Wednesday, April 24, 2024

ਵਾਹਿਗੁਰੂ

spot_img
spot_img

ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਹੀ ਦਿੱਤਾ ਜਾ ਰਿਹਾ ਹੈ ਆਮ ਆਦਮੀ ਕਲੀਨਿਕ ਦਾ ਨਾਮ: ਅਨਿਲ ਸਰੀਨ

- Advertisement -

ਯੈੱਸ ਪੰਜਾਬ

ਚੰਡੀਗੜ੍ਹ : 30 ਜਨਵਰੀ, 2023 – ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਤੇ ਇੱਕ ਵਾਰ ਫਿਰ ਪੰਜਾਬੀਆ ਨੂੰ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸੌਂਪਣ ਦਾ ਜੋ ਐਲਾਨ ਕੀਤਾ ਹੈ, ਅਸਲ ਵਿੱਚ ਇਹ ਸਾਰੇ ਪੁਰਾਣੀਆਂ ਡਿਸਪੈਂਸਰੀਆਂ ਮੁਢਲੇ ਸਿਹਤ ਕੇਂਦਰ ਵਗੈਰਾ ਹਨ, ਜ਼ਿਹਨਾਂ ਨੂੰ ਮੁਰੰਮਤ ਕਰਕੇ, ਥੋੜ੍ਹਾ ਮੋਟਾ ਰੈਨੋਵੇਟ ਕਰਕੇ ਨਵੇਂ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਉਹਨਾ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪੰਜ ਪਿਆਰਿਆਂ ਦੇ ਨਾਮ ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲਕੇ ਆਮ ਆਦਮੀ ਕਲੀਨਿਕ ਕਰਕੇ ਭਗਵੰਤ ਮਾਨ ਦੀ ਫੋਟੋ ਲਗਾਉਣਾ ਘੋਰ ਨਿੰਦਨਯੋਗ ਹੈ॥ ਅੱਜ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਕਲੀਨਿਕ ਖੋਲਣ ਦੇ ਨਾਮ ਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਕਰੋੜਾਂ ਰੁਪਏ ਨੂੰ ਖੁਰਦ ਬੁਰਦ ਕਰਨ ‘ਚ ਲੱਗੀ ਹੋਈ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸ. ਐਸ. ਚੰਨੀ, ਜੈਸਮੀਨ ਸੰਧੇਵਾਲਿਆ ਅਤੇ ਹਰਦੇਵ ਸਿੰਘ ਉਭਾ ਆਦਿ ਹਾਜਰ ਸਨI

ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਾਇਮਰੀ ਹੈਲਥ ਸੈਟਰਾ ਨੂੰ ਹੋਰ ਆਧੁਨਿਕ ਸਹੂਲਤਾ ਨਾਲ ਲੈਸ ਕਰਨ ਲਈ ਨੈਸਨਲ ਹੈਲਥ ਮਿਸ਼ਨ ਤਹਿਤ ਕੇਂਦਰੀ ਖਜਾਨੇ ਵਿੱਚੋਂ ਕਰੋੜਾਂ, ਅਰਬਾਂ ਦੇ ਫੰਡ ਦੇ ਰਹੀ ਹੈ। ਇਸੇ ਮਿਸ਼ਨ ਤਹਿਤ ਪੰਜਾਬ ਨੂੰ ਅਪ੍ਰੈਲ 2022 ਤੋਂ ਨਵੰਬਰ 2022 ਤੱਕ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 342 ਕਰੋੜ ਤੋਂ ਵੱਧ ਰੁਪਏ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਪੈਸੇ ਨੂੰ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਦਾ ਨਾਮ ਤੇ ਖਰਚ ਕਰਕੇ ਪੰਜਾਬੀਆ ਨੂੰ ਮੂਰਖ ਬਣਾ ਰਹੀ ਹੈ ।ਉਹਨਾਂ ਕਿਹਾ ਕਿ ਮੁੱਖ ਮੰਤਰੀ ਜੋ 400 ਨਵੇਂ ਮੁਹੱਲਾ ਕਲੀਨਿਕ ਖੋਲਣ ਦਾ ਜੋ ਦਾਅਵਾ ਕਰ ਰਹੇ ਹਨ ਕੋਈ ਇੱਕ ਵੀ ਅਜਿਹਾ ਆਮ ਆਦਮੀ ਕਲੀਨਿਕ ਦੱਸ ਦੇਣ ਜਿਸ ਤੇ ਪੰਜਾਬ ਸਰਕਾਰ ਨੇ ਆਪਣਾ ਪੈਸਾ ਖਰਚ ਕਰਕੇ ਨਵਾ ਬਣਾਇਆ ਹੋਵੇ ।ਉਹਨਾਂ ਦੱਸਿਆ ਕਿ ਮਿਤੀ 18 ਨਵੰਬਰ 2022 ਨੂੰ ਪੰਜਾਬ ਦੇ ਸਿਹਤ ਵਿਭਾਗ ਨੇ ਸਾਰੇ ਜਿਲਿਆ ਦੇ ਡਿਪਟੀ ਕਮਿਸ਼ਨਰਾਂ ਤੇ ਸਿਵਲ ਸਰਜਨਾਂ ਨੂੰ 521 ਮੁਢਲੇ ਸਿਹਤ ਕੇਂਦਰਾਂ ਨੂੰ ਅੱਪਡੇਟ ਕਰਨ ਲਈ ਪੱਤਰ ਲਿਖਿਆ ਸੀ,ਫਿਰ ਇਹ ਨਵੇਂ 400 ਆਮ ਆਦਮੀ ਕਲੀਨਿਕ ਕਿਹੜੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਪੈਸੇ ਦੀ ਦੁਰਵਰਤੋਂ ਕਰਕੇ ਆਪਣੀ ਵਾਹ ਵਾਹ ਖੱਟ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੇ ਲਈ ਨਵੇਂ ਡਾਕਟਰਾਂ ਤੇ ਸਹਾਇਕ ਸਟਾਫ਼ ਦੀ ਕੋਈ ਭਰਤੀ ਵਗੈਰਾ ਵੀ ਨਹੀਂ ਕੀਤੀ ਹੈ।ਉਹਨਾਂ ਕਿਹਾ ਕਿ ਮੁਢਲੇ ਸਿਹਤ ਕੇਂਦਰ ,ਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਤੇ ਸਟਾਫ਼ ਨੂੰ ਹੀ ਆਮ ਆਦਮੀ ਕਲੀਨਿਕ ਦੀਆਂ ਸੇਵਾਵਾਂ ਵਿੱਚ ਲੁਗਾਇਆ ਜਾ ਰਿਹਾ ਹੈ। ਜਿਸ ਕਰਕੇ ਕਮਾਉਨਿਟੀ ਹੈਲਥ ਸੈਟਰਾਂ ਤੇ ਓ ਪੀ ਡੀ ਤੇ ਐਮਰਜੈਸੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕ ਦੇ ਉਦਘਾਟਨ ਸਮਾਰੋਹਾ ਦਾ ਵੱਡੇ ਪੱਧਰ ਤੇ ਵਿਰੋਧ ਆਮ ਲੋਕਾਂ ਦੇ ਨਾਲ ਨਾਲ ਪੰਚਾਇਤਾਂ ਵੱਲੋਂ ਵੀ ਵਿਰੋਧ ਹੋ ਰਿਹਾ ਹੈ ਪਰ ਇਹ ਗੂੰਗੀ ਬਹਿਰੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ।

ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਲੋਕਾਂ ਲਈ ਬੇਹੱਦ ਲਾਭਕਾਰੀ ਯੋਜਨਾਵਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ।ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵਧੀਆ ਸਿਹਤ ਸਹੂਲਤਾ ਦੇਣ ਦੇ ਵਾਅਦੇ ਕਰ ਰਹੀ ਹੈ ਦੂਸਰੇ ਪਾਸੇ ਆਯੁਸ਼ਮਾਨ ਭਾਰਤ ਜੈਸੀ ਕੇਂਦਰ ਸਰਕਾਰ ਦੀ ਯੋਜਨਾ ਜਿਸ ਵਿੱਚ ਪੰਜ ਲੱਖ ਤੱਕ ਦਾ ਮੁਫ਼ਤ ਇਲਾਜ ਹੈ ,ਜਿਸ ਦਾ ਪੰਜਾਬ ਦੇ ਲੱਗਭੱਗ 4511600 ਤੋਂ ਅਧਿਕ ਪਰਿਵਾਰਾਂ ਨੂੰ ਇਸ ਦਾ ਲਾਭ ਮਿਲਦਾ ਹੈ ,ਨੂੰ ਲਾਗੂ ਕਰਨ ਦੇ ਲਈ ਕੋਈ ਉਚਿਤ ਕਦਮ ਨਹੀਂ ਉਠਾ ਰਹੀ ਹੈ ,ਨਾ ਹੀ ਕਿਸ਼ੇ ਬੀਮਾ ਕੰਪਨੀ ਨਾਲ ਕੋਈ ਐਗਰੀਮੈਟ ਕਰ ਰਹੀ ਹੈ ਬਲਕਿ ਬਹੁਤ ਸਾਰੇ ਹਸਪਤਾਲਾਂ ਦਾ ਦੇਣ ਵਾਲਾ ਕਰੋੜਾਂ ਰੁਪਏ ਦਾ ਬਕਾਇਆ ਵੀ ਪੰਜਾਬ ਸਰਕਾਰ ਨਹੀਂ ਦੇ ਰਹੀ ਹੈ ।ਉਹਨਾ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਆਪਣੀ ਵਾਹ ਵਾਹ ਖੱਟਣ ਲਈ ਕਰੋੜਾਂ ਰੁਪਏ ਦੇ ਫਾਲਤੂ ਇਸ਼ਤਿਹਾਰ ਦੇ ਕੇ ਪੰਜਾਬ ਦੇ ਖਜਾਨੇ ਨੂੰ ਲੁੱਟ ਰਹੀ ਹੈ ।ਉਹਨਾਂ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ ਲੱਗਭੱਗ 1300 ਬਿਮਾਰੀਆਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ।ਉਹਨਾਂ ਕਿਹਾ ਕਿ ਅਗਰ ਕੇਂਦਰ ਸਰਕਾਰ ਦੀ ਇਹ ਸਕੀਮ ਸਚਾਰੂ ਢੰਗ ਨਾਲ ਪੰਜਾਬ ਵਿੱਚ ਲਾਗੂ ਹੋ ਜਾਵੇ ਤਾਂ ਪੰਜਾਬ ਦੇ ਲੋਕਾ ਨੂੰ ਬਹੁਤ ਫ਼ਾਇਦਾ ਹੋਵੇਗਾ ।ਉਹਨਾਂ ਦੋਸ਼ ਲਗਾਇਆ ਕਿ ਆਮ ਆਦਮੀ ਦੀ ਪੰਜਾਬ ਸਰਕਾਰ ਰਾਜਨੀਤੀ ਕਰਕੇ ਪੰਜਾਬੀਆਂ ਦੀ ਜਾਨ ਮਾਲ ਨਾਲ ਖਿਲਵਾੜ ਕਰ ਰਹੀ ਹੈ ।ਉਹਨਾਂ ਕਿਹਾ ਕਿ ਨਾ ਜਾਣੇ ਕਿੰਨੇ ਲੋਕਾਂ ਕੇਂਦਰ ਸਰਕਾਰ ਦੀ ਆਯੁਸਮਾਨ ਦਾ ਫ਼ਾਇਦਾ ਨਾ ਮਿਲਣ ਕਾਰਨ ਆਪਣੀ ਜਾਣ ਗਵਾ ਚੁੱਕੇ ਹੋਣਗੇ ਜਾ ਉਹਨਾਂ ਨੂੰ ਇਲਾਜ ਕਰਵਾਉਣ ਲਈ ਭਾਰੀ ਰਕਮ ਚਕਾਉਣੀ ਪਈ ਹੋਵੇਗੀ ।

ਉਹਨਾ ਕਿਹਾ ਕਿ ਪੰਜਾਬ ਭਾਜਪਾ ਭਗਵੰਤ ਸਿੰਘ ਮਾਨ ਸਰਕਾਰ ਦੀ ਝੂਠ ਤੇ ਧੋਖੇ ਦੀ ਰਾਜਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਪੰਜਾਬੀਆ ਦੀ ਜਾਨ-ਮਾਲ ਨਾਲ ਖਿਲਵਾੜ ਕਰਨਾ ਬੰਦ ਕਰੇ ।ਉਹਨਾ ਕਿਹਾ ਕਿ ਪੰਜਾਬ ਦਾ ਬੱਚਾਂ ਬੱਚਾ ਭਗਵੰਤ ਸਿੰਘ ਮਾਨ ਸਰਕਾਰ ਤੋਂ ਦੁਖੀ ਹੈ ਅਤੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਹੋਸੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਹੁਣ ਉਹਨਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...