਨ।

ਖਟਕੜ ਕਲਾਂ ਵਿਖੇ ਅਜਾਇਬ ਘਰ ਦਾ ਦੌਰਾ ਕਰਦੇ ਹੋਏ ਰਾਜਪਾਲ ਨੇ ਅਜਾਇਬ ਘਰ ਦੀਆਂ ਵੱਖ-ਵੱਖ ਗੈਲਰੀਆਂ ਵੀ ਦੇਖੀਆਂ ਅਤੇ ਕਿਹਾ ਕਿ ਅਸੀਂ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਦੇਸ਼ ਦੇ ਮਹਾਨ ਅਜ਼ਾਦੀ ਸੰਗਰਾਮੀਏ ਦੀ ਕੁਰਬਾਨੀ ਅਤੇ ਸ਼ਹਾਦਤ ਦੇ ਹਮੇਸ਼ਾਂ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।

ਉਨ੍ਹਾਂ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦੇਣ ਵਾਲੇ, ਦੇਸ਼ ਦੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਭਾਰਤ ਬਣਾਉਣ ਲਈ ਵੀ ਅਪੀਲ ਕੀਤੀ।

ਰਾਜਪਾਲ ਨੇ ਕਿਹਾ ਕਿ ਅਜਾਇਬ ਘਰ ਦੇ ਦੌਰੇ ਨੇ ਉਨ੍ਹਾਂ ਨੂੰ ਗਿਆਨ ਪੱਖੋਂ ਹੋਰ ਰੌਸ਼ਨ ਕੀਤਾ ਹੈ ਕਿਉਂਕਿ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਕਈ ਅਜਿਹੇ ਤੱਥ ਉਨ੍ਹਾਂ ਦੇ ਧਿਆਨ ਵਿੱਚ ਆਏ ਸਨ, ਜੋ ਉਨ੍ਹਾਂ ਲਈ ਅਣਜਾਣੇ ਸਨ। ਉਨ੍ਹਾਂ ਕਿਹਾ ਕਿ ਅਜਾਇਬ ਘਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਆਜ਼ਾਦੀ ਲਹਿਰ ਨਾਲ ਸਬੰਧਤ ਯਾਦਾਂ ਨੂੰ ਵਿਗਿਆਨਕ ਢੰਗ ਨਾਲ ਸੁਰੱਖਿਅਤ ਰੱਖਿਆ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਸੀ. (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਰਾਜਪਾਲ ਦੇ ਏ ਡੀ ਸੀ ਸ੍ਰ. ਪੀ ਬੀ ਐਸ ਪਰਮਾਰ, ਐਸ ਪੀ (ਪੀ ਬੀ ਆਈ) ਪਿਰਥੀਪਾਲ ਸਿੰਘ, ਐਸ ਡੀ ਐਮ ਬੰਗਾ ਵਿਰਾਜ ਐਸ ਟਿੜਕੇ, ਡੀ ਐਸ ਪੀ ਬੰਗਾ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...