Thursday, April 25, 2024

ਵਾਹਿਗੁਰੂ

spot_img
spot_img

ਪੰਜਾਬ ਦੇ ਲੋਕਾਂ ਨਾਲ ਠੇਠ ਪੰਜਾਬੀ ਵਿੱਚ ਫ਼ੋਨ ‘ਤੇ ਸਿੱਧੀ ਗੱਲ ਕਰ ਰਹੇ ਹਨ ਕੇਜਰੀਵਾਲ, 1 ਕਰੋੜ 38 ਲੱਖ ਪੰਜਾਬੀਆਂ ਨੂੰ ਕਰ ਚੁੱਕੇ ਹਨ ਕਾਲ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021 –
”ਹੈਲੋ! ਨਮਸ਼ਕਾਰ ਜੀ, ਸਤਿ ਸ੍ਰੀ ਅਕਾਲ ਜੀ .. .. ..
ਮੈਂ ਅਰਵਿੰਦ ਕੇਜਰੀਵਾਲ ਬੋਲ ਰਿਹਾ ਹਾਂ, ਜੀ-ਜੀ। ਦਿੱਲੀ ਦਾ ਮੁੱਖ ਮੰਤਰੀ। ਤੁਸੀਂ ਕਿਵੇਂ ਹੋ? ਤੁਹਾਡੇ ਨਾਲ ਦੋ ਮਿੰਟ ਗੱਲ ਕਰਨੀ ਸੀ। ਪੰਜਾਬ ‘ਚ ਚੋਣਾ ਹੋਣ ਵਾਲੀਆਂ ਹਨ। ਪੰਜਾਬ ਦੇ ਮਾੜੇ ਦਿਨ ਹੁਣ ਜਾਣ ਵਾਲੇ ਹਨ। ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਗੇ। ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਉਸ ਤੋਂ ਬਾਅਦ ਪੰਜਾਬ ਦੀ ਤਰੱਕੀ ਲਈ ਕੀ ਕਰਨਾ ਹੈ? ਅਸੀਂ ਇਸ ਦੇ ਲਈ ਪੂਰੀ ਯੋਜਨਾ ਬਣਾ ਰਹੇ ਹਾਂ।

ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਜਲੀ ਮੁਫ਼ਤ ਕਰਾਂਗੇ ਅਤੇ ਪੰਜਾਬ ਵਿੱਚ ਵੀ 24 ਘੰਟੇ ਬਿਜਲੀ ਮਿਲੇਗੀ.. ਜਿਵੇਂ ਦਿੱਲੀ ਵਿੱਚ ਕੀਤਾ ਹੈ। ਪੰਜਾਬ ਦੇ ਹਰ ਵਿਅਕਤੀ ਲਈ ਮੁਫ਼ਤ ਅਤੇ ਚੰਗੇ ਇਲਾਜ ਦਾ ਪ੍ਰਬੰਧ ਕਰਾਂਗੇ, ਜਿਵੇਂ ਦਿੱਲੀ ਵਿੱਚ ਕੀਤਾ ਹੈ। ਸਾਰੀਆਂ ਦਵਾਈਆਂ, ਸਾਰੇ ਟੈੱਸਟ, ਸਾਰੇ ਇਲਾਜ, ਮਹਿੰਗੇ ਤੋਂ ਮਹਿੰਗੇ ਅਪ੍ਰੇਸ਼ਨ ਹਰ ਕਿਸੇ ਲਈ ਮੁਫ਼ਤ ਹੋਣਗੇ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਯੋਜਨਾਵਾਂ ਬਣਾ ਰਹੇ ਹਾਂ। ਮੈਂ ਤੁਹਾਨੂੰ ਫ਼ੋਨ ਕਰਕੇ ਹਰ ਯੋਜਨਾ ਤੁਹਾਡੇ ਨਾਲ ਸਾਂਝੀ ਕਰਦਾ ਰਹਾਂਗਾ। ਹੁਣ ਪੰਜਾਬ ਦਾ ਚੰਗਾ ਸਮਾਂ ਸ਼ੁਰੂ ਹੋਣ ਵਾਲਾ ਹੈ, ਬੱਸ ਤੁਹਾਡਾ ਸਾਥ ਚਾਹੀਦਾ ਹੈ…. ਨਮਸ਼ਕਾਰ।”

