Thursday, March 28, 2024

ਵਾਹਿਗੁਰੂ

spot_img
spot_img

ਪੰਜਾਬ ਦੇ ਰਾਜਪਾਲ ਵੱਲੋਂ 2.23 ਲੱਖ ਦਿਹਾਤੀ ਘਰਾਂ ’ਚ ਟੂਟੀਆਂ ਰਾਹੀਂ ਸਾਫ਼ ਪਾਣੀ ਯਕੀਨੀ ਬਣਾਉਣ ਲਈ ਜਲੰਧਰ ਪ੍ਰਸ਼ਾਸਨ ਦੀ ਪ੍ਰਸ਼ੰਸਾ

- Advertisement -

ਯੈੱਸ ਪੰਜਾਬ
ਜਲੰਧਰ, 24 ਜਨਵਰੀ, 2022 –
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਵੱਲੋਂ ਜਲੰਧਰ ਪ੍ਰਸ਼ਾਸਨ ਦੀ ਜ਼ਿਲ੍ਹੇ ਦੇ 2.23 ਲੱਖ ਪੇਂਡੂ ਘਰਾਂ ਵਿੱਚ ਸੌ ਫੀਸਦੀ ਕਾਰਜਸ਼ੀਲ ਟੂਟੀਆਂ ਦੇ ਪਾਣੀ ਨੂੰ ਯਕੀਨੀ ਬਣਾਉਣ ਲਈ ਸ਼ਲਾਘਾ ਕੀਤੀ ਗਈ ਹੈ।

ਪ੍ਰਸ਼ੰਸਾ ਪੱਤਰ ਵਿੱਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਜ਼ਿਲ੍ਹਾ ਜਲੰਧਰ ਨੇ ‘ਹਰ ਘਰ ਜਲ’ ਸਕੀਮ ਤਹਿਤ ਸੌ ਫੀਸਦੀ ਕਾਰਜਸ਼ੀਲ ਟੂਟੀ ਕੁਨੈਕਸ਼ਨਾਂ ਦਾ ਮੀਲ ਪੱਥਰ ਹਾਸਲ ਕੀਤਾ ਹੈ, ਜਿਸ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਉਨ੍ਹਾਂ ਦੀ ਟੀਮ ਸ਼ਲਾਘਾ ਦੀ ਪਾਤਰ ਹੈ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਵੀ ਇਸ ਉਪਰਾਲੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਟਵੀਟ ਰਾਹੀਂ ਪਹਿਲਾਂ ਹੀ ਮੁਬਾਰਕਬਾਦ ਦਿੱਤੀ ਜਾ ਚੁੱਕੀ ਹੈ। ਜਲ ਜੀਵਨ ਮਿਸ਼ਨ ਤਹਿਤ ਸਾਰੇ ਘਰਾਂ ਲਈ ਸੌ ਫੀਸਦੀ ਕਾਰਜਸ਼ੀਲ ਟੂਟੀ ਕੁਨੈਕਸ਼ਨ ਨੂੰ ਯਕੀਨੀ ਬਣਾ ਕੇ ਜਲੰਧਰ ਜ਼ਿਲ੍ਹਾ ਸੂਬੇ ਵਿੱਚ ਹਰ ਘਰ ਜਲ ਵਾਲਾ 12ਵਾਂ ਜ਼ਿਲ੍ਹਾ ਬਣ ਗਿਆ ਹੈ, ਜਿਸ ਦੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਹਾਲ ਹੀ ਵਿੱਚ ਆਪਣੇ ਟਵੀਟ ਵਿੱਚ ਸ਼ਲਾਘਾ ਕੀਤੀ ਗਈ ਹੈ।

ਇਸ ਪ੍ਰਾਪਤੀ ਤੋਂ ਉਤਸ਼ਾਹਿਤ ਹੁੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਕੇਂਦਰ ਵੱਲੋਂ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ 2024 ਤੱਕ ਸਮਾਂ ਸੀਮਾ ਦਿੱਤੀ ਗਈ ਸੀ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਮਿੱਥੇ ਗਏ ਮਾਰਚ 2022 ਦੇ ਟੀਚੇ ਦੇ ਮੁਕਾਬਲੇ ਜਨਵਰੀ 2022 ਵਿੱਚ ਇਸ ਪ੍ਰਾਜੈਕਟ ਨੂੰ ਆਪਣੇ ਅਣਥੱਕ ਯਤਨਾਂ ਸਦਕਾ ਮੁਕੰਮਲ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਕੁੱਲ 960 ਇਲਾਕੇ ਹਨ, ਜਿਥੇ 2,23,400 ਪਰਿਵਾਰਾਂ ਦੀ 11,11,618 ਵੱਸੋਂ ਨੂੰ ਟੂਟੀ ਵਾਲੇ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਲੰਧਰ ਦੇ ਸਾਰੇ 2.23 ਲੱਖ ਪੇਂਡੂ ਪਰਿਵਾਰਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਵਿੱਚ ਪੀਣ ਯੋਗ ਪਾਣੀ ਮਿਲੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...