ਆਈਵੀਆਰ ਫੋਰ ਕਾਲ ‘ਤੇ ਸ਼ੁੱਧ ਪੰਜਾਬੀ ਭਾਸ਼ਾ ਵਿੱਚ ਗੱਲ ਕਰਨ ਵਾਲੇ ਇਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿੱਚ ਦੱਸਿਆ, ”2022 ਦੇ ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ-ਕੱਲ੍ਹ ਪੰਜਾਬ ਦੇ ਲੋਕਾਂ ਨਾਲ ਸਿੱਧੇ ਫ਼ੋਨ ‘ਤੇ ਸੰਪਰਕ ਕਰ ਰਹੇ ਹਨ। ਕੇਜਰੀਵਾਲ ਹੁਣ ਤੱਕ ਇੱਕ ਕਰੋੜ ਤੋਂ ਜ਼ਿਆਦਾ ਪੰਜਾਬੀਆਂ ਤੱਕ ਠੇਠ ਪੰਜਾਬੀ ਵਿੱਚ ਆਪਣਾ ਸੰਦੇਸ਼ ਪਹੁੰਚਾਉਣ ਵਿੱਚ ਸਫਲ ਹੋਏ ਹਨ ਅਤੇ ਫ਼ੋਨ ‘ਤੇ ਸਿੱਧੀ ਗੱਲਬਾਤ ਕਰਨ ਦੀ ਇਹ ਮੁਹਿੰਮ ਅਜੇ ਵੀ ਜਾਰੀ ਹੈ।”

ਭਗਵੰਤ ਮਾਨ ਅਤੇ ਜਰਨਲ ਸਿੰਘ ਨੇ ਦੱਸਿਆ ਕਿ ਫ਼ੋਨ ‘ਤੇ ਆਈਵੀਆਰ ਕਾਲ ਦੇ ਰਾਹੀਂ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਦੀ ਸ਼ੁਰੂਆਤ 8 ਅਕਤੂਬਰ ਨੂੰ ਕੀਤੀ ਗਈ ਸੀ। ਲੰਘੀ 17 ਅਕਤੂਬਰ ਦਿਨ ਐਤਵਾਰ ਤੱਕ ਅਰਵਿੰਦ ਕੇਜਰੀਵਾਲ ਨੇ ਕਰੀਬ 1.38 ਕਰੋੜ ਪੰਜਾਬੀਆਂ ਨਾਲ ਸਿੱਧੀ ਗੱਲਬਾਤ ਕਰਕੇ ਨਾ ਕੇਵਲ 2022 ‘ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿੱਤਾ ਹੈ, ਸਗੋਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਬਣਾਈ ਜਾ ਰਹੀ ਠੋਸ ਅਤੇ ਦੂਰਅੰਦੇਸ਼ੀ ਯੋਜਨਾ ਸੰਬੰਧੀ ਵੀ ਦੱਸਿਆ ਹੈ।

ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਪੰਜਾਬੀ ਬੋਲੀ ਵਾਲੀ 1 ਮਿੰਟ 12 ਸੈਕੰਡ ਦੀ ਆਈਵੀਆਰ ਕਾਲ ਮੀਡੀਆ ਨੂੰ ਜਾਰੀ ਕੀਤੀ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ‘ਕਥਨੀ ਅਤੇ ਕਰਨੀ’ ਵਾਲੇ ਦ੍ਰਿੜ੍ਹ ਇਰਾਦੇ ਵਾਲੇ ਆਗੂ ਹਨ। ਕੇਜਰੀਵਾਲ ਕੇਵਲ ਸੱਤਾ ਹਾਸਲ ਕਰਨ ਲਈ ਜੁਮਲਿਆਂ ਅਤੇ ਲਾਰਿਆਂ ‘ਤੇ ਵਿਸ਼ਵਾਸ ਨਹੀਂ ਕਰਦੇ। ਕੇਜਰੀਵਾਲ ਘੱਟ ਬੋਲ ਕੇ ਜ਼ਿਆਦਾ ਕੰਮ ਕਰਕੇ ਦਿਖਾਉਣ ਵਾਲੀ ‘ਕੰਮ ਦੀ ਰਾਜਨੀਤੀ’ ਵਿੱਚ ਵਿਸ਼ਵਾਸ ਰੱਖਦੇ ਹਨ। ਦਿੱਲੀ ਦੀਆਂ ਸਾਲ 2015 ਦੀਆਂ ਚੋਣਾ ਦੌਰਾਨ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਸਾਲ 2020 ਦੀਆਂ ਚੋਣਾ ਤੋਂ ਪਹਿਲਾਂ ਉਨ੍ਹਾਂ ਤੋਂ ਜ਼ਿਆਦਾ ਕੰਮ ਕਰਕੇ ਦਿਖਾਇਆ ਸੀ।

ਇਹੀ ਕਾਰਨ ਸੀ ਕਿ ਦੇਸ਼ ਦੇ ਇਤਿਹਾਸ ਵਿੱਚ 2020 ਦੇ ਦਿੱਲੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਇਕੱਲੀ ਪਾਰਟੀ ਸੀ, ਜਿਸ ਨੇ ਦਿੱਲੀ ਦੇ ਵੋਟਰਾਂ ਕੋਲ ਜਾ ਕੇ ਇਹ ਕਹਿੰਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ ਸੀ ਕਿ ਜੇ ਕੇਜਰੀਵਾਲ ਸਰਕਾਰ ਨੇ ਪਿਛਲੇ 5 ਸਾਲ (2015-2020) ਤੱਕ ਕੰਮ ਕੀਤਾ ਹੈ ਤਾਂ ਆਮ ਆਦਮੀ ਪਾਰਟੀ ਨੂੰ ਵੋਟਾਂ ਦਿਓ, ਵਰਨਾ ਨਾ ਦੇਣਾ। ਪਰ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਸਰਕਾਰ ਦੀ ਕੰਮ ਦੀ ਰਾਜਨੀਤੀ ਨੂੰ ਸਲਾਮ ਕਰਦਿਆਂ 2015 ਦੀ ਤਰਾਂ ਹੀ ਰਿਕਾਰਡ ਵੋਟਾਂ ਪਾ ਜਿਤਾਇਆ ਅਤੇ 70 ਵਿਚੋਂ 62 ਸੀਟਾਂ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਈਆਂ।

ਜਰਨੈਲ ਸਿੰਘ ਅਨੁਸਾਰ ਇਹੀ ਕਾਰਨ ਹੈ ਕਿ ਅੱਜ ਕਾਂਗਰਸ ਅਤੇ ਬਾਦਲ- ਭਾਜਪਾ ਦੀਆਂ ਲਾਰੇਬਾਜ਼ ਅਤੇ ਲੁਟੇਰੀਆਂ ਸਰਕਾਰਾਂ ਤੋਂ ਨਿਰਾਸ, ਹਿਤਾਸ਼ ਅਤੇ ਟੁੱਟ ਚੁੱਕੇ ਲੋਕ ਆਮ ਆਦਮੀ ਪਾਰਟੀ ਨੂੰ ਹੀ ਇੱਕੋ-ਇੱਕ ਉਮੀਦ ਮੰਨ ਰਹੇ ਹਨ, ਜਿਹੜੀ ਕੰਮ ਦੀ ਰਾਜਨੀਤੀ ਦੇ ਭਰੋਸੇ ਨਾਲ ਲੋਕਾਂ ਅਤੇ ਪੰਜਾਬ ਦੇ ਸੰਕਟ ਤੇ ਸਮੱਸਿਆਵਾਂ ਨੂੰ ਦੂਰ ਕਰ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